ਅਨਾਜ ਖ਼ੁਰਦ-ਬੁਰਦ ਕਰਨ ਦਾ ਮਾਮਲਾ : ਅਕਾਲੀ ਦਲ ਸੂਬੇ ਦੇ ਲੋਕਾਂ ਨੂੰ ਗੁਮਰਾਹ ਨਾ ਕਰੇ : ਧਰਮਸੋਤ
Published : Jul 5, 2020, 9:12 pm IST
Updated : Jul 5, 2020, 9:12 pm IST
SHARE ARTICLE
Sadhu Singh Dharamsot
Sadhu Singh Dharamsot

ਕਿਹਾ,  ਸੂਬਾ ਸਰਕਾਰ ਨੇ ਕੇਂਦਰ ਵਲੋਂ ਦਿੱਤੀ ਕਣਕ ਦਾ ਦਾਣਾ ਦਾਣਾ ਵੰਡਿਆ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਕਿਸਾਨੀ ਸਬੰਧੀ ਆਰਡੀਨੈਂਸ ਜਾਰੀ ਕਰ ਕੇ ਅਕਾਲੀ ਦਲ ਲਈ ਔਖੀ ਸਥਿਤੀ ਪੈਦਾ ਕਰ ਦਿਤੀ ਹੈ। ਇਸ ਮੁੱਦੇ ਨੂੰ ਲੈ ਕੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਨੂੰ ਰਗੜੇ ਲਾ ਰਹੇ ਹਨ ਉਥੇ ਹੀ ਸਰਕਾਰ ਨੂੰ ਘੇਰਨ ਲਈ ਅਕਾਲੀ ਦਲ ਵੀ ਮੌਕਿਆਂ ਦੀ ਤਲਾਸ਼ ਵਿਚ ਹੈ। ਇਸੇ ਦੌਰਾਨ ਅਕਾਲੀ ਦਲ ਨੇ ਕੈਪਟਨ ਸਰਕਾਰ 'ਤੇ ਲੌਕਡਾਊਨ ਦੌਰਾਨ ਕੇਂਦਰ ਵਲੋਂ ਪੰਜਾਬ ਨੂੰ ਭੇਜੇ ਅਨਾਜ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਤਹਿਤ ਹਮਲਾ ਬੋਲਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੂਬਾ ਸਰਕਾਰ ਕੋਲੋਂ ਲੌਕਡਾਊਨ ਦੌਰਾਨ ਭੇਜੇ ਅਨਾਜ ਦਾ ਹਿਸਾਬ ਮੰਗਿਆ ਹੈ। ਕੇਂਦਰੀ ਮੰਤਰੀ ਵਲੋਂ ਕੀਤੇ ਦਾਅਵੇ ਮੁਤਾਬਕ ਤਾਲਾਬੰਦੀ ਹੁੰਦਿਆਂ ਹੀ ਕੇਂਦਰ ਵਲੋਂ ਬਾਕੀ ਸੂਬਿਆਂ ਦੀ ਤਰਜ਼ 'ਤੇ ਪੰਜਾਬ ਨੂੰ ਵੀ 70 ਹਜ਼ਾਰ ਮੀਟਰਕ ਟਨ ਅਨਾਜ ਭੇਜਿਆ ਗਿਆ ਸੀ ਜੋ ਪੰਜਾਬ ਸਰਕਾਰ ਨੇ ਕਥਿਤ ਤੌਰ 'ਤੇ ਅਨਾਜ 'ਚ ਘਪਲੇ ਕਰਦਿਆਂ ਸਿਰਫ਼ ਅਪਣੇ ਚਹੇਤਿਆਂ ਨੂੰ ਹੀ ਵੰਡਿਆ ਹੈ।

 SADHU SINGH DHARMSOTSADHU SINGH DHARMSOT

ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਦੇ ਦੋਸ਼ਾਂ ਨੂੰ ਝੂਠੀ ਬਿਆਨਬਾਜ਼ੀ ਕਰਾਰ ਦਿੰਦਿਆਂ ਅਕਾਲੀ ਦਲ 'ਤੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਕੈਬਨਿਟ ਮੰਤਰੀ ਧਰਮਸੋਤ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਕਰੋਨਾ ਦੌਰਾਨ ਗ਼ਰੀਬ ਤੇ ਲੋੜਵੰਦਾਂ ਨੂੰ ਦਿਤੀ ਕਣਕ ਅਤੇ ਆਰਡੀਨੈਂਸ ਜਾਰੀ ਕਰਨ ਬਾਰੇ ਅਕਾਲੀ ਦਲ ਅਸਲ ਸੱਚ ਦੱਸਣ ਦੀ ਥਾਂ ਗ਼ਲਤ ਬਿਆਨਬਾਜ਼ੀ ਦਾ ਸਹਾਰਾ ਲੈਂਦਿਆਂ ਅਪਣੀ ਗਵਾਚੀ ਸਿਆਸੀ ਭੌਂਏ ਤਲਾਸ਼ਣਾ ਲਈ ਹਨੇਰੇ 'ਚ ਟੱਕਰਾਂ ਮਾਰ ਰਿਹਾ ਹੈ।

Harsimrat Kaur BadalHarsimrat Kaur Badal

ਸੂਬੇ ਦੇ ਜੰਗਲਾਤ, ਲਿਖਣ ਤੇ ਛਪਾਈ, ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 70 ਹਜ਼ਾਰ ਮੀਟਰੀਕ ਟਨ ਕਣਕ ਮਹੀਨਾਵਾਰ ਕੇਂਦਰ ਵਲੋਂ ਪੰਜਾਬ ਨੂੰ ਦਿਤੇ ਜਾਣ ਬਾਰੇ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਕਣਕ ਦਾ ਦਾਣਾ ਦਾਣਾ ਵੰਡਿਆ ਜਾ ਚੁੱਕਾ ਹੈ।

Sadhu Singh DharmsotSadhu Singh Dharmsot

ਦੂਸਰਾ ਮੋਦੀ ਸਰਕਾਰ ਵਲੋਂ ਜੋ ਖੇਤੀ ਸੈਕਟਰ ਵਾਸਤੇ ਆਰਡੀਨੈਂਸ ਲਿਆਂਦਾ ਜਾ ਰਿਹਾ ਹੈ ਉਸ ਦਾ ਸਿੱਧਾ ਅਸਰ ਕਰਜ਼ੇ ਥੱਲੇ ਦੱਬੀ ਕਿਸਾਨੀ 'ਤੇ ਪਵੇਗਾ ਕਿਉਂਕਿ ਫ਼ਸਲਾਂ ਦੀ ਐਮਐਸਪੀ ਖ਼ਤਮ ਹੋਣ ਨਾਲ ਕਿਸਾਨ ਨੂੰ ਅਪਣੀ ਫ਼ਸਲ ਘੱਟ ਭਾਅ 'ਤੇ ਵੇਚਣ ਲਈ ਮਜਬੂਰ ਹੋਣਾ ਪਵੇਗਾ, ਜੋ ਕਿਸਾਨਾਂ ਲਈ ਮਾਰੂ ਹੈ।

Capt. Amrinder SinghCapt. Amrinder Singh

ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ ਵਲੋਂ ਕੇਂਦਰ ਨੂੰ ਇਸ ਬਾਰੇ ਇਕ ਚਿੱਠੀ ਲਿਖੀ ਗਈ ਹੈ ਅਤੇ ਨਾਲ ਹੀ ਸਰਬ ਪਾਰਟੀ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਨਿਰਣਾ ਵੀ ਕੀਤਾ ਗਿਆ ਹੈ। ਜਦਕਿ ਅਕਾਲੀ ਦਲ ਆਰਡੀਨੈਂਸ ਬਾਰੇ ਕਿਸਾਨਾਂ ਨੂੰ ਸਹੀ ਹਕੀਕਤ ਨਹੀਂ ਦੱਸ ਰਿਹਾ, ਸਗੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਉਨ੍ਹਾਂ ਨੂੰ ਗੁਮਰਾਹ ਕਰ ਰਿਹਾ ਹੈ। ਜੋ ਕਿਸਾਨਾ ਨਾਲ ਵੱਡਾ ਧੋਖਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement