ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ 'ਰੋਡ ਮੈਪ' ਲੈ ਕੇ ਆਵੇਗੀ: ਭਗਵੰਤ ਮਾਨ
Published : Jul 5, 2021, 5:51 pm IST
Updated : Jul 5, 2021, 5:51 pm IST
SHARE ARTICLE
Bhagwant Mann
Bhagwant Mann

ਚੋਣਾਂ ਸਮੇਂ ਆਪ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ 'ਰੋਡ ਮੈਪ' ਲੈ ਕੇ ਆਵੇਗੀ ਤਾਂ ਜੋ ਪੰਜਾਬ ਦੇ ਲੋਕ ਆਰਥਿਕ ਤੌਰ 'ਤੇ ਖੁਸ਼ਹਾਲ ਅਤੇ ਸੱਭਿਆਚਾਰਕ ਪੱਖੋਂ ਅਮੀਰ ਹੋਣ।

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ਵਿੱਚ ਸਰਕਾਰ ਬਣਨ 'ਤੇ ਬਾਦਲਾਂ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ (Private power companies) ਨਾਲ ਕੀਤੇ ਗਏ ਪੰਜਾਬ ਮਾਰੂ ਬਿਜਲੀ ਸਮਝੌਤੇ ਜ਼ਰੂਰ ਰੱਦ ਕੀਤੇ ਜਾਣਗੇ, ਜੇ ਇਹ ਸਮਝੌਤੇ ਰੱਦ ਨਾ ਕੀਤੇ ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਇਹਨਾਂ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ।

Bhagwant MannBhagwant Mann

ਇਹ ਪ੍ਰਗਟਾਵਾ 'ਆਪ' ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝਾ ਕੀਤਾ। ਉਹਨਾਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ 'ਰੋਡ ਮੈਪ' ਲੈ ਕੇ ਆਵੇਗੀ ਤਾਂ ਜੋ ਪੰਜਾਬ ਦੇ ਲੋਕ ਆਰਥਿਕ ਤੌਰ 'ਤੇ ਖੁਸ਼ਹਾਲ ਅਤੇ ਸੱਭਿਆਚਾਰਕ ਪੱਖੋਂ ਅਮੀਰ ਹੋਣ।

ElectricityElectricity

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਆਕਲੀ ਦਲ ਅਤੇ ਭਾਰਤੀ ਜਨਤਾ ਪਾਰਟੀ (Akali Dal and the Bharatiya Janata Party) ਦੀ ਸਾਂਝੀ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁੱਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ। ਜਿਸ ਕਾਰਨ ਬਿਨਾਂ ਬਿਜਲੀ ਖ਼ਰੀਦੇ ਹੀ ਪੰਜਾਬ ਦੇ ਖ਼ਜ਼ਾਨੇ ਵਿਚੋਂ 20,000 ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਦੇਸ਼ ਵਿਚੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ਮਾਨ ਨੇ ਕਿਹਾ ਆਮ ਆਦਮੀ ਪਾਰਟੀ ਹਮੇਸ਼ਾਂ ਇਹਨਾਂ ਬਿਜਲੀ ਸਮਝੌਤਿਆਂ ਦੀ ਵਿਰੋਧ ਕਰਦੀ ਰਹੀ ਹੈ ਅਤੇ ਇਸੇ ਲਈ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਸੀ।

Captain Amarinder Singh Captain Amarinder Singh

ਇਸ ਕਾਰਨ ਹੁਣ ਕੈਪਟਨ ਅਮਰਿੰਦਰ ਸਿੰਘ (Captain Amarinder Singhਵੀ ਕਹਿ ਰਹੇ ਨੇ ਕਿ ਇਹਨਾਂ ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਕਿਉਂਕਿ 147 ਬਿਜਲੀ ਸਮਝੌਤਿਆਂ ਵਿਚੋਂ 122 ਸਮਝੌਤੇ ਗਲਤ ਸਾਬਤ ਹੋਏ ਹਨ। ਉਹਨਾਂ ਕਿਹਾ ਪ੍ਰਾਈਵੇਟ ਬਿਜਲੀ ਕੰਪਨੀ ਨੇ ਇੱਕ ਪਾਵਰ ਥਰਮਲ ਪਲਾਂਟ ਲਗਾਉਣ ਲਈ 25,000 ਕਰੋੜ ਦੇ ਕਰੀਬ ਪੈਸੇ ਖ਼ਰਚ ਕੀਤੇ ਸਨ, ਜਦੋਂ ਕਿ ਇਸ ਲਾਗਤ ਤੋਂ ਦੁਗਣੇ ਪੈਸੇ ਕੰਪਨੀ ਨੇ ਪੰਜਾਬ ਦੇ ਖ਼ਜ਼ਾਨੇ ਤੋਂ ਵਸੂਲ ਕੀਤੇ ਹਨ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ 'ਚ ਆਪ ਦੀ ਸਰਕਾਰ ਬਣਨ 'ਤੇ 24 ਘੰਟੇ ਬਿਜਲੀ ਸਪਲਾਈ ਅਤੇ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ, ਜਿਸ ਦੀ ਹਮਾਇਤ ਹੁਣ ਕਾਂਗਰਸੀ ਆਗੂ ਵੀ ਕਰ ਰਹੇ ਹਨ।

CM Arvind KejriwalArvind Kejriwal

ਮਾਨ ਨੇ ਕਿਹਾ ਕਿ ਜੇ ਪੰਜਾਬ ਵਿਚੋਂ ਮਾਫ਼ੀਆ ਰਾਜ (Mafia rule in Punjab) ਖ਼ਤਮ ਕੀਤਾ ਜਾਵੇ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਰੋਕ ਦਿੱਤੀ ਜਾਵੇ ਤਾਂ ਪੰਜਾਬ ਵਾਸੀਆਂ ਨੂੰ ਸੁਚੱਜੀਆਂ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ, ਕਿਉਂਕਿ ਆਪ ਦੇ ਸਪੁਰੀਮੋਂ ਅਰਵਿੰਦ ਕੇਜਰੀਵਾਲ ਨੇ ਅਜਿਹਾ ਸਭ ਕੁੱਝ ਦਿੱਲੀ ਵਿੱਚ ਕਰਕੇ ਦਿਖਾ ਦਿੱਤਾ ਹੈ। ਇਸ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੂੰ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਮਨੋਰਥ ਪੱਤਰ ਰਜਿਸਟਰਡ ਕਰਨੇ ਚਾਹੀਦੇ ਹਨ ਅਤੇ ਸਰਕਾਰ ਬਣਾਉਣ ਵਾਲੀ ਪਾਰਟੀ ਨੂੰ ਚੋਣ ਵਾਅਦੇ ਪੂਰੇ ਨਾ ਕਰਨ ਵਿਰੁੱਧ ਨੋਟਿਸ ਵੀ ਜਾਰੀ ਕਰਨਾ ਚਾਹੀਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement