ਪਿੰਡ ਪੁਰਾਣਾ ਬੱਲੜਵਾਲ 'ਚ ਰੰਜਿਸ਼ ਦੇ ਚਲਦਿਆਂ ਪ੍ਰਵਾਰ ਦੇਛੇਜੀਆਂਨੂੰ ਮਾਰੀਗੋਲੀ,ਚਾਰਦੀਮੌਤ,ਦੋਜ਼ਖ਼ਮੀ
Published : Jul 5, 2021, 7:30 am IST
Updated : Jul 5, 2021, 7:30 am IST
SHARE ARTICLE
image
image

ਪਿੰਡ ਪੁਰਾਣਾ ਬੱਲੜਵਾਲ 'ਚ ਰੰਜਿਸ਼ ਦੇ ਚਲਦਿਆਂ ਪ੍ਰਵਾਰ ਦੇ ਛੇ ਜੀਆਂ ਨੂੰ  ਮਾਰੀ ਗੋਲੀ, ਚਾਰ ਦੀ ਮੌਤ, ਦੋ ਜ਼ਖ਼ਮੀ


ਬਟਾਲਾ/ਕਾਦੀਆਂ 4 ਜੁਲਾਈ (ਅਮਰੀਕ ਮਠਾਰੂ/ਗੁਰਪ੍ਰੀਤ ਸਿੰਘ ਮੱਲ੍ਹੀ /ਨਵਰਾਜ ਸੰਧੂ): ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਥਾਣਾ ਘੁਮਾਣ ਅੰਦਰ ਪਿੰਡ ਪੁਰਾਣੇ ਬਲੜਵਾਲ ਵਿਚ ਪਿੰਡ ਦੇ ਹੀ ਵਿਅਕਤੀ ਵਲੋਂ ਜ਼ਮੀਨੀ ਵਿਵਾਦ ਦੇ ਚਲਦਿਆਂ ਪੈਲੀ ਵਿਚ ਕੰਮ ਕਰ ਰਹੇ ਇਕੋ ਪ੍ਰਵਾਰ ਦੇ ਛੇ ਜੀਆਂ ਨੂੰ  ਗੋਲੀਆਂ ਮਾਰ ਦਿਤੀਆਂ ਜਿਸ ਦੌਰਾਨ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਜਣਿਆਂ ਦੀ ਹਸਪਤਾਲ ਵਿਚ ਜ਼ੇਰੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਦਸੇ ਜਾ ਰਹੇ ਹਨ |
ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪ੍ਰਵਾਰਕ ਜੀਆਂ ਨੇ ਦਸਿਆ ਕਿ  ਉਨ੍ਹਾਂ ਦੇ ਘਰ ਸਾਹਮਣੇ ਹੀ ਰਹਿਣ ਵਾਲੇ ਇਕ ਵਿਅਕਤੀ ਵਲੋਂ ਉਨ੍ਹਾਂ ਦੇ ਪ੍ਰਵਾਰਕ ਜੀਆਂ ਉਤੇ ਗੋਲੀਆਂ ਚਲਾ ਦਿਤੀਆਂ | ਘਟਨਾ ਸਥਾਨ ਤੇ ਪੁੱਜੇ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ | ਮਿ੍ਤਕਾਂ ਵਿਚ ਸੁਖਵਿੰਦਰ ਸਿੰਘ ਸੁੱਖਾ, ਮੰਗਲ ਸਿੰਘ, ਜਸਬੀਰ ਸਿੰਘ, ਬਬਨਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ ਜਦਕਿ ਜ਼ਖ਼ਮੀਆਂ ਵਿਚ ਜਸ਼ਨਦੀਪ ਸਿੰਘ, ਹਰਮਨ ਸਿੰਘ ਹਸਪਤਾਲ ਵਿਚ ਜ਼ੇਰੇ ਇਲਾਜ ਹਨ | 
ਦਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਅਤੇ ਮਿ੍ਤਕਾਂ ਦੀਆਂ ਲਾਸ਼ਾਂ ਨੂੰ  ਬਟਾਲਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ | ਉਧਰ ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਅੰਦਰ ਦਹਿਸ਼ਤ ਦਾ ਮਾਹੌਲ ਹੈ | ਉਧਰ ਦੂਜੇ ਪਾਸੇ ਪਿੰਡ ਪੁਰਾਣਾ ਬੱਲੜਵਾਲ ਘਟਨਾ ਸਥਾਨ ਤੇ ਪੁੱਜੇ ਬਟਾਲਾ ਦੇ ਐਸਐਸਪੀ ਰਛਪਾਲ ਸਿੰਘ ਨੇ ਦਸਿਆ ਕਿ ਇਹ ਘਟਨਾ ਸਵੇਰ ਦੀ ਹੈ ਅਤੇ ਘਟਨਾ ਨੂੰ  ਅੰਜਾਮ ਦੇਣ ਵਾਲਾ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੋਨੀ ਅਤੇ ਉਸ ਨਾਲ ਉਸ ਦਾ ਭਰਾ ਜਤਿੰਦਰ ਸਿੰਘ ਨੇ ਘਟਨਾ ਨੂੰ  ਅੰਜ਼ਾਮ ਦਿਤਾ ਅਤੇ ਸਿੱਧੀਆਂ ਗੋਲੀਆਂ ਚਲਾਈਆਂ ਜਿਸ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ | ਉਨ੍ਹਾਂ ਦਸਿਆ ਕਿ ਇਸ ਸਬੰਧੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ  |

ਫੋਟੋ ਕੈਪਸ਼ਨ  ....ਮਿ੍ਤਕਾਂ ਦੀਆਂ ਫ਼ਾਈਲ ਤਸਵੀਰਾਂ ਅਤੇ ਛਾਣਬੀਣ ਕਰਦੇ ਹੋਏ ਪੁਲਿਸ ਅਧਿਕਾਰੀ |
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement