ਆਬਕਾਰੀ ਨੀਤੀ 'ਤੇ ਹਾਈਕੋਰਟ 'ਚ ਸੁਣਵਾਈ ਅੱਜ, ਪਿਛਲੀ ਵਾਰ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਸੀ 
Published : Jul 5, 2022, 12:51 pm IST
Updated : Jul 5, 2022, 12:51 pm IST
SHARE ARTICLE
Punjab and Haryana High Court
Punjab and Haryana High Court

ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ

ਚੰਡੀਗੜ੍ਹ : ਪੰਜਾਬ ਸਰਕਾਰ ਦੀ 2022-23 ਦੀ ਆਬਕਾਰੀ ਨੀਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਨੀਤੀ ਰਾਹੀਂ ਸਰਕਾਰ ’ਤੇ ਅਜਾਰੇਦਾਰੀ ਦਾ ਦੋਸ਼ ਲਾਇਆ ਜਾ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਹਰਿਆਣਾ ਦੀ ਸਸਤੀ ਸ਼ਰਾਬ ਅਤੇ ਚੰਡੀਗੜ੍ਹ ਤੋਂ ਸਸਤੀ ਬੀਅਰ ਮਿਲੇਗੀ।

excise policy on Alcohal excise policy on Alcohal

ਦੱਸਣਯੋਗ ਹੈ ਕਿ ਸਰਕਾਰ ਵਲੋਂ ਲਿਆਂਦੀ ਇਹ ਆਬਕਾਰੀ ਨੀਤੀ 1 ਜੁਲਾਈ ਤੋਂ ਲਾਗੂ ਹੋਣੀ ਸੀ । ਪਿਛਲੀ ਸੁਣਵਾਈ 'ਚ ਹਾਈਕੋਰਟ ਨੇ ਨੀਤੀ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲ 'ਤੇ ਸਰਕਾਰ ਤੋਂ ਜਵਾਬ ਮੰਗਿਆ ਸੀ। ਹਾਈ ਕੋਰਟ ਨੇ ਇਹ ਵੀ ਕਿਹਾ ਸੀ ਕਿ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਇਨ੍ਹਾਂ ਪਟੀਸ਼ਨਾਂ ਦੇ ਫੈਸਲੇ 'ਤੇ ਨਿਰਭਰ ਕਰੇਗੀ। ਹਾਲਾਂਕਿ ਬਾਅਦ 'ਚ ਸਰਕਾਰ ਨੇ ਸਪੱਸ਼ਟ ਕੀਤਾ ਕਿ ਹਾਈ ਕੋਰਟ ਨੇ ਆਬਕਾਰੀ ਨੀਤੀ 'ਤੇ ਕੋਈ ਰੋਕ ਨਹੀਂ ਲਗਾਈ।

Punjab GovernmentPunjab Government

ਨਵੀਂ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਗਰੁੱਪ 30 ਕਰੋੜ ਰਹਿ ਗਿਆ ਹੈ। ਪਹਿਲਾਂ ਇਹ 4 ਕਰੋੜ ਸੀ। ਅਜਿਹੇ 'ਚ ਛੋਟੇ ਕਾਰੋਬਾਰੀ ਇਸ ਦੌੜ ਤੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ ਪਰ ਹੁਣ ਇਸ ਦੀ ਟੈਂਡਰ ਨਿਲਾਮੀ ਕੀਤੀ ਜਾਵੇਗੀ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ 9647 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਰੱਖਿਆ ਹੈ।

excise policy on Alcohal excise policy on Alcohal

ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸ਼ਰਾਬ ਦੇ ਕਾਰੋਬਾਰ 'ਚ ਅਜਾਰੇਦਾਰੀ ਨੂੰ ਬੜ੍ਹਾਵਾ ਦੇਣ ਦਾ ਦੋਸ਼ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨ ਦੀ ਪੈਰਵੀ ਕਰ ਰਹੇ ਐਡਵੋਕੇਟ ਮੋਹਨ ਜੈਨ ਅਨੁਸਾਰ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਐਕਟ 1956 ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਨਾਲ ਹੀ ਨਵੀਂ ਨੀਤੀ ਸ਼ਰਾਬ ਦੇ ਕਾਰੋਬਾਰ ਵਿੱਚ ਏਕਾਧਿਕਾਰ ਨੂੰ ਉਤਸ਼ਾਹਿਤ ਕਰੇਗੀ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement