ਸਿੱਧੂ ਮੂਸੇਵਾਲਾ ਮਾਮਲਾ: 13 ਜੁਲਾਈ ਤੱਕ ਪੁਲਿਸ ਰਿਮਾਂਡ ’ਤੇ 2 ਸ਼ੂਟਰਾਂ ਸਣੇ 4 ਮੁਲਜ਼ਮ
Published : Jul 5, 2022, 11:33 am IST
Updated : Jul 5, 2022, 11:33 am IST
SHARE ARTICLE
Sidhu Moosewala
Sidhu Moosewala

ਰਿਮਾਂਡ ਤੋਂ ਬਾਅਦ ਹੁਣ ਉਹਨਾਂ ਨੂੰ ਸਖ਼ਤ ਸੁਰੱਖਿਆ ਹੇਠ ਖਰੜ ਲਿਆਂਦਾ ਜਾਵੇਗਾ।


ਮਾਨਸਾ: ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ, ਸ਼ੂਟਰ ਕਸ਼ਿਸ਼ ਅਤੇ ਦੀਪਕ ਤੇ ਕੇਸ਼ਵ ਦਾ 13 ਜੁਲਾਈ ਤੱਕ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਅੱਜ ਸਵੇਰੇ 4 ਵਜੇ ਇਹਨਾਂ ਚਾਰ ਮੁਲਜ਼ਮਾਂ ਨੂੰ ਮਾਨਸਾ ਲੈ ਕੇ ਪਹੁੰਚੀ ਸੀ। ਰਿਮਾਂਡ ਤੋਂ ਬਾਅਦ ਹੁਣ ਉਹਨਾਂ ਨੂੰ ਸਖ਼ਤ ਸੁਰੱਖਿਆ ਹੇਠ ਖਰੜ ਲਿਆਂਦਾ ਜਾਵੇਗਾ। ਜਿੱਥੇ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਇੰਡ ਦੱਸੇ ਜਾ ਰਹੇ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।

CourtCourt

ਦਿੱਲੀ ਪੁਲਿਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ। ਮਾਨਸਾ ਪੁਲਿਸ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਲੈ ਕੇ ਇਹਨਾਂ ਮੁਲਜ਼ਮਾਂ ਨੂੰ ਪੰਜਾਬ ਲੈ ਆਈ ਹੈ।   ਦੱਸ ਦੇਈਏ ਕ ਮੂਸੇਵਾਲਾ ਹੱਤਿਆਕਾਂਡ ਵਿਚ ਵਰਤੇ ਗਏ ਹਥਿਆਰਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ ਹੈ। ਫੌਜੀ ਨੇ ਦਿੱਲੀ ਪੁਲਿਸ ਦੇ ਸਾਹਮਣੇ ਦਾਅਵਾ ਕੀਤਾ ਕਿ ਕਤਲ ਦੇ ਦੋ ਦਿਨ ਬਾਅਦ ਇਕ ਅਣਪਛਾਤੇ ਵਿਅਕਤੀ ਨੇ ਹਥਿਆਰ ਲੈ ਲਏ ਸੀ। ਇਸ ਦੇ ਨਾਲ ਹੀ ਮਾਨਸਾ 'ਚ ਪੰਜਾਬ-ਹਰਿਆਣਾ ਸਰਹੱਦ 'ਤੇ ਮਿੱਟੀ 'ਚ ਦੱਬ ਕੇ ਹਥਿਆਰਾਂ ਨੂੰ ਛੁਪਾਉਣ ਦੀ ਵੀ ਸੂਚਨਾ ਮਿਲੀ ਹੈ। ਪੁਲਿਸ ਉਹਨਾਂ ਰਾਹੀਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement