ਜਿਸਮਾਨੀ ਸ਼ੋਸ਼ਣ ਮਾਮਲੇ 'ਚ ਗੁਰਦਾਸਪੁਰ ਦਾ SP ਗੁਰਮੀਤ ਸਿੰਘ ਗ੍ਰਿਫ਼ਤਾਰ 
Published : Jul 5, 2022, 11:41 am IST
Updated : Jul 5, 2022, 11:41 am IST
SHARE ARTICLE
punjab news
punjab news

ਧਾਰਾ 376 (2) ਤਹਿਤ ਪਰਚਾ ਹੋਇਆ ਦਰਜ 

ਅੰਮ੍ਰਿਤਸਰ ਤੇ ਮੋਗਾ ਪੁਲਿਸ ਨੇ ਪੇਸ਼ੀ 'ਤੇ ਗਏ SP ਨੂੰ ਕੀਤਾ ਕਾਬੂ 

ਲੁਧਿਆਣਾ :  ਜਿਸਮਾਨੀ ਸ਼ੋਸ਼ਣ ਮਾਮਲੇ ਵਿਚ ਗੁਰਦਾਸਪੁਰ ਵਿਖੇ ਤੈਨਾਤ ਐੱਸ. ਪੀ. (ਹੈੱਡਕੁਆਰਟਰ) ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਹਾਈ ਪ੍ਰੋਫਾਈਲ ਮਾਮਲੇ ’ਚ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਮੋਗਾ ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਗੁਰਮੀਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਉਥੇ ਅਦਾਲਤ ’ਚ ਕਿਸੇ ਪੇਸ਼ੀ ’ਤੇ ਗਿਆ ਸੀ। ਜਾਣਕਾਰੀ ਅਨੁਸਾਰ ਦੀਨਾਨਗਰ ਦੀ ਇਕ ਔਰਤ ਵੱਲੋਂ SP 'ਤੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਇਆ ਗਿਆ ਸੀ।

ਇਸ ਸ਼ਿਕਾਇਤ ਦੇ ਅਧਾਰ ’ਤੇ ਐੱਸ.ਪੀ. ਗੁਰਮੀਤ ਸਿੰਘ ਖਿਲਾਫ਼ ਗੁਰਦਾਸਪੁਰ ਸਿਟੀ ਥਾਣੇ ’ਚ 2 ਜੁਲਾਈ ਨੂੰ ਧਾਰਾ 376 (2) (ਇਕ ਪੁਲਸ ਅਧਿਕਾਰੀ ਵੱਲੋਂ ਆਪਣੇ ਸਰਕਾਰੀ ਅਹੁਦੇ ਦਾ ਫਾਇਦਾ ਚੁੱਕਦੇ ਹੋਏ ਜਿਨਸੀ ਸ਼ੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਇਹ ਮਾਮਲਾ ਅਪ੍ਰੈਲ ਤੋਂ ਜਾਂਚ ਅਧੀਨ ਸੀ, ਜਦੋਂ ਔਰਤ ਨੇ ਪਹਿਲੀ ਵਾਰ ਦਾਅਵਾ ਕੀਤਾ ਸੀ ਕਿ ਉਸ ਨਾਲ ਜਿਸਮਾਨੀ ਸ਼ੋਸ਼ਣ ਕੀਤਾ ਗਿਆ ਹੈ। ਔਰਤ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ, ਜਿਸ ਦੀ ਜਾਂਚ ਦੇ ਸਿਲਸਿਲੇ ’ਚ ਉਕਤ ਐੱਸ. ਪੀ. ਉਸ ਦੇ ਸੰਪਰਕ ’ਚ ਆਈ।

ਔਰਤ ਵੱਲੋਂ ਗੁਰਮੀਤ ਸਿੰਘ ’ਤੇ ਲਗਾਏ ਦੋਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਜਾਂਚ ਟੀਮ SIT ਦਾ ਗਠਨ ਕੀਤਾ ਗਿਆ ਸੀ। ਐੱਸ.ਆਈ.ਟੀ. ਦੀ ਅਗਵਾਈ ਅੰਮ੍ਰਿਤਸਰ (ਦਿਹਾਤੀ) ਦੇ SSP ਸਵਰਨਦੀਪ ਸਿੰਘ ਕਰ ਰਹੇ ਸਨ। ਮੁੱਢਲੀ ਜਾਂਚ ਉਪਰੰਤ ਐੱਸ.ਪੀ. ਖ਼ਿਲਾਫ਼ 2 ਜੁਲਾਈ ਨੂੰ ਥਾਣਾ ਸਿਟੀ ਗੁਰਦਾਸਪੁਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਦੇ ਚਲਦੇ ਹੀ ਹੁਣ ਉਕਤ SP ਨੂੰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿੱਥੇ ਉਹ ਅਦਾਲਤ ’ਚ ਪੇਸ਼ੀ ਲਈ ਗਿਆ ਸੀ। ਇਸ ਗ੍ਰਿਫ਼ਤਾਰੀ ’ਚ ਅੰਮ੍ਰਿਤਸਰ (ਦਿਹਾਤੀ) ਅਤੇ ਮੋਗਾ ਪੁਲਿਸ ਦੀ ਸਾਂਝੀ ਟੀਮ ਨੇ ਅਹਿਮ ਯੋਗਦਾਨ ਪਾਇਆ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement