ਕੋਟ ਮੰਗਲ ਸਿੰਘ ਇਲਾਕੇ ਵਿਚ ਡਿੱਗਿਆ ਸ਼ੈੱਡ,ਦੋ ਸਫ਼ਾਈ ਸੇਵਕ ਹੋਏ ਜ਼ਖ਼ਮੀ

By : KOMALJEET

Published : Jul 5, 2023, 12:38 pm IST
Updated : Jul 5, 2023, 12:38 pm IST
SHARE ARTICLE
Punjab News
Punjab News

ਜਾਨੀ ਨੁਕਸਾਨ ਤੋਂ ਬਚਾਅ

ਲੁਧਿਆਣਾ : ਲੁਧਿਆਣਾ ਵਿਚ ਸਵੇਰ ਤੋਂ ਹੋ ਰਹੀ ਬਰਸਾਤ ਵਿਚਾਲੇ ਕੋਟ ਮੰਗਲ ਸਿੰਘ ਇਲਾਕੇ ਵਿਚ ਅਚਾਨਕ ਨਗਰ ਨਿਗਮ ਦਾ ਸ਼ੈੱਡ ਡਿੱਗਣ ਕਾਰਨ ਦੋ ਸਫ਼ਾਈ ਸੇਵਕ ਫੱਟੜ ਹੋ ਗਏ। ਜਿਨ੍ਹਾਂ ਨੂੰ ਸ਼ੁਰੂਆਤੀ ਇਲਾਜ ਮੁਹਈਆ ਕਰਵਾਇਆ ਗਿਆ ਹੈ। 

ਮੁਲਾਜ਼ਮਾਂ ਦਾ ਕਹਿਣਾ ਸੀ ਕਿ ਬਰਸਾਤ ਹੋਣ ਕਾਰਨ ਉਹ ਸ਼ੈੱਡ ਹੇਠਾਂ ਆ ਕੇ ਰੁਕੇ ਸਨ ਪਰ ਅਚਾਨਕ ਸ਼ੈੱਡ ਉਨ੍ਹਾਂ ਉਪਰ ਆ ਕੇ ਡਿੱਗ ਗਿਆ। ਹਾਲਾਂਕਿ ਕਿਸਮਤ ਵਧੀਆ ਰਹੀ ਕਿ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਦਸਿਆ ਜਾ ਰਿਹਾ ਹੈ ਕਿ ਇਕ ਮੁਲਾਜ਼ਮ ਦੇ ਸਿਰ ਅਤੇ ਦੂਜੇ ਦੇ ਮੋਢੇ 'ਤੇ ਸੱਟ ਲੱਗੀ ਹੈ।

ਉਥੇ ਹੀ ਮੌਕੇ 'ਤੇ ਇਲਾਕੇ ਦੇ ਸਾਬਕਾ ਕੌਂਸਲਰ ਅਤੇ ਹੋਰ ਲੋਕ ਪਹੁੰਚੇ ਅਤੇ ਮੁਲਾਜ਼ਮਾਂ ਦੀ ਮਦਦ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸ਼ੈੱਡ ਕਾਫੀ ਪੁਰਾਣਾ ਹੈ। ਹਾਲਾਂਕਿ ਉਨ੍ਹਾਂ ਵਲੋਂ ਰੋਸ ਪ੍ਰਗਟਾਇਆ ਗਿਆ ਕਿ ਮੌਕੇ 'ਤੇ ਕੋਈ ਸੀਨੀਅਰ ਅਫ਼ਸਰ ਨਹੀਂ ਪਹੁੰਚਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement