ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 111 ਕਰੋੜ ਰੁਪਏ ਕੀਤੇ ਜਾਰੀ

By : GAGANDEEP

Published : Jul 5, 2023, 12:52 pm IST
Updated : Jul 5, 2023, 1:02 pm IST
SHARE ARTICLE
photo
photo

ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ 28 ਜੁਲਾਈ ਤੱਕ ਕੁੱਲ ਰਾਸ਼ੀ ਦਾ 40 ਫੀਸਦੀ ਜਮ੍ਹਾਂ ਕਰਵਾਉਣ ਦੇ ਦਿਤੇ ਹੁਕਮ

 

ਚੰਡੀਗੜ੍ਹ: ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਤਿੰਨ ਸਾਲਾਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਦੇਣ 'ਤੇ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਸਰਕਾਰ ਨੇ ਹੁਣ ਕਾਲਜਾਂ ਨੂੰ 111 ਕਰੋੜ ਰੁਪਏ ਜਾਰੀ ਕਰ ਦਿਤੇ ਹਨ। ਸੋਮਵਾਰ ਨੂੰ 31 ਕਰੋੜ ਰੁਪਏ ਅਤੇ ਮੰਗਲਵਾਰ ਨੂੰ 80 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਾਈ ਕੋਰਟ 'ਚ ਇਹ ਜਾਣਕਾਰੀ ਦਿਤੀ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ 28 ਜੁਲਾਈ ਤੱਕ ਕੁੱਲ ਰਾਸ਼ੀ ਦਾ 40 ਫੀਸਦੀ ਜਮ੍ਹਾਂ ਕਰਵਾਉਣ ਦੇ ਹੁਕਮ ਦਿਤੇ ਹਨ।

ਇਹ ਵੀ ਪੜ੍ਹੋ: ਇੰਗਲੈਂਡ: ਭਾਰਤੀ ਮੂਲ ਦੇ 25 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਪੰਜਾਬ ਦੇ ਕਈ ਪ੍ਰਾਈਵੇਟ ਕਾਲਜਾਂ ਨੇ ਐਡਵੋਕੇਟ ਸਮੀਰ ਸਚਦੇਵਾ ਰਾਹੀਂ ਮਾਣਹਾਨੀ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ। ਹਾਈਕੋਰਟ ਦੇ ਨੋਟਿਸ ਦੇ ਜਵਾਬ 'ਚ ਦਸਿਆ ਗਿਆ ਕਿ ਵਿੱਤੀ ਸਾਲ 2016-17, 2020-21 ਅਤੇ 2021-22 ਲਈ ਪੈਸਾ ਜਾਰੀ ਕਰ ਦਿਤਾ ਗਿਆ ਹੈ ਪਰ ਵਿੱਤੀ ਸਾਲ 2017-18, 2018-19 ਅਤੇ 2019-20 ਜਾਰੀ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਤਿੰਨ ਵਿੱਤੀ ਸਾਲਾਂ ਦੀ ਰਾਸ਼ੀ ਪੰਜਾਬ ਸਰਕਾਰ ਨੂੰ ਜਾਰੀ ਕਰ ਦਿਤੀ ਹੈ।

ਇਹ ਵੀ ਪੜ੍ਹੋ: ਸਵੇਰ ਦੀ ਸੈਰ ਲਈ ਜਾ ਰਹੀਆਂ ਤਿੰਨ ਔਰਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਮਾਂ- ਧੀ ਸਮੇਤ ਤਿੰਨ ਦੀ ਮੌਤ

ਪਿਛਲੀ ਸੁਣਵਾਈ 'ਤੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਵਜ਼ੀਫੇ ਸਬੰਧੀ ਆਡਿਟ ਹੁਣੇ-ਹੁਣੇ ਮੁਕੰਮਲ ਹੋਇਆ ਹੈ, ਇਸ ਲਈ ਸਰਕਾਰ ਨੂੰ ਕੁਝ ਸਮਾਂ ਦਿਤਾ ਜਾਵੇ। ਹਾਈਕੋਰਟ ਨੇ ਸਰਕਾਰ ਦੀ ਦੇਰੀ 'ਤੇ ਫਟਕਾਰ ਲਗਾਈ। ਅਦਾਲਤ ਨੇ ਕਿਹਾ ਸੀ ਕਿ 2017 ਤੋਂ 2020 ਦਰਮਿਆਨ ਕਾਲਜਾਂ ਨੂੰ ਤਿੰਨ ਸਾਲਾਂ ਲਈ 1855 ਸਕੂਲਾਂ ਦੇ 3.26 ਲੱਖ ਵਿਦਿਆਰਥੀਆਂ ਨੂੰ 1084 ਕਰੋੜ ਦੀ ਕੁੱਲ ਵਜ਼ੀਫ਼ਾ ਰਾਸ਼ੀ ਦਾ 40 ਫੀਸਦੀ ਜਾਰੀ ਕਰਨ ਦਾ ਹੁਕਮ ਦਿਤਾ ਗਿਆ ਸੀ, ਪਰ ਇਸ ਦਾ ਪਾਲਣ ਨਹੀਂ ਕੀਤਾ ਗਿਆ। ਜੇਕਰ 4 ਜੁਲਾਈ ਤੱਕ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਮੁੱਖ ਸਕੱਤਰ ਨੂੰ ਖੁਦ ਹਾਜ਼ਰ ਹੋ ਕੇ ਜਵਾਬ ਦੇਣਾ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement