''ਕੈਪਟਨ ਅਮਰਿੰਦਰ ਸਿੰਘ ਦੇਣ ਜਵਾਬ- ਮੁਖਤਾਰ ਅੰਸਾਰੀ ਦੇ ਬੱਚੇ ਨੂੰ ਵਕਫ਼ ਬੋਰਡ ਦੀ ਜ਼ਮੀਨ ਕਿਉਂ ਕੀਤੀ ਅਲਾਟ?''

By : KOMALJEET

Published : Jul 5, 2023, 6:52 pm IST
Updated : Jul 5, 2023, 6:52 pm IST
SHARE ARTICLE
Malwinder Singh kang
Malwinder Singh kang

ਮੁਖਤਾਰ ਅੰਸਾਰੀ ਲਈ ਕੋਰਟ ਵਿਚ ਕਿਉਂ ਕੀਤੇ ਮਹਿੰਗੇ ਵਕੀਲ? - ਮਲਵਿੰਦਰ ਸਿੰਘ ਕੰਗ

ਕਿਹਾ,  ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਵਿਚ ਸ਼ਾਮਲ ਕਿਸੇ ਨੂੰ ਵੀ ਨਹੀਂ ਬਖ਼ਸ਼ਣਗੇ, ਸਭ ਉੱਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ : ਮੁਖਤਾਰ ਅੰਸਾਰੀ ਮਾਮਲੇ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਕੈਪਟਨ ਮੁਖਤਾਰ ਅੰਸਾਰੀ ਨੂੰ ਜਾਣਦੇ ਹੀ ਨਹੀਂ ਤਾਂ ਉਸ ਨੂੰ 2 ਸਾਲ ਤੱਕ ਪੰਜਾਬ ਵਿੱਚ ਪਨਾਹ ਕਿਉਂ ਦਿਤੀ ਗਈ ? 

ਬੁਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਲੋਂ ਜਾਰੀ ਇਕ ਬਿਆਨ ਵਿਚ ਮਲਵਿੰਦਰ ਕੰਗ ਨੇ ਕੈਪਟਨ ਨੂੰ ਸਵਾਲ ਕੀਤਾ ਕਿ ਜਦੋਂ ਕੈਪਟਨ ਦਾ ਮੁਖਤਾਰ ਅੰਸਾਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਲੈਣਾ-ਦੇਣਾ ਹੀ ਨਹੀਂ ਸੀ ਤਾਂ ਉਨ੍ਹਾਂ ਦੀ ਸਰਕਾਰ (ਕਾਂਗਰਸ ਸਰਕਾਰ) ਦੇ ਦੌਰਾਨ ਉਸ ਦੇ ਬੱਚੇ ਨੂੰ ਵਕਫ਼ ਬੋਰਡ ਦੀ ਜ਼ਮੀਨ ਕਿਵੇਂ ਦੇ ਦਿਤੀ ਗਈ? ਕੈਪਟਨ ਇਸ ਸਵਾਲ ਦਾ ਵੀ ਜਵਾਬ ਦੇਣ ਕਿ ਮੁਖਤਾਰ ਅੰਸਾਰੀ ਲਈ ਸਰਕਾਰੀ ਖ਼ਰਚ ਉੱਤੇ ਕੋਰਟ ਵਿੱਚ ਮਹਿੰਗੇ ਤੋਂ ਮਹਿੰਗਾ ਵਕੀਲ ਕਿਉਂ ਕੀਤਾ ਗਿਆ?  

ਇਹ ਵੀ ਪੜ੍ਹੋ:  ਸੁਨੀਲ ਜਾਖੜ ਦੀ ਅਗਵਾਈ 'ਚ ਭਾਜਪਾ ਜ਼ਮੀਨੀ ਪੱਧਰ 'ਤੇ ਹੋਵੇਗੀ ਹੋਰ ਮਜ਼ਬੂਤ : ਯਾਦਵਿੰਦਰ ਬੁੱਟਰ

ਕੰਗ ਨੇ ਦੋਸ਼ ਲਗਾਉਂਦੇ ਕਿਹਾ ਕਿ ਮੁਖਤਾਰ ਅੰਸਾਰੀ ਨੂੰ ਪੰਜਾਬ ਵਿਚ ਪਨਾਹ ਦੇਣ ਲਈ ਜਾਣਬੁੱਝ ਕੇ ਇਕ ਮਾਮੂਲੀ ਜਿਹੇ ਕੇਸ ਵਿਚ ਫਸਾ ਕੇ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ। ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਕਈ ਵਾਰ ਮੁਖਤਾਰ ਅੰਸਾਰੀ ਨੂੰ ਵਾਪਸ ਬੁਲਾਉਣ ਦੀ ਮੰਗ ਕੀਤੀ, ਪਰ ਕੈਪਟਨ ਸਰਕਾਰ ਨੇ ਅੰਸਾਰੀ ਦੇ ਮਾਮਲੇ ਨੂੰ ਜਾਣ-ਬੁੱਝ ਕੇ ਲਟਕਾ ਕੇ ਰਖਿਆ ਅਤੇ ਵਾਪਸ ਉੱਤਰ ਪ੍ਰਦੇਸ਼ ਭੇਜਣ ਵਿਚ ਟਾਲ-ਮਟੋਲ ਕਰਦੀ ਰਹੀ। ਕੰਗ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਤਾਂ ਉਸ ਸਮੇਂ ਹੱਦਾਂ ਪਾਰ ਕਰ ਦਿਤੀਆਂ ਜਦੋਂ ਮੁਖਤਾਰ ਅੰਸਾਰੀ ਵਰਗੇ ਅਪਰਾਧੀ ਨੂੰ ਪੰਜਾਬ ਦੀ ਜੇਲ ਵਿਚ ਹੀ ਫਾਈਵ ਸਟਾਰ ਵਰਗੀਆਂ ਸਹੂਲਤਾਂ ਉਪਲਬਧ ਕਰਵਾ ਦਿਤੀਆਂ ਗਈਆਂ। 

ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਕਿਸੀ ਵੀ ਕੀਮਤ 'ਤੇ ਨਹੀਂ ਬਖ਼ਸ਼ਣਗੇ। ਸਾਰੇ ਹੀ ਦੋਸ਼ੀਆਂ ਉੱਤੇ ਮਾਨ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ ਅਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਮੁਖਤਾਰ ਅੰਸਾਰੀ  ਉੱਤੇ ਖ਼ਰਚ ਕੀਤਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement