ਪੰਜਾਬ ਦੇ ਕਿਸਾਨ ਟਿਊਬਵੈੱਲਾਂ ਨਾਲ ਸਿੰਜਾਈ ਕਰਨ ਲਈ ਮਜਬੂਰ : ਰਾਜੇਵਾਲ
Published : Jul 5, 2023, 11:29 am IST
Updated : Jul 5, 2023, 11:31 am IST
SHARE ARTICLE
photo
photo

ਕਿਹਾ, ਸੂਬੇ ਦੇ 75 ਫ਼ੀ ਸਦੀ ਹਿੱਸੇ ’ਤੇ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ, ਪੰਜਾਬ ਤੋਂ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਜਾ ਰਿਹੈ

 

ਚੰਡੀਗੜ੍ਹ (ਰਮਨਦੀਪ ਕੌਰ ਸੈਣੀ): ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਮੰਤਰੀ ਵਲੋਂ ਦਿਤਾ ਬਿਆਨ ਝੂਠ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਮਾਤਰਾ ’ਚ ਨਹਿਰੀ ਪਾਣੀ ਸਪਲਾਈ ਕਰਵਾ ਦਿਤਾ ਗਿਆ ਹੈ।
ਉਨ੍ਹਾਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਇਕ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਿਚ ਨਹਿਰੀ ਪਾਣੀ ਇੰਨਾ ਸਪਲਾਈ ਕਰ ਦਿਤਾ ਕਿ ਕਿਸਾਨ ਬਾਗ਼ੋ-ਬਾਗ਼ ਹੋ ਗਏ ਹਨ। ਜਦਕਿ ਜ਼ਮੀਨੀ ਪੱਧਰ ’ਤੇ ਇਹ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਅਜੇ ਵੀ ਟਿਊਬਵੈਲਾਂ ਨਾਲ ਪਾਣੀ ਲਗਾ ਕੇ ਜੀਰੀ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 75 ਫ਼ੀ ਸਦੀ ਹਿੱਸੇ ’ਚ ਹਾਲੇ ਵੀ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸੂਬੇ ’ਚੋਂ ਸਿਰਫ਼ ਗੁਰਦਾਸਪੁਰ ਵਿਚ 90 ਫ਼ੀ ਸਦੀ ਖਾਲੇ ਪੱਕੇ ਕੀਤੇ ਹਨ।

ਬਾਕੀ ਹਿੱਸਿਆਂ ’ਚ ਜਿਵੇਂ ਪਹਿਲਾਂ ਨਹਿਰੀ ਪਾਣੀ ਚਲ ਰਿਹਾ ਸੀ ਉਹ ਉਵੇਂ ਹੀ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਾਰਨ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ। ਉਹ ਪਾਣੀ ਉਤੇ ਰਾਜਨੀਤੀ ਕਰਨਾ ਚਾਹੁੰਦੇ ਹਨ।ਜ਼ਿਕਰਯੋਗ ਹੈ ਕਿ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਦਿਤੀ ਜਾ ਰਹੀ ਨਿਰਵਿਘਨ ਨਹਿਰੀ ਪਾਣੀ ਤੇ ਬਿਜਲੀ ਦੀ ਸਪਲਾਈ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕਾਂ ਪਰਤੀਆਂ ਹਨ। ਰਾਜੇਵਾਲ ਨੇ ਕਿਹਾ ਕਿ ਅੱਜ ਤਕ ਜਿੰਨੇ ਵੀ ਪਾਣੀ ਦੇ ਸਮਝੌਤੇ ਹੋਏ ਹਨ ਉਹ ਗ਼ੈਰ-ਸੰਵਿਧਾਨਕ ਹੋਏ ਹਨ। ਪੰਜਾਬ ਨਾਲ ਧੱਕਾ ਹੋਇਆ ਹੈ। ਪੰਜਾਬ ਤੋਂ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਜਾ ਰਿਹਾ ਹੈ।

ਰਾਜੇਵਾਲ ਨੇ ਕਿਹਾ ਕਿ ਸਾਡੇ ਕੋਲ ਜੋ ਕੁਦਰਤ ਦਾ ਬਖ਼ਸ਼ਿਆ ਦਰਿਆਈ ਪਾਣੀ ਹੈ, ਉਹ ਸਾਡੇ ਸਿਆਸੀ ਆਗੂਆਂ ਦੀਆਂ ਗ਼ਲਤੀਆਂ ਕਾਰਨ ਕੇਂਦਰ ਸਰਕਾਰ ਨੇ ਗ਼ੈਰ-ਸੰਵਿਧਾਨਿਕ ਤਰੀਕੇ ਨਾਲ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦਿਤਾ ਹੈ। ਸਾਡੇ ਹਿੱਸੇ ਦਾ ਪਾਣੀ ਵੀ ਸਾਡੇ ਖੇਤਾਂ ਤਕ ਨਹੀਂ ਪਹੁੰਚ ਰਿਹਾ, ਇਨ੍ਹਾਂ ਨੇ ਰਾਜਸਥਾਨ ਦੀ ਪੰਜਾਬ ਦੇ ਪਾਣੀ ਵਿਚ ਹਿੱਸੇਦਾਰੀ ਵਧਾ ਦਿਤੀ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਸਾਡਾ ਨਹਿਰੀ ਪਾਣੀ ਸਾਨੂੰ ਦਿਤਾ ਜਾਵੇ ਤਾਂ ਜੋ ਅਸੀਂ ਇਸ ਪਾਣੀ ਨਾਲ ਖੇਤੀ ਕਰ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਗੰਗਾਨਗਰ ’ਚ ਜਾ ਕੇ ਲੋਕਾਂ ਨੂੰ ਕਿਹਾ ਕਿ ਅਸੀਂ ਤੁਹਾਡਾ 11 ਹਜ਼ਾਰ ਕਿਉਬਿਕ ਪਾਣੀ ਵਧਾ ਕੇ 18 ਹਜ਼ਾਰ ਕਿਊਬਿਕ ਕਰ ਦਿਤਾ, ਇਸ ਲਈ ਸਾਡੀ ਸਰਕਾਰ ਬਣਾ ਦਿਉ। ਤੁਹਾਨੂੰ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ।

ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਪੰਜਾਬ ਦੇ ਪਾਣੀਆਂ ਤੇ ਹੋਰ ਸੂਬਿਆਂ ਨੂੰ ਅਧਿਕਾਰ ਦਿਤੇ ਸੀ ਤੇ ਇਹ ਸਰਕਾਰ ਵੀ ਉਹੀ ਕਰ ਰਹੀ ਹੈ। ਕਿਸੇ ਨੂੰ ਪੰਜਾਬ ਦੀ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਤਾਜ਼ਾ ਰੀਪੋਰਟਾਂ ਅਨੁਸਾਰ ਪੰਜਾਬ ਦਾ ਪਾਣੀ ਖ਼ਤਮ ਹੋ ਜਾਵੇਗਾ ਤੇ ਬੰਜਰ ਬਣ ਜਾਵੇਗਾ। ਜਿੰਨੀ ਪਾਣੀ ਦੀ ਲੋੜ ਦਿਨ-ਬ-ਦਿਨ ਵੱਧ ਰਹੀ ਹੈ ਉਸੇ ਹਿਸਾਬ ਨਾਲ ਪਾਣੀ ਚਾਰ ਸਾਲਾਂ ਤਕ ਖ਼ਤਮ ਹੋ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement