
ਗੋਆ ਵਿਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਦਫ਼ਤਰ ਪੁੱਜੇ ਹਨ। ਵਿਜੀਲੈਂਸ ਦੀ ਜਾਂਚ ਟੀਮ ਵਲੋਂ ਅੱਜ ਤੀਜੀ ਵਾਰ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਚੰਨੀ ਦੀ ਪੂਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।
ਗੋਆ ਵਿਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜੋ ਕਿ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ 'ਤੇ ਦਿਤਾ ਗਿਆ ਸੀ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਪਹੁੰਚ ਚੁੱਕੇ ਹਨ। ਪਰ ਵਿਜੀਲੈਂਸ ਉਸ ਵਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ ਸੀ। ਇਸ ਕਾਰਨ ਉਸ ਤੋਂ ਤੀਜੀ ਵਾਰ ਉਸ ਦੀ ਸਾਰੀ ਜਾਇਦਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ।