ਹੁਸ਼ਿਆਰਪੁਰ: ਸਹੁਰਿਆਂ ਦੀ ਸਤਾਈ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Jul 5, 2023, 3:36 pm IST
Updated : Jul 5, 2023, 3:36 pm IST
SHARE ARTICLE
photo
photo

ਪਿਛਲੇ ਸਾਲ ਹੋਇਆ ਸੀ ਵਿਆਹ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਇਲਾਕੇ ਦੇ ਗੜ੍ਹਦੀਵਾਲਾ ਨੇੜਲੇ ਪਿੰਡ ਬਾਹਲਾ ਵਿਚ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੰਦੀਪ ਕੌਰ ਉਮਰ 31 ਸਾਲ ਵਜੋਂ ਹੋਈ ਹੈ। ਪਤੀ ਅਤੇ ਸੱਸ ਵਿਆਹੁਤਾ 'ਤੇ ਪੈਸੇ ਲਿਆਉਣ ਲਈ ਦਬਾਅ ਪਾ ਰਹੇ ਸਨ। ਦੂਜੇ ਪਾਸੇ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਵਿਆਹੁਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ 306, 34 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਚ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ਵਿਚ ਪਿਆ ਮੀਂਹ 

ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੇਹਲਦੀਨਪੁਰ ਗਾਜ਼ੀ ਥਾਣਾ ਮੁਕੇਰੀਆਂ ਨੇ ਗੜ੍ਹਦੀਵਾਲਾ ਪੁਲਿਸ ਨੂੰ ਦਿਤੇ ਬਿਆਨਾਂ ਵਿਚ ਮੇਰੀ ਲੜਕੀ ਦਾ ਵਿਆਹ 17 ਅਪ੍ਰੈਲ 2022 ਨੂੰ ਸਤਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਬਾਹਲਾ ਥਾਣਾ ਗੜ੍ਹਦੀਵਾਲਾ ਨਾਲ ਹੋਇਆ ਸੀ। ਇਸ ਦੌਰਾਨ ਜਵਾਈ ਸਤਵੀਰ ਸਿੰਘ ਵਾਰ-ਵਾਰ ਧੀ ਨੂੰ ਪੈਸੇ ਲੈ ਕੇ ਆਉਣ ਲਈ ਕਹਿੰਦਾ ਸੀ ਤਾਂ ਜੋ ਉਹ ਉਸ ਪੈਸੇ ਨਾਲ ਵਿਦੇਸ਼ ਜਾ ਸਕੇ।

 ਇਹ ਵੀ ਪੜ੍ਹੋ : ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 111 ਕਰੋੜ ਰੁਪਏ ਕੀਤੇ ਜਾਰੀ

ਜਿਸ ਬਾਰੇ ਮੇਰੀ ਲੜਕੀ ਨੇ ਮੈਨੂੰ ਦਸਿਆ ਅਤੇ ਮੈਂ ਆਪਣੀ ਲੜਕੀ ਨੂੰ ਭਰੋਸਾ ਦਿਤਾ ਕਿ ਅਸੀਂ ਪੈਸਿਆਂ ਦਾ ਪ੍ਰਬੰਧ ਕਰ ਲਵਾਂਗੇ। ਉਹਨਾਂ ਕਿਹਾ ਕਿ ਵਿਆਹ ਸਮੇਂ ਸਹੁਰੇ ਵਾਲਿਆਂ ਨੇ ਕਿਹਾ ਸੀ ਕਿ ਉਹ ਪੈਸਿਆਂ ਦਾ ਇੰਤਜ਼ਾਮ ਕਰਕੇ ਸੰਦੀਪ ਕੌਰ ਅਤੇ ਪਤੀ ਸਤਵੀਰ ਸਿੰਘ ਦੋਵਾਂ ਨੂੰ ਵਿਦੇਸ਼ ਭੇਜ ਦੇਣਗੇ। ਪਰ  ਬਾਅਦ 'ਚ ਉਹ ਮੇਰੀ ਧੀ ਨੂੰ ਪੈਸੇ ਲਿਆਉਣ ਲਈ ਤੰਗ ਕਰਨ ਲੱਗ ਪਏ। ਜਿਸ ਕਾਰਨ ਮੇਰੀ ਲੜਕੀ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਈ। ਪਿਤਾ ਲਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਧੀ ਸੰਦੀਪ ਕੌਰ ਨੇ ਆਪਣੇ ਪਤੀ ਸਤਵੀਰ ਸਿੰਘ ਅਤੇ ਸੱਸ ਹਰਜੀਤ ਕੌਰ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਨੂੰ ਨਾਮਜ਼ਦ ਕਰ ਲਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement