ਮੀਤ ਹੇਅਰ ਵਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

By : KOMALJEET

Published : Jul 5, 2023, 9:05 pm IST
Updated : Jul 5, 2023, 9:05 pm IST
SHARE ARTICLE
Cabinet Minister Meet Hayer
Cabinet Minister Meet Hayer

ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ : ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਵਿਰੁਧ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਸਿਆ ਕਿ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿਤੇ ਹਨ।

ਵਾਤਾਵਰਣ ਮੰਤਰੀ ਨੇ ਦਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸਬੰਧੀ ਸੂਬਾ ਸਰਕਾਰ ਵਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿਚ ਕੁੱਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿਤੀ ਗਈ ਹੈ। ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸ਼ੀ ਵਿਰੁਧ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿਤੇ ਗਏ ਹਨ।  ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ।

ਇਹ ਵੀ ਪੜ੍ਹੋ:  ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਮੀਤ ਹੇਅਰ ਨੇ ਦਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿਤੇ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਨਾਲ ਹੀ ਦੁਕਾਨਦਾਰ ਅਤੇ ਆਨਲਾਈਨ ਸਟੋਰ ਇਸ ਨੂੰ ਵੇਚਣ ਤੋਂ ਗੁਰੇਜ਼ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement