ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਸਾਬਕਾ ਫ਼ੌਜੀ ਦੀ ਲਾਸ਼
Published : Jul 5, 2023, 6:07 pm IST
Updated : Jul 5, 2023, 6:07 pm IST
SHARE ARTICLE
Kabaddi player Avtar Singh's father committed suicide (File Photo)
Kabaddi player Avtar Singh's father committed suicide (File Photo)

ਪ੍ਰਵਾਰਕ ਮੈਂਬਰਾਂ ਦਾ ਦਾਅਵਾ: ਬੀਮਾਰੀ ਦੇ ਚਲਦਿਆਂ ਰਹਿੰਦੇ ਸੀ ਪਰੇਸ਼ਾਨ

 

ਦਸੂਹਾ:  ਥਾਣਾ ਦਸੂਹਾ ਦੇ ਪਿੰਡ ਬਾਜਵਾ ਵਿਖੇ ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਸਾਬਕਾ ਫ਼ੌਜੀ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ 65 ਸਾਲਾ ਅਮਰੀਕ ਸਿੰਘ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਉਨ੍ਹਾਂ ਦਾਅਵਾ ਕੀਤਾ ਕਿ ਮ੍ਰਿਤਕ ਲੰਬੇ ਸਮੇਂ ਤੋਂ ਬੀਮਾਰੀ ਦੇ ਚਲਦਿਆਂ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ: ਭਾਰੀ ਮੀਂਹ ਕਰਨ ਡਿੱਗਿਆ ਫੈਕਟਰੀ ਦਾ ਸ਼ੈੱਡ, ਇਕ ਮਜ਼ਦੂਰ ਦੀ ਮੌਤ ਅਤੇ ਤਿੰਨ ਜ਼ਖ਼ਮੀ 

ਜਾਂਚ ਅਧਿਕਾਰੀ ਏ. ਐਸ. ਸਤਨਾਮ ਸਿੰਘ ਨੇ ਦਸਿਆ ਕਿ ਅਮਰੀਕ ਸਿੰਘ ਆਪਣੇ ਪ੍ਰਵਾਰ ਤੋਂ ਵੱਖ ਰਹਿੰਦਾ ਸੀ, ਉਸ ਦੀ ਪਤਨੀ ਦੀ 2014 ਵਿਚ ਮੌਤ ਹੋ ਗਈ ਸੀ ਅਤੇ ਉਹ ਸ਼ੂਗਰ ਦਾ ਮਰੀਜ਼ ਸੀ। ਉਹ ਕਈ ਸਾਲਾਂ ਤੋਂ ਪ੍ਰੇਸ਼ਾਨੀ ਦੀ ਹਾਲਤ ਵਿਚ ਰਹਿ ਰਿਹਾ ਸੀ।

ਇਹ ਵੀ ਪੜ੍ਹੋ: ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ 

ਅਵਤਾਰ ਸਿੰਘ ਨੇ ਦਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਅਪਣੇ ਪਿਤਾ ਨੂੰ ਚਾਹ ਦੇਣ ਗਿਆ ਤਾਂ ਦੇਖਿਆ ਕਿ ਉਸ ਦੇ ਪਿਤਾ ਨੇ ਛੱਤ ’ਤੇ ਲੱਗੇ ਪੱਖੇ ਨਾਲ ਰੱਸੀ ਬੰਨ੍ਹ ਕੇ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਅਵਤਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰ ਦਿਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement