
ਪੁਲਿਸ ਨੇ ਮੁਲਜ਼ਮ ਵਿਰੁਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ
ਕਪੂਰਥਲਾ: ਫਗਵਾੜਾ ਦੇ ਪਿੰਡ ਮਹੇੜੂ ਦੇ ਮਸ਼ਹੂਰ ਲੋਗੇਟ ਇਲਾਕੇ ਤੋਂ ਇਕ ਨਾਈਜੀਰੀਅਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਲਵਲੀ ਯੂਨੀਵਰਸਿਟੀ ਫਗਵਾੜਾ ਤੋਂ ਪੜ੍ਹਾਈ ਪੂਰੀ ਕਰਕੇ ਇਥੇ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਵਿਰੁਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਦਖਣੀ-ਪਛਮੀ ਚੀਨ ’ਚ ਮੀਂਹ ਦਾ ਕਹਿਰ, ਹੜ੍ਹ ਆਉਣ ਕਾਰਨ 15 ਦੀ ਮੌਤ
ਥਾਣਾ ਚਹਿਰੂ ਦੀ ਪੁਲਿਸ ਗਸ਼ਤ 'ਤੇ ਸੀ। ਇਸ ਦੌਰਾਨ ਪੁਲਿਸ ਨੇ ਇਕ ਨਾਈਜੀਰੀਅਨ ਨੂੰ ਲੋਗੇਟ ਦੇ ਕੋਲ ਘੁੰਮਦੇ ਦੇਖਿਆ। ਸ਼ੱਕ ਪੈਣ ’ਤੇ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਮੁਲਜ਼ਮਾਂ ਕੋਲੋਂ 209 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਛਗਿਛ ਦੌਰਾਨ ਮੁਲਜ਼ਮ ਨੇ ਅਪਣਾ ਨਾਂਅ ਅਬਦੁੱਲਾ ਸ਼ੇਰੂ ਗਿਜਾਵਾ ਪੁੱਤਰ ਸ਼ੇਰੂ ਗਿਜਾਵਾ ਵਾਸੀ ਨਾਈਜੀਰੀਆ ਦਸਿਆ।
ਇਹ ਵੀ ਪੜ੍ਹੋ: ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 17 ਫ਼ੀ ਸਦੀ ਵਾਧਾ: ਜਿੰਪਾ
ਮੁਲਜ਼ਮ ਇਥੇ ਕਮਰਾ ਨੰਬਰ 304 ਪਿੰਡ ਮਹੇੜੂ ਵਿਚ ਕਿਰਾਏ ’ਤੇ ਰਹਿ ਰਿਹਾ ਸੀ। ਮਹੇਰੂ ਲੋਗੇਟ ਦੇ ਆਸਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਲੋਗੇਟ ਬਦਨਾਮ ਇਲਾਕਾ ਬਣ ਗਿਆ ਹੈ। ਇਥੇ ਨਸ਼ਿਆਂ ਸਮੇਤ ਕਈ ਤਰ੍ਹਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ।