
ਹਾਦਸੇ 'ਚ ਗਈਆਂ ਸਨ 11 ਜਾਨਾਂ
ਲੁਧਿਆਣਾ: ਲੁਧਿਆਣਾ 'ਚ ਅਪ੍ਰੈਲ ਮਹੀਨੇ 'ਚ ਵਾਪਰੀ ਗੈਸ ਲੀਕ ਦੁਖਾਂਤ 'ਚ 11 ਲੋਕਾਂ ਦੀ ਮੌਤ ਹੋ ਗਈ ਸੀ ਦੇ ਸਬੰਧ 'ਚ ਕੀਤੀ ਗਈ ਮੈਜਿਸਟ੍ਰੇਟ ਜਾਂਚ 'ਚ ਘਟਨਾ ਲਈ ਕਿਸੇ ਨੂੰ ਵੀ ਜ਼ਿੰਮੇਵਾਰ ਨਹੀਂ ਪਾਇਆ ਗਿਆ। ਉਪ ਮੰਡਲ ਮੈਜਿਸਟ੍ਰੇਟ (ਐਮ.ਡੀ.ਐਮ.) ਹਰਜਿੰਦਰ ਸਿੰਘ ਵਲੋਂ ਤੱਥ ਖੋਜ ਕਮੇਟੀ ਨੂੰ ਸੌਂਪੀ ਗਈ ਰਿਪੋਰਟ 'ਚ ਇਸ ਘਟਨਾ ਲਈ ਸਿੱਧੇ ਤੌਰ 'ਤੇ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਦਰਦਨਾਕ ਹਾਦਸਾ, ਕਾਰ ਹਾਦਸੇ ‘ਚ 4 ਲੋਕਾਂ ਦੀ ਮੌਤ
ਹਰਜਿੰਦਰ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਸਮੇਤ ਕੋਈ ਵੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀਂ ਹੈ, ਕਿਉਂਕਿ ਇਸ ਦੀ ਵੱਖ-ਵੱਖ ਏਜੰਸੀਆਂ ਦੁਆਰਾ ਡੂੰਘਾਈ ਨਾਲ ਜਾਂਚ ਦੀ ਲੋੜ ਹੈ। ਦੱਸਣਯੋਗ ਹੈ ਕਿ ਇਸ ਸਾਲ 30 ਅਪ੍ਰੈਲ ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਸੀਵਰ ਤੋਂ ਜ਼ਹਿਰੀਲੀ ਗੈਸ ਨਿਕਲਣ ਕਾਰਨ 3 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਲੁਧਿਆਣਾ: ਸੜਕ ਪਾਰ ਕਰ ਰਹੀ ਲੜਕੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, ਮੌਤ
ਬਾਅਦ 'ਚ ਐਨ.ਡੀ.ਆਰ.ਐਫ. ਦੀ ਟੀਮ ਨੇ ਇਲਾਕੇ 'ਚ ਹਾਈਡ੍ਰੋਜਨ ਸਲਫਾਈਡ ਦੇ ਉੱਚ ਪੱਧਰ ਦਾ ਪਤਾ ਲਗਾਇਆ ਸੀ। ਐਸ.ਡੀ.ਐਮ. ਹਰਜਿੰਦਰ ਸਿੰਘ ਕਿਹਾ ਕਿ ਜਾਂਚ ਦੌਰਾਨ ਵੱਖ-ਵੱਖ ਏਜੰਸੀਆਂ ਅਤੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਰਿਪੋਰਟ 'ਚ ਇਹ ਦੱਸਿਆ ਗਿਆ ਹੈ ਕਿ ਨਗਰ ਨਿਗਮ ਲੁਧਿਆਣਾ ਨੇ ਕਿਹਾ ਕਿ ਘਟਨਾ ਸਮੇਂ ਸੀਵਰੇਜ 'ਚ ਕੋਈ ਬਲਾਕੇਜ (ਰੁਕਾਵਟ) ਨਹੀਂ ਸੀ।