
ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ
ਮੁਹਾਲੀ: ਕਈ ਦਿਨਾਂ ਦੀ ਹੁੰਮਸ ਤੋਂ ਬਾਅਦ ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਉਥੇ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਇਲ਼ਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮੀਂਹ ਕਾਰਨ ਵਾਪਰਿਆ ਹਾਦਸਾ, ਆਪਸ 'ਚ ਟਕਰਾ ਕੇ ਪਲਟੀ ਗੱਡੀ, ਲੱਗਿਆ ਲੰਮਾ ਜਾਮ |
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਖਾਸ ਕਰਕੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 111 ਕਰੋੜ ਰੁਪਏ ਕੀਤੇ ਜਾਰੀ
ਉਥੇ ਹੀ ਆਨੰਦਪੁਰ ਸਾਹਿਬ, ਨੰਗਲ, ਬੱਲੋਵਾਲ, ਰੋਪੜ, ਸ਼ਾਹਪੁਰ ਕੰਢੀ, ਪਠਾਨਕੋਟ, ਨਵਾਂਸ਼ਹਿਰ, ਦਸੂਹਾ, ਫਿਰੋਜ਼ਪੁਰ, ਅੰਮ੍ਰਿਤਸਰ ਆਦਿ ਖੇਤਰਾਂ ਵਿੱਚ 1 ਤੋਂ 6 ਸੈਂਟੀਮੀਟਰ ਤੱਕ ਮੀਂਹ ਪਿਆ। ਇਸ ਦੇ ਨਾਲ ਹੀ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।