ਖ਼ਬਰਾਂ |

ਤਾਜ਼ਾ |

ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗਿਰਦਾਵਰ/ਕਾਨੂੰਨਗੋ ਕਾਬੂ

By : KOMALJEET

Published : Jul 5, 2023, 8:06 pm IST
Updated : Jul 5, 2023, 8:06 pm IST
SHARE ARTICLE
Punjab News
Punjab News

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮਨਜੀਤ ਸਿੰਘ ਨੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ:  ਥਾਣੇ 'ਚ ਮੇਰੇ ਕਪੜੇ ਲਾਹ ਕੇ 4 ਪੁਲਿਸ ਵਾਲਿਆਂ ਨੇ ਲਗਾਇਆ ਕਰੰਟ, 2 ਦਿਨ ਕੁੱਟਿਆ-ਮਾਰਿਆ : ਪੀੜਤ ਲੜਕੀ 

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਕਤ ਗਿਰਦਾਵਰ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement