Amritsar News : ਪੁਲਿਸ ਨੇ 20 ਗ੍ਰਾਮ ਹੈਰੋਇਨ ਤੇ ਇਲੈਕਟ੍ਰਾਨਿਕ ਕੰਡਾ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

By : BALJINDERK

Published : Jul 5, 2024, 6:11 pm IST
Updated : Jul 5, 2024, 6:11 pm IST
SHARE ARTICLE
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਆਰੋਪੀ
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਆਰੋਪੀ

Amritsar News : ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਗਈ ਕਾਰਵਾਈ

Amritsar News : ਪੰਜਾਬ ਵਿਚ ਵੱਘ ਰਹੇ ਨਸੇ ਦੀ ਰੋਕਥਾਮ ਲਈ  ਸਤਿੰਦਰ ਸਿੰਘ ਆਈ ਪੀ ਐਸ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਾ ਖ਼ਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕਰਦੇ ਹੋਏ ਜ਼ੀਰੋ ਟੋਲਰੇਨਸ ਦੀ ਨੀਤੀ ਅਪਣਾਉਣ ਲਈ ਕਿਹਾ ਹੈ। ਇਨ੍ਹਾਂ ਹਦਾਇਤਾਂ ਤਹਿਤ ਡੀ ਐੱਸ ਪੀ ਜੰਡਿਆਲਾ ਗੁਰੂ ਅਤੇ ਮੁੱਖ ਅਫਸਰ ਜੰਡਿਆਲਾ ਦੀ ਜੇਰੇ ਨਿਗਰਾਨੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਤਿੰਨ ਆਰੋਪੀ 20 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫ਼ਤਾਰ ਕੀਤੇ ਗਏ। 

ਇਹ ਵੀ ਪੜੋ:Chandigarh News: ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼

ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵੱਲੋਂ SHO ਮੁਖਤਿਆਰ ਸਿੰਘ ਇਨ੍ਹਾਂ ਤਿੰਨਾਂ ਆਰੋਪੀਆਂ ਖਿਲਾਫ਼ ਮੁਕੱਦਮਾ ਨੰਬਰ 169, ਜੁਰਮ 21 29/61 85 NDPS Act ਦਰਜ ਰਜਿਸਟਰ ਕੀਤਾ ਗਿਆ। ਆਰੋਪੀਆਂ ਦੇ ਫਾਰਵਰਡ ਤੇ ਬੈਕਵਾਰਡ ਲਿੰਕਾਂ ਨੂੰ ਖੰਗਾਲਿਆ ਜਾ ਰਿਹਾ ਹੈ, ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

(For more news apart from Amritsar police arrested three persons along with 20 grams of heroin and an electronic device News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement