ਖ਼ਬਰਾਂ |

ਤਾਜ਼ਾ |

ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਕਰਵਾਏ ਰੈਸਕਿਊ
Published : Jul 5, 2024, 8:44 pm IST
Updated : Jul 5, 2024, 8:44 pm IST
SHARE ARTICLE
 Dr. Baljit Kaur
Dr. Baljit Kaur

ਕਿਹਾ, ਸਾਰੇ ਜ਼ਿਲ੍ਹਿਆਂ ਵਿੱਚ ਬਾਲ ਭੀਖ ਵਿਰੁੱਧ ਸ਼ੁਰੂ ਕੀਤੀ ਜਾਵੇਗੀ ਮੁਹਿੰਮ

Patiala News : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ।  

ਮੰਤਰੀ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਪਾਏ ਗਏ ਅਤੇ ਇਕ ਸੜਕ 'ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋੰ ਆਪਣੇ ਨਾਲ ਲੈ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀਡਬਲਯੂਸੀ) ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਰੈਸਕਿਊ ਕੀਤੇ ਗਏ ਬੱਚੇ ਜੋ ਕਿ ਸੜਕ 'ਤੇ ਸੁੱਤੇ ਪਏ ਸਨ, ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਹੈ, ਅਤੇ ਡੀਸੀਪੀਓ ਦਫ਼ਤਰ ਵੱਲੋਂ ਬੱਚੇ ਦੀ ਪੜ੍ਹਾਈ ਲਈ ਸਪਾਂਸਰਸ਼ਿਪ ਦੇਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ।

ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਮਿਊਨਿਟੀ ਚੌਕਸੀ ਦੀ ਮਹੱਤਤਾ ਨੂੰ ਦੁਹਰਾਇਆ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਭੀਖ ਮੰਗਣ ਜਾਂ ਬੇਘਰ ਹੋਣ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ।

ਮੰਤਰੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਾਲ ਭੀਖ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਅਜਿਹੇ ਬੱਚਿਆਂ ਦਾ ਰੈਸਕਿਊ ਕਰਵਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement