Pseb News : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਤਿੰਨ ਮੁਲਾਜ਼ਮ ਮੁਅੱਤਲ, ਜਾਣੋ ਕੀ ਹੈ ਮਾਮਲਾ

By : BALJINDERK

Published : Jul 5, 2024, 6:51 pm IST
Updated : Jul 5, 2024, 6:51 pm IST
SHARE ARTICLE
Pseb N
Pseb N

Pseb News : ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ’ਚ ਵੱਡੇ ਪੱਧਰ ਤੇ ਖਾਮੀਆਂ ਪਾਈਆਂ ਗਈਆਂ

Pseb News : ਪੰਜਾਬ ਫਾਰਮੇਸੀ ਕੌਂਸਲ ਵੱਲੋਂ 4 ਅਪ੍ਰੈਲ 2024 ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ’ਚ ਲਿਆਂਦਾ ਗਿਆ ਕਿ ਉਹਨਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ’ਚ ਭੇਜੇ ਗਏ ਸਨ। ਬੋਰਡ ਵੱਲੋਂ ਇਹਨਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ਤੇ ਦੋ ਰਿਪੋਰਟਾਂ ਭੇਜੀਆਂ ਗਈਆਂ, ਜਿਸ ਅਨੁਸਾਰ ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਦੱਸਿਆ ਗਿਆ ਅਤੇ ਦੂਜੀ ਰਿਪੋਰਟ ’ਚ ਸਰਟੀਫਿਕੇਟ ਜਾਅਲੀ ਹੋਣ ਬਾਰੇ ਕਿਹਾ ਗਿਆ। 

ਇਹ ਵੀ ਪੜੋ:Amritsar News : ਪੁਲਿਸ ਨੇ 20 ਗ੍ਰਾਮ ਹੈਰੋਇਨ ਤੇ ਇਲੈਕਟ੍ਰਾਨਿਕ ਕੰਡਾ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ  

ਪੰਜਾਬ ਫਾਰਮੇਸੀ ਕੌਂਸਲ ਵੱਲੋਂ ਭੇਜੇ ਪੱਤਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਮੁੱਢਲੀ ਪੜਤਾਲ ਸੰਯੁਕਤ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਕਰਵਾਈ ਗਈ। ਪੜਤਾਲ ਅਫ਼ਸਰ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਕੇਸ ਨਾਲ ਸਬੰਧਤ ਬੋਰਡ ਦਫ਼ਤਰ ਦੇ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ ਤੇ ਪੇਸ਼ ਕੀਤੀ ਗਈ ਪੜਤਾਲ ਰਿਪੋਰਟ ਅਨੁਸਾਰ ਹਵਾਲੇ ਅਧੀਨ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਵਿਚ ਵੱਡੇ ਪੱਧਰ ਤੇ ਖਾਮੀਆਂ ਪਾਈਆਂ ਗਈਆਂ ਹਨ ਅਤੇ ਕੇਸ ਨਾਲ ਸਬੰਧਤ ਰਿਕਾਰਡ ਨਾਲ ਛੇੜਛਾੜ ਕੀਤੀ ਹੋਈ ਪਾਈ ਗਈ ਹੈ। 

ਇਹ ਵੀ ਪੜੋ:Delhi News : ਭਾਜਪਾ ਨੇ 24 ਸੂਬਿਆਂ ਦੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ 

ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੜਤਾਲ ਰਿਪੋਰਟ ਵਿਚ ਨਾਮਜ਼ਦ ਹੋਏ ਬੋਰਡ ਦੇ ਕਰਮਚਾਰੀਆਂ ਪਰਵਿੰਦਰ ਸਿੰਘ ਸੀਨੀਅਰ ਸਹਾਇਕ, ਰਣਜੀਤ ਸਿੰਘ ਅਤੇ ਰਾਜਿੰਦਰ ਸਿੰਘ, ਹੈਲਪਰਜ਼, ਸਰਟੀਫਿਕੇਟ ਸ਼ਾਖਾ ਨੂੰ ਤੁਰੰਤ ਪ੍ਰਭਾਵ ਨਾਲ ਬੋਰਡ ਦੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ਵਿਚ ਸ਼ਾਮਲ ਜਗਤਾਰ ਸਿੰਘ, ਦਿਹਾੜੀਦਾਰ, ਸਰਟੀਫਿਕੇਟ ਸ਼ਾਖਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਉਸਦਾ ਹੈੱਡ-ਕੁਆਟ੍ਰ ਖੇਤਰੀ ਦਫ਼ਤਰ, ਰੂਪਨਗਰ ਵਿਖੇ ਸ਼ਿਫਟ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਬੋਰਡ ਵੱਲੋਂ ਮੁਹਾਲੀ ਪੁਲਿਸ ਨੂੰ ਐਫ.ਆਈ.ਆਰ. ਦਰਜ ਕਰਨ ਲਈ ਲਿਖਿਆ ਜਾ ਰਿਹਾ ਹੈ, ਤਾਂ ਜੋ ਇਸ ਫਰਜ਼ੀਵਾੜੇ ਦਾ ਪਰਦਾਫਾਸ਼ ਹੋ ਸਕੇ। 
ਬੋਰਡ ਦੀ ਆਮ ਪਬਲਿਕ ਨੂੰ ਅਪੀਲ ਹੈ ਕਿ ਬੋਰਡ ਦਫ਼ਤਰ ਤੋਂ ਸਰਟੀਫਿਕੇਟ, ਸੈਕਿੰਡ ਕਾਪੀ ਆਫ਼ ਸਰਟੀਫਿਕੇਟ ਦੀ ਪ੍ਰਾਪਤੀ ਜਾਂ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਨਿਰਧਾਰਤ ਵਿਧੀ ਅਨੁਸਾਰ ਹੀ ਕਰਵਾਈ ਜਾਵੇ ਅਤੇ ਅਣਅਧਿਕਾਰਤ ਜਾਂ ਗਲਤ ਅਨਸਰਾਂ ਦੇ ਜਾਲ ਵਿਚ ਨਾ ਫਸਿਆ ਜਾਵੇ।

(For more news apart from Three employees Punjab School Education Board have been suspended in the case of corruption  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement