Ludhiana News : ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ 'ਚ 2 ਨਿਹੰਗ ਸਿੰਘ ਕਾਬੂ ,1 ਮੁਲਜ਼ਮ ਅਜੇ ਫਰਾਰ
Published : Jul 5, 2024, 9:48 pm IST
Updated : Jul 5, 2024, 9:48 pm IST
SHARE ARTICLE
 Nihang Singh arrested
Nihang Singh arrested

ਪੁਲਿਸ ਨੇ ਫਤਿਹਗੜ੍ਹ ਸਾਹਿਬ ਕੋਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ

Ludhiana News : ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਲੁਧਿਆਣਾ ਪੁਲਿਸ ਨੇ 2 ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵੇਂ ਮੁਲਜ਼ਮ ਫਤਿਹਗੜ੍ਹ ਸਾਹਿਬ ਕੋਲੋਂ ਗ੍ਰਿਫਤਾਰ ਕੀਤੇ ਹਨ ,ਜਦਕਿ 1 ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਦਰਅਸਲ 'ਚ ਲੁਧਿਆਣਾ 'ਚ ਸ਼ੁੱਕਰਵਾਰ ਦੁਪਹਿਰ ਨੂੰ ਸ਼ਿਵ ਸੈਨਾ ਆਗੂ ਅਤੇ ਸੁਖਦੇਵ ਥਾਪਰ ਦੇ ਵੰਸ਼ਜ ਸੰਦੀਪ ਥਾਪਰ 'ਤੇ ਸਿਵਲ ਹਸਪਤਾਲ ਦੇ ਬਾਹਰ 3 ਨਿਹੰਗਾਂ ਨੇ ਹਮਲਾ ਕਰ ਦਿੱਤਾ ਸੀ। ਨਿਹੰਗਾਂ ਨੇ ਦਿਨ ਦਿਹਾੜੇ ਉਸਦੀ ਸਕੂਟਰੀ ਘੇਰ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ।

ਹਮਲੇ ਦੇ ਸਮੇਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨਾਲ ਗੰਨਮੈਨ ਵੀ ਮੌਜੂਦ ਸੀ। ਉਸ ਕੋਲ ਰਿਵਾਲਵਰ ਸੀ ਪਰ ਨਿਹੰਗਾਂ ਨੇ ਰਿਵਾਲਵਰ ਖੋਹ ਲਈ। ਇਸ ਤੋਂ ਬਾਅਦ ਗੰਨਮੈਨ ਸੰਦੀਪ ਥਾਪਰ ਦਾ ਬਚਾਅ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਹਮਲੇ ਤੋਂ ਬਾਅਦ ਨਿਹੰਗ ਸਿੰਘ ਸੰਦੀਪ ਥਾਪਰ ਦੀ ਸਕੂਟਰੀ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਸੀ.ਐਮ.ਸੀ.'ਚ ਦਾਖਲ ਕਰਵਾਇਆ ਗਿਆ। 

ਇਸ ਘਟਨਾ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਨੇ ਗੁੱਸੇ ਵਿੱਚ ਆ ਕੇ ਸੜਕ ਜਾਮ ਕਰ ਦਿੱਤੀ ਸੀ। ਸ਼ਿਵ ਸੈਨਾ ਆਗੂਆਂ ਨੇ ਭਲਕੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਰੋਪੀ ਨਾ ਫੜੇ ਗਏ ਤਾਂ ਉਹ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਸ ਘਟਨਾ ਦੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement