ਕਿਸਾਨ ਜਥੇਬੰਦੀਆਂ ਦਿਲਜੀਤ ਦੁਸਾਂਝ ਦੇ ਨਾਲ ਡੱਟ ਕੇ ਖੜ੍ਹੀਆਂ ਹਨ: ਬਲਬੀਰ ਸਿੰਘ ਰਾਜੇਵਾਲ
Published : Jul 5, 2025, 4:45 pm IST
Updated : Jul 5, 2025, 4:45 pm IST
SHARE ARTICLE
Farmer organizations stand firmly with Diljit Dosanjh: Balbir Singh Rajewal
Farmer organizations stand firmly with Diljit Dosanjh: Balbir Singh Rajewal

'ਦਿਲਜੀਤ ਦੋਸਾਂਝ ਦੇ ਵਿਰੋਧ ਦੀ ਅਸੀਂ ਨਿਖੇਧੀ ਕਰਦੇ ਹਾਂ'

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਜਥੇਬੰਦੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ।

 ਪੰਜਾਬ ਸਰਕਾਰ ਦੀ ਲੈਂਡ ਪੋਲਿੰਗ ਨੋਟੀਫਿਕੇਸ਼ਨ ਦਾ ਵਿਰੋਧ

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਲੈਂਡ ਪੋਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਨਾ ਕੀਤਾ ਤਾਂ ਇਕ ਵੱਡਾ ਸੰਘਰਸ਼ ਛੇਤੀ ਉਲੀਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ 14000 ਕਿਸਾਨ ਪਰਿਵਾਰਾਂ ਦਾ ਨੁਕਸਾਨ ਹੋਵੇਗਾ।ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ 6 ਜੁਲਾਈ ਨੂੰ ਕਿਸਾਨ ਭਵਨ ਵਿਖੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬਿਆਨ

ਇਸੇ ਦੌਰਾਨ ਰਾਜੇਵਾਲ ਨੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨਾਲ ਖੜੇ ਹੋਣ ਦਾ ਵਿਸ਼ਵਾਸ ਵੀ ਦਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦਿਲਜੀਤ ਦੁਸਾਂਝ ਨਾਲ ਹਰ ਪੱਖ ਤੋਂ ਉਨ੍ਹਾਂ ਦਾ ਸਾਥ ਦੇਣਗੀਆਂ।

ਐਸਵਾਈ ਐਲ ਨੂੰ ਲੈ ਕੇ ਵੱਡਾ ਬਿਆਨ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ 9 ਜੁਲਾਈ ਨੂੰ ਐਸਵਾਈਐਲ ਨਹਿਰ ਨੂੰ ਲੈਕੇ ਦਿੱਲੀ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ 25 ਸਾਲ ਪੁਰਾਣੇ ਸਮਝੌਤੇ ਰੱਦ ਕਰਨੇ ਚਾਹੀਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement