
'ਪੰਥਕ ਤੇ ਧਾਰਮਿਕ ਮਸਲਿਆਂ 'ਤੇ ਆਖ਼ਰੀ ਰਾਇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੋਵੇਗੀ'
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਹਾਜ਼ਰ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਇਸ ਲਈ ਕੌਮ ਦੇ ਫ਼ੈਸਲੇ ਇੱਥੋ ਹੀ ਲਏ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਤਖ਼ਤ ਪਟਨਾ ਦੇ 5 ਪਿਆਰਿਆਂ ਦੇ ਫ਼ੈਸਲਾ ਸਹੀ ਨਹੀ ਹੈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਦਾ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਜਥੇਦਾਰ ਨੇ ਕਿਹਾ ਹੈ ਕਿ ਪੰਥਕ ਤੇ ਧਾਰਮਿਕ ਮਸਲਿਆਂ 'ਤੇ ਆਖ਼ਰੀ ਰਾਇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਹੈਕਿ ਅਕਾਲ ਤਖ਼ਤ ਸਾਹਿਬ ਦੇ ਮਰਿਯਾਦਾ ਦੀ ਉਲੰਘਣਾ ਕਰਨ ਦਾ ਕਿਸੇ ਕੋਲ ਕੋਈ ਹੱਕ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਟਨਾ ਸਾਹਿਬ ਦਾ ਐਡੀਸ਼ਨਲ ਹੈੱਡ ਗ੍ਰੰਥੀ ਗੁਰਦਿਆਲ ਸਿੰਘ, ਬੁਲਾਰਾ ਹਰਪਾਲ ਸਿੰਘ ਤੇ ਡਾ. ਹਰਮੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਸੰਸਥਾ ਹੈ।