Tania Father Firing News: ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ, 2 ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ 
Published : Jul 5, 2025, 10:30 am IST
Updated : Jul 5, 2025, 10:30 am IST
SHARE ARTICLE
Tania Father Firing News: ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ, 2 ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ 
Tania Father Firing News: ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ, 2 ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ 

ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨਰਸਿੰਗ ਹੋਮ ਨੂੰ ਕਬਜ਼ੇ ਵਿੱਚ ਲੈ ਲਿਆ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। 

Tania Father Firing, Dr Aniljit Kamboj Shot in Moga, Latest News in Punjabi: ਮੋਗਾ ਜ਼ਿਲ੍ਹਾ ਦੇ ਕਸਬਾ ਕੋਟ ਇਸੇ ਖਾ ਵਿਖੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਹਰਬੰਸ ਨਰਸਿੰਗ ਹੋਮ ’ਚ ਡਾਕਟਰ ਨੂੰ ਗੋਲੀਆਂ ਮਾਰੀਆਂ ਗਈਆਂ। ਡਾਕਟਰ ਨੂੰ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਹਰਬੰਸ ਨਰਸਿੰਗ ਹੋਮ ਵਿੱਚ ਦਾਖ਼ਲ ਹੋ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇ ਵਾਹ ਫਾਇਰਿੰਗ ਕੀਤੀ ਗਈ। ਨਰਸਿੰਗ ਹੋਮ ਵਿੱਚ ਬੈਠੇ ਡਾਕਟਰ ਅਨਿਲਜੀਤ ਕੰਬੋਜ 55 ਸਾਲ ਦੇ ਤਿੰਨ ਗੋਲੀਆਂ ਲੱਗੀਆਂ। ਉਹਨਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਡਾਕਟਰ ਅਨਿਲਜੀਤ ਕੰਬੋਜ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨਰਸਿੰਗ ਹੋਮ ਨੂੰ ਕਬਜ਼ੇ ਵਿੱਚ ਲੈ ਲਿਆ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। 

ਮੋਗਾ ਮੈਡੀਸਿਟੀ ਦੇ ਡਾਕਟਰ ਅਜਮੇਰ ਕਾਲੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲੇ ਕੋਟ ਇਸੇ ਖਾ ਤੋਂ ਡਾਕਟਰ ਅਨਿਲਜੀਤ ਕੰਬੋਜ ਦਾਖ਼ਲ ਹੋਏ, ਜਿਨਾਂ ਦੇ ਮਲਟੀਪਲ ਗੋਲੀਆਂ ਲੱਗੀਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਨਾਜ਼ੁਕ ਹਾਲਤ ਬਣੀ ਹੋਈ ਹੈ। ਉਹਨਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। 

(For more news apart from Tania Father Firing, Dr Aniljit Kamboj Shot in Moga, Latest News in Punjabi, stay tuned to Rozana Spokesman)

IFrame

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement