ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਬਠਿੰਡਾ ਵਿਖੇ ਸਥਾਪਤ ਕੀਤੇ ਜਾ ਰਹੇ ਏਮਜ਼ ਹਸਪਤਾਲ ਲਈ ਪੰਜਾਬ ਸਰਕਾਰ ਨੇ ਲੋੜੀਂਦੀਆਂ ਸਾਰੀਆਂ
ਪਟਿਆਲਾ, 4 ਅਗੱਸਤ (ਬਲਵਿੰਦਰ ਸਿੰਘ ਭੁੱਲਰ, ਧਰਮਿੰਦਰ ਪਾਲ ਸਿੰਘ) : ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਬਠਿੰਡਾ ਵਿਖੇ ਸਥਾਪਤ ਕੀਤੇ ਜਾ ਰਹੇ ਏਮਜ਼ ਹਸਪਤਾਲ ਲਈ ਪੰਜਾਬ ਸਰਕਾਰ ਨੇ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਦੇਣ ਵਾਸਤੇ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਉਹ ਅੱਜ ਇਥੇ ਬਿਜਲੀ ਨਿਗਮ ਦੀ ਪਾਵਰ ਕਾਲੋਨੀ-1 ਵਿਖੇ ਮਨਾਏ ਗਏ ਵਣ ਮਹਾਂਉਤਸਵ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਵਲੋਂ ਪਿਛਲੇ ਦਿਨੀਂ ਬਠਿੰਡਾ ਏਮਜ਼ ਬਾਰੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਉਠਾਏ ਸਵਾਲਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਾਂਗੜ ਨੇ ਕਿਹਾ ਕਿ ਨੱਡਾ ਸਮੇਤ ਹਰਸਿਮਰਤ ਕੌਰ ਬਾਦਲ ਇਸ ਮੁੱਦੇ 'ਤੇ ਕੇਵਲ ਸਿਆਸੀ ਰੋਟੀਆਂ ਹੀ ਸੇਕ ਰਹੇ ਹਨ ਜਦਕਿ ਮਾਲਵਾ ਇਲਾਕੇ ਸਮੇਤ ਪੰਜਾਬ ਨੂੰ ਏਮਜ਼ ਵਰਗੇ ਹਸਪਤਾਲ ਦੀ ਲੋੜ ਕਾਰਨ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਬਾਬਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।
ਬਿਜਲੀ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਿਆਸੀ ਲਾਹੇ ਅਤੇ ਵੋਟਾਂ ਲੈਣ ਲਈ ਇਹ ਕੁਨੈਕਸ਼ਨ ਬਿਨਾਂ ਕਿਸੇ ਨੀਤੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਅਪਣਾ ਨਫ਼ਾ-ਨੁਕਸਾਨ ਵੇਖਣ ਦੀ ਥਾਂ ਪੰਜਾਬ ਅਤੇ ਪੰਜਾਬ ਵਾਸੀਆਂ ਸਮੇਤ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਫ਼ਾਇਦਾ ਸੋਚਦੀ ਹੈ, ਇਸ ਲਈ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਰਕਾਰ ਦੁਆਰਾ ਇਸ ਮੌਕੇ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਪ੍ਰਬੰਧਕੀ ਆਰ.ਪੀ. ਪਾਂਡਵ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।