ਧਾਰਾ 370 ਖ਼ਤਮ ਹੋਣ ਦਾ ਜਸ਼ਨ ਮਨਾਉਣ 'ਤੇ ਲੱਗੀ ਪਾਬੰਦੀ
Published : Aug 5, 2019, 6:31 pm IST
Updated : Aug 5, 2019, 6:36 pm IST
SHARE ARTICLE
Captain Amarinder Singh reviews laws and orders in Punjab after article 370 scrapped
Captain Amarinder Singh reviews laws and orders in Punjab after article 370 scrapped

ਕੈਪਟਨ ਅਮਰਿੰਦਰ ਸਿੰਘ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਕਸ਼ਮੀਰ ਸਬੰਧੀ ਲਏ ਫ਼ੈਸਲਿਆਂ 'ਤੇ ਪਾਕਿਸਤਾਨ ਵਲੋਂ ਅਣਸੁਖਾਵੀਂ ਪ੍ਰਤੀਕਿਰਿਆ ਸਾਹਮਣੇ ਆਉਣ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਤਰ੍ਹਾਂ ਦੇ ਜਸ਼ਨ ਮਨਾਉਣ ਜਾਂ ਪ੍ਰਦਰਸ਼ਨ ਕਰਨ 'ਤੇ ਰੋਕ ਲਗਾ ਦਿੱਤੀ ਹੈ ਤਾਂ ਜੋ ਸੂਬੇ ਦੀ ਅਮਨ-ਸ਼ਾਂਤੀ 'ਚ ਕੋਈ ਵਿਘਨ ਨਾ ਪਵੇ। ਸਰਹੱਦ 'ਤੇ ਵੱਧ ਰਹੇ ਤਣਾਅ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿਚ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪਾਕਿਸਤਾਨ ਦੀ ਕਿਸੇ ਵੀ ਕੋਸ਼ਿਸ਼ ਦਾ ਜਵਾਬ ਦੇਣ ਲਈ ਪੰਜਾਬ ਪੁਲਿਸ ਨੂੰ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ। 

Article 370Article 370

ਮੁੱਖ ਮੰਤਰੀ ਨੇ ਕਸ਼ਮੀਰ ਵਿਚ ਧਾਰਾ 370 ਹਟਾਉਣ ਦੇ ਮੱਦੇਨਜ਼ਰ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਸੂਬੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਜਿਨਾਂ ਨੇ ਕੇਂਦਰ ਸਰਕਾਰ ਦੇ ਕਸ਼ਮੀਰ ਬਾਰੇ ਐਲਾਨ ਤੋਂ ਬਾਅਦ ਦੀ ਸਥਿਤੀ 'ਤੇ ਵਿਚਾਰ ਕੀਤੀ। 

Captain Amarinder Singh reviews laws and orders in Punjab after article 370 scrappedCaptain Amarinder Singh reviews laws and orders in Punjab after article 370 scrapped

ਮੁੱਖ ਮੰਤਰੀ ਨੇ ਸੁਚੇਤ ਕੀਤਾ ਕਿ ਪਾਕਿਸਤਾਨ ਇਸ ਨੂੰ ਹਲਕੇ ਵਿਚ ਨਹੀਂ ਲਵੇਗਾ ਅਤੇ ਉਹ ਭਾਰਤ ਵਿਰੁਧ ਕੁਝ ਕਾਰਵਾਈਆਂ ਕਰ ਕੇ ਮੋੜਵੀਂ ਪ੍ਰਤੀਕਿਰਿਆ ਜ਼ਾਹਰ ਕਰ ਸਕਦਾ ਹੈ। ਉਨ੍ਹਾਂ ਨੇ  ਸੂਬੇ ਦੀ ਪੁਲਿਸ ਨੂੰ ਕਿਸੇ ਵੀ ਸੰਭਾਵਿਤ ਘਟਨਾ ਲਈ ਤਿਆਰ ਰਹਿਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ 8000 ਤੋਂ ਵੱਧ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਮਿਲਣ ਲਈ ਆਖਿਆ।

Captain Amarinder Singh reviews laws and orders in Punjab after article 370 scrappedCaptain Amarinder Singh reviews laws and orders in Punjab after article 370 scrapped

ਮੁੱਖ ਮੰਤਰੀ ਇਸ ਸਥਿਤੀ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਸ਼ਮੀਰ ਦੀ ਸਰਹੱਦ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਿਆਂ ਵਿਚ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਸ਼ਮੀਰ ਛੱਡ ਕੇ ਵਾਇਆ ਪੰਜਾਬ ਜਾਣ ਵਾਲਿਆਂ ਲਈ ਸੁਰੱਖਿਅਤ ਤੇ ਬੇਰੋਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਹਦਾਇਤਾਂ ਨੂੰ ਮੁੜ ਦੁਹਰਾਇਆ। ਸੁਰੱਖਿਆ ਦੇ ਮੱਦੇਨਜ਼ਰ ਸੈਲਾਨੀਆਂ ਅਤੇ ਅਮਰਨਾਥ ਯਾਤਰੀਆਂ ਨੂੰ ਵਾਦੀ ਛੱਡਣ ਲਈ ਕਿਹਾ ਗਿਆ ਸੀ ਜਿਸ ਕਰਕੇ ਪਿਛਲੇ ਦੋ ਦਿਨ ਤੋਂ ਸੂਬੇ ਦੇ ਸਰਹੱਦੀ ਇਲਾਕੇ ਹਾਈ ਅਲਰਟ 'ਤੇ ਹਨ। 

Captain Amarinder Singh reviews laws and orders in Punjab after article 370 scrappedCaptain Amarinder Singh reviews laws and orders in Punjab after article 370 scrapped

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ ਵਿਚ ਅਤੇ ਇਸ ਤੋਂ ਬਾਹਰ ਰਹਿ ਰਹੇ ਸਮੂਹ ਲੋਕਾਂ ਨੂੰ ਇਨਾਂ ਔਖੇ ਹਾਲਾਤ ਵਿਚ ਸ਼ਾਂਤ ਰਹਿਣ ਅਤੇ ਮੁਲਕ ਦੀ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲਾ ਕੋਈ ਵੀ ਕਦਮ ਨਾ ਚੁੱਕਣ ਦੀ ਅਪੀਲ ਕੀਤੀ ਹੈ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement