ਕੈਪਟਨ ਸਰਕਾਰ ਨੇ ਤੁਰਤ ਕਾਰਵਾਈ ਕੀਤੀ: ਧਰਮਮੋਤ
Published : Aug 5, 2020, 10:46 am IST
Updated : Aug 5, 2020, 10:46 am IST
SHARE ARTICLE
 Sadhu Singh Dharamsot
Sadhu Singh Dharamsot

ਮਾਮਲਾ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਦਾ

ਨਾਭਾ, 4 ਅਗੱਸਤ (ਬਲਵੰਤ ਹਿਆਣਾ) : ਪੰਜਾਬ ਦੇ ਜੰਗਲਾਤ ਤੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਨਾਭਾ ਹਲਕੇ ਦੇ ਪਿੰਡਾਂ 'ਚ ਲੋਕਾਂ ਦੀ ਸਹੂਲਤ ਲਈ ਨਵੇਂ ਮਾਡਲ ਪੰਚਾਇਤ ਘਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 6 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਵਿਕਾਸ ਕਾਰਜਾਂ ਦੇ ਪ੍ਰਵਾਨਗੀ ਪੱਤਰ ਵੀ ਗ੍ਰਾਮ ਪੰਚਾਇਤਾਂ ਨੂੰ ਸੌਂਪੇ। ਪਿੰਡ ਥੂਹੀ, ਢੀਂਗੀ, ਭੋਜੋਮਾਜਰੀ, ਖੱਟੜਾ ਕਲੋਨੀ ਅਤੇ ਪਿੰਡ ਫ਼ਰੀਦਪੁਰ ਵਿਖੇ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਣ ਮੌਕੇ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਕਰ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਰੋਨਾ ਸੰਕਟ ਦੇ ਬਾਵਜੂਦ ਫ਼ੰਡਾਂ ਦੀ ਕੋਈ ਤੋਟ ਨਹੀਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਅਤੇ ਪੁਲਿਸ ਤੇ ਆਬਕਾਰੀ ਵਿਭਾਗ ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਤੁਰਤ ਵੱਡੀ ਕਾਰਵਾਈ ਕੀਤੀ ਹੈ ਅਤੇ ਨਾਲ ਹੀ ਮਰਨ ਵਾਲਿਆਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਪੀੜਤ ਪਰਵਾਰਾਂ ਨੂੰ ਦੋ-ਦੋ ਲੱਖ ਰੁਪਏ ਵੀ ਸਹਾਇਤਾ ਵਜੋਂ ਦਿਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮੈਕ ਤੇ ਚਿੱਟੇ ਦੇ ਤਸਕਰਾਂ ਦਾ ਤਾਂ ਲੱਕ ਤੋੜ ਦਿਤਾ ਸੀ ਪਰੰਤੂ ਅਫ਼ਸੋਸ ਹੈ ਕਿ ਪਿਛਲੀ ਸਰਕਾਰ ਇਹ ਜ਼ਹਿਰ ਵੇਚਣ ਦੀ ਡੋਰ ਸਮਾਜ ਵਿਰੋਧੀ ਕੁੱਝ ਮਹਿਲਾਵਾਂ ਦੇ ਹੱਥ ਗਈ ਸੀ, ਜਿਸ ਦਾ ਹੁਣ ਖ਼ਾਤਮਾ ਕਰ ਦਿਤਾ ਜਾਵੇਗਾ। ਸ. ਧਰਮਸੋਤ ਨੇ ਵਿਰੋਧੀ ਧਿਰਾਂ ਨੂੰ ਇਸ ਮੁੱਦੇ 'ਤੇ ਸਿਆਸੀ ਰੋਟੀਆਂ ਸੇਕਣ ਤੋਂ ਵਰਜਦਿਆਂ ਕਿਹਾ ਕਿ ਜਿਹੜੇ ਲੋਕਾਂ ਨੇ 10 ਸਾਲ ਨਸ਼ਿਆਂ ਦੀ ਗੁੜ੍ਹਤੀ ਦਿਤੀ ਉਨ੍ਹਾਂ ਨੂੰ ਅਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਬੋਲਣ ਦਾ ਕੋਈ ਹੱਕ ਨਹੀਂ।

File PhotoFile Photo

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਪਰੀਮੋ ਅਪਣੇ ਬੋਲਾਂ ਦੀ ਮੁਆਫ਼ੀ ਮੰਗ ਗਿਆ ਸੀ, ਉਨ੍ਹਾਂ ਨੂੰ ਵੀ ਸਿਆਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਸੰਕਟ ਸਮੇਂ ਜਿਸ ਤਰ੍ਹਾਂ ਪੰਜਾਬ ਦੀ ਅਗਵਾਈ ਕੀਤੀ ਉਹ ਦੇਸ਼ ਤੇ ਪੂਰੀ ਦੁਨੀਆਂ 'ਚ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਦੀ ਪਲ-ਪਲ ਦੀ ਖ਼ਬਰ ਰਖਦੇ ਹਨ ਅਤੇ ਇਥੋਂ ਤਕ ਕਿ ਕੋਰੋਨਾ ਯੋਧਿਆਂ ਨੂੰ ਖ਼ੁਦ ਫ਼ੋਨ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁਛਦੇ ਹਨ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਮਾਰਕੀਟ ਕਮੇਟੀ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਰਪੰਚ ਬਲਵਿੰਦਰ ਸਿੰਘ ਬਿੱਟੂ ਢੀਂਗੀ, ਯੂਥ ਕਾਂਗਰਸ ਪ੍ਰਧਾਨ ਇੰਦਰਜੀਤ ਸਿੰਘ ਚੀਕੂ ਸਰਪੰਚ ਥੂਹੀ, ਮਾਰਕੀਟ ਕਮੇਟੀ ਭਾਦਸੋਂ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਜਗਦੀਸ਼ ਸਿੰਘ ਮੱਗੋ, ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਥੂਹੀ, ਸੁਖਰਾਜ ਸਿੰਘ ਸਰਪੰਚ ਭੋਜੋਮਾਜਰੀ, ਜਤਿੰਦਰ ਸਿੰਘ ਜਾਤੀ ਅਬੈਪੁਰ, ਸ. ਧਰਮਸੋਤ ਦੇ ਪੀਏ ਚਰਨਜੀਤ ਬਾਤਿਸ਼, ਬੀ.ਡੀ.ਪੀ.ਓ ਅਜਾਇਬ ਸਿੰਘ, ਐਸ.ਡੀ.ਓ. ਰਜਿੰਦਰ ਕੁਮਾਰ, ਜੇ.ਈ. ਅਮਨਦੀਪ ਬਾਂਸਲ, ਰਾਜ ਕੁਮਾਰ ਹੱਲਾ, ਕੁਲਦੀਪ ਸਿੰਘ ਪਾਲੀਆ, ਬਬਲਾ ਪ੍ਰਧਾਨ ਸਰਪੰਚ ਯੂਨੀਅਨ, ਸਵਰਨ ਸਿੰਘ ਰਾਮਗੜ੍ਹ, ਕਰਨੈਲ ਸਿੰਘ ਸੌਜਾ, ਬਲਵਿੰਦਰ ਸਿੰਘ ਬਿੱਟੂ ਥੂਹੀ ਬਲਾਕ ਪ੍ਰਧਾਨ ਦਿਹਾਤੀ, ਜੱਗਾ ਸਿੰਘ ਸੰਮਤੀ ਮੈਂਬਰ, ਸਮੇਤ ਹੋਰ ਪਤਵੰਤੇ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement