ਕੈਪਟਨ ਨੇ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ GST ਟੈਗ ਦੀ ਆਗਿਆ ਨਾ ਦੇਣ ਲਈ PM ਨੂੰ ਲਿਖਿਆ ਪੱਤਰ
Published : Aug 5, 2020, 4:52 pm IST
Updated : Aug 5, 2020, 4:52 pm IST
SHARE ARTICLE
 Captain Amarinder Singh
Captain Amarinder Singh

ਅਜਿਹੇ ਕਦਮ ਨਾਲ ਭਾਰਤ ਦੇ ਬਾਸਮਤੀ ਬਰਾਮਦਕਾਰਾਂ 'ਤੇ ਮਾੜਾ ਪ੍ਰਭਾਵ ਪਵੇਗਾ ਅਤੇ ਪਾਕਿਸਤਾਨ ਨੂੰ ਫਾਇਦਾ ਹੋਵੇਗਾ

ਚੰਡੀਗੜ੍ਹ, 5 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ਵਿੱਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਭੂਗੋਲਿਕ ਸੰਕੇਤਕ ਦਰਜਾ ਦੇਣ  (ਜੀਓਗ੍ਰਾਫੀਕਲ ਇੰਡੀਕੇਸ਼ਨ ਟੈਗ) ਦੀ ਇਜਾਜ਼ਤ ਨਾ ਦੇਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।

All India Rice Exporters AssociationAll India Rice Exporters Association

ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬਾਸਮਤੀ ਲਈ ਜੀ.ਆਈ. ਟੈਗ ਮਿਲਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਮੱਧ ਪ੍ਰਦੇਸ਼ ਦੇ ਕਿਸੇ ਵੀ ਦਾਅਵੇ ਨੂੰ ਵਿਚਾਰਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਜਿਹਾ ਕਰਨ ਨਾਲ ਭਾਰਤ ਦੀ ਬਰਾਮਦ ਸਮਰੱਥਾ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ।

Basmati RiceBasmati Rice

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ, ਹਰੇਕ ਸਾਲ 33,000 ਕਰੋੜ ਰੁੁਪਏ ਦਾ ਬਾਸਮਤੀ ਬਰਾਮਦ ਕਰਦਾ ਹੈ ਪਰ ਭਾਰਤੀ ਬਾਸਮਤੀ ਦੀ ਰਜਿਸਟ੍ਰੇਸ਼ਨ ਵਿੱਚ ਕਿਸੇ ਤਰ੍ਹਾਂ ਦੀ ਛੇੜਛਾੜ ਨਾਲ ਬਾਸਮਤੀ ਦੀਆਂ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਪੈਮਾਨੇ ਦੇ ਰੂਪ ਵਿੱਚ ਕੌਮਾਂਤਰੀ ਮਾਰਕੀਟ ਵਿੱਚ ਪਾਕਿਸਤਾਨ ਨੂੰ ਫਾਇਦਾ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਜੀ.ਆਈ. ਟੈਗ ਦੇ ਆਰਥਿਕ ਅਤੇ ਸਮਾਜਿਕ ਮੁਹੱਤਤਾ ਨਾਲ ਜੁੜੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ. ਟੈਗ ਦੇਣ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ 'ਤੇ ਬੁਰਾ ਪ੍ਰਭਾਵ ਪਵੇਗਾ।

GSTGST

ਮੱਧ ਪ੍ਰਦੇਸ਼ ਨੇ ਬਾਸਮਤੀ ਲਈ ਜੀ.ਆਈ. ਟੈਗ ਲਈ ਆਪਣੇ 13 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਮੋਦੀ ਨੂੰ ਇਸ ਮਾਮਲੇ ਦੇ ਮੌਜੂਦਾ ਸਰੂਪ ਵਿੱਚ ਕਿਸੇ ਤਰ੍ਹਾਂ ਦੀ ਛੇੜਛਾੜ ਨਾ ਕਰਨ ਦੇਣ ਲਈ ਸਬੰਧਤ ਅਥਾਰਟੀਆਂ ਨੂੰ ਆਦੇਸ਼ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਅਜਿਹਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ।

Geographical Indications of GoodsGeographical Indications of Goods

ਮੁੱਖ ਮੰਤਰੀ ਨੇ ਕਿਹਾ ਕਿ ਜੀਓਗ੍ਰਾਫੀਕਲ ਇੰਡੀਕੇਸ਼ਨਜ਼ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਦੇ ਮੁਤਾਬਕ ਜੀ.ਆਈ. ਟੈਗ ਖੇਤੀਬਾੜੀ ਵਸਤਾਂ ਲਈ ਜਾਰੀ ਕੀਤਾ ਜਾ ਸਕਦਾ ਹੈ ਜੋ ਮੂਲ ਤੌਰ 'ਤੇ ਇਕ ਮੁਲਕ ਦੇ ਪ੍ਰਦੇਸ਼ ਜਾਂ ਖਿੱਤੇ ਜਾਂ ਰਾਜ ਦੇ ਖੇਤਰ ਨਾਲ ਸਬੰਧਤ ਹੋਵੇ ਜਿੱਥੇ ਅਜਿਹੀਆਂ ਵਸਤਾਂ ਦੀ ਗੁਣਵੱਤਾ, ਪ੍ਰਸਿੱਧੀ ਜਾਂ ਹੋਰ ਵਿਸ਼ੇਸ਼ਤਾਵਾਂ ਇਸ ਦੇ ਭੌਤਿਕ ਉਤਪਤੀ ਦੀ ਵਿਸ਼ੇਸ਼ਤਾ ਨੂੰ ਦਰਸਾਉਂਦੀਆਂ ਹੋਣ।

Basmati Rice Farming Basmati Rice 

ਬਾਸਮਤੀ ਲਈ ਜੀ.ਆਈ. ਟੈਗ ਬਾਸਮਤੀ ਦੇ ਰਵਾਇਤੀ ਤੌਰ 'ਤੇ ਪੈਦਾਵਾਰ ਵਾਲੇ ਖੇਤਰਾਂ ਨੂੰ ਵਿਸ਼ੇਸ਼ ਮਹਿਕ, ਗੁਣਵੱਤਾ ਅਤੇ ਅਨਾਜ ਦੇ ਸਵਾਦ 'ਤੇ ਦਿੱਤਾ ਗਿਆ ਹੈ ਜੋ ਇੰਡੋ-ਗੰਗੇਟਿਕ ਮੈਦਾਨੀ ਇਲਾਕਿਆਂ ਦੇ ਹੇਠਲੇ ਖੇਤਰਾਂ ਵਿੱਚ ਮੂਲ ਤੌਰ 'ਤੇ ਪਾਈ ਜਾਂਦੀ ਹੈ ਅਤੇ ਇਸ ਇਲਾਕੇ ਦੀ ਬਾਸਮਤੀ ਦੀ ਵਿਸ਼ਵ ਭਰ ਵਿੱਚ ਨਿਵੇਕਲੀ ਪਛਾਣ ਹੈ। ਕੈਟਪਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਬਾਸਮਤੀ ਦੀ ਪੈਦਾਵਾਰ ਲਈ ਵਿਸ਼ੇਸ਼ ਜ਼ੋਨ ਵਿੱਚ ਨਹੀਂ ਆਉਂਦਾ।

GI GI Tag

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੱਧ ਪ੍ਰਦੇਸ਼ ਨੂੰ ਬਾਸਮਤੀ ਦੀ ਪੈਦਾਵਾਰ ਵਾਲੇ ਮੂਲ ਖੇਤਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਟੈਗਿੰਗ ਲਈ ਮੱਧ ਪ੍ਰਦੇਸ਼ ਦੇ ਕਿਸੇ ਵੀ ਇਲਾਕੇ ਨੂੰ ਸ਼ਾਮਲ ਕਰਨ ਦਾ ਕਦਮ ਜੀ.ਆਈ. ਟੈਗਿੰਗ ਦੀ ਪ੍ਰਕ੍ਰਿਆ ਅਤੇ ਕਾਨੂੰਨਾਂ ਦੇ ਸਿੱਧੀ ਉਲੰਘਣਾ ਹੋਵੇਗੀ ਅਤੇ ਜੀ.ਆਈ. ਟੈਗਿੰਗ ਇਲਾਕਿਆਂ ਦੀ ਉਲੰਘਣ ਦੀ ਕੋਈ ਵੀ ਕੋਸ਼ਿਸ਼ ਨਾ ਸਿਰਫ ਭਾਰਤ ਦੇ ਵਿਸ਼ੇਸ਼ ਇਲਾਕੇ ਵਿੱਚ ਮਹਿਕਦਾਰ ਬਾਸਮਤੀ ਪੈਦਾਵਾਰ ਦੇ ਦਰਜੇ ਨੂੰ ਸੱਟ ਮਾਰੇਗੀ, ਸਗੋਂ ਭਾਰਤੀ ਸੰਦਰਭ ਵਿੱਚ ਜੀ.ਆਈ. ਟੈਗਿੰਗ ਦੇ ਮੰਤਵ ਨੂੰ ਵੀ ਢਾਹ ਲਾਵੇਗੀ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਨੇ ਇਸ ਤੋਂ ਪਹਿਲਾਂ ਵੀ ਸਾਲ 2017-18 ਵਿੱਚ ਬਾਸਮਤੀ ਦੀ ਪੈਦਾਵਾਰ ਲਈ ਜੀ.ਆਈ. ਟੈਗ ਲਈ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਜੀਓਗ੍ਰਾਫੀਕਲ ਇੰਡੀਕੇਸ਼ਨ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਤਹਿਤ ਗਠਿਤ ਜੀਓਗ੍ਰਾਫੀਕਲ ਇੰਡੀਕੇਸ਼ਨ ਦੇ ਰਜਿਸਟਰਾਰ ਨੇ ਮਾਮਲੇ ਦੀ ਪੜਤਾਲ ਕਰਨ ਉਪਰੰਤ ਮੱਧ ਪ੍ਰਦੇਸ਼ ਦੀ ਮੰਗ ਰੱਦ ਕਰ ਦਿੱਤੀ ਸੀ। ਇਸ ਸਬੰਧ ਵਿੱਚ ਭਾਰਤ ਸਰਕਾਰ ਦੇ 'ਦਾ ਇੰਟਲੈਕਚੁਅਲ ਪ੍ਰਾਪਰਟੀ ਐਪੇਲੇਟ ਬੋਰਡ' ਨੇ ਵੀ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ।

Madras High Court Madras High Court

ਬਾਅਦ ਵਿੱਚ ਮੱਧ ਪ੍ਰਦੇਸ਼ ਨੇ ਇਨ੍ਹਾਂ ਫੈਸਲਿਆਂ ਨੂੰ ਮਦਰਾਸ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਪਰ ਕੋਈ ਰਾਹਤ ਨਹੀਂ ਮਿਲੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਸਮਤੀ ਲਈ ਜੀ.ਆਈ. ਟੈਗ ਬਾਰੇ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਘੋਖਣ ਲਈ ਭਾਰਤ ਸਰਕਾਰ ਨੇ ਉੱਘੇ ਖੇਤੀ ਵਿਗਿਆਨੀਆਂ ਦੀ ਇਕ ਕਮੇਟੀ ਦਾ ਗਠਨ ਵੀ ਕੀਤਾ ਸੀ ਜਿਸ ਨੇ ਲੰਮੀ-ਚੌੜੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement