ਜੁਲਾਈ 2020 ਦੌਰਾਨ ਪੰਜਾਬ ਨੂੰ ਕੁਲ 1103.31 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ
Published : Aug 5, 2020, 11:15 am IST
Updated : Aug 5, 2020, 11:15 am IST
SHARE ARTICLE
GST
GST

ਕੋਵਿਡ-19 ਕਾਰਨ ਗਿਰਾਵਟ ਦਰ 9.26 ਫ਼ੀ ਸਦੀ ਰਹੀ

ਚੰਡੀਗੜ੍ਹ, 4 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦਾ ਜੁਲਾਈ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1103.31 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1215.99 ਕਰੋੜ ਸੀ, ਜੋ ਕਿ ਇਸ ਸਾਲ 9.26 ਫ਼ੀ ਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਫ਼ਰਵਰੀ, ਮਾਰਚ ਅਤੇ ਅਪ੍ਰੈਲ 2020 ਦੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤਕ ਰਿਟਰਨ ਭਰਨ ਵਿਚ ਢਿੱਲ ਦਿਤੀ ਗਈ ਹੈ।

ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਕਰ ਕਮਿਸ਼ਨਰ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਅਪ੍ਰੈਲ ਤੋਂ ਜੁਲਾਈ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 2643.28 ਕਰੋੜ ਰੁਪਏ ਸੀ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 4252.03 ਕਰੋੜ ਰੁਪਏ ਸੀ। ਇਸ ਤਰ੍ਹਾਂ 37.83 ਫ਼ੀ ਸਦੀ ਗਿਰਾਵਟ ਦਰਜ ਕੀਤੀ ਗਈ ਹੈ।

GSTGST

ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਜੁਲਾਈ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿਚੋਂ ਪੰਜਾਬ ਸੂਬੇ ਨੇ 1103.31 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 46 ਫ਼ੀ ਸਦੀ ਬਣਦਾ ਹੈ। ਇਸ ਤਰ੍ਹਾਂ ਜੁਲਾਈ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1299.69 ਕਰੋੜ ਹੈ। ਜੁਲਾਈ ਦੇ ਮਹੀਨੇ ਵਿੱਚ ਸੂਬੇ ਨੂੰ ਮਾਰਚ 2020 ਮਹੀਨੇ ਦੇ ਮੁਆਵਜ਼ੇ ਵਜੋਂ 1077.35 ਕਰੋੜ ਪ੍ਰਾਪਤ ਹੋਏ ਹਨ। ਅਪ੍ਰੈਲ ਤੋਂ ਜੂਨ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 5669 ਕਰੋੜ ਹੈ, ਜੋ ਕਿ ਅਜੇ ਤਕ ਪ੍ਰਾਪਤ ਨਹੀਂ ਹੋਈ ਹੈ।

ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਜੁਲਾਈ 2020 ਦੇ ਮਹੀਨੇ ਵਿਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 482.37 ਕਰੋੜ ਹੈ, ਜਦਕਿ ਜੁਲਾਈ 2019 ਦੇ ਮਹੀਨੇ ਲਈ ਇਹ ਕਲੈਕਸ਼ਨ 519.82 ਕਰੋੜ ਸੀ। ਜੁਲਾਈ ਮਹੀਨੇ ਦਾ ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਵਿਚ ਵੈਟ ਅਤੇ ਸੀ.ਐਸ.ਟੀ. ਮਾਲੀਏ ਨਾਲੋਂ 7.2 ਫ਼ੀ ਸਦੀ ਘੱਟ ਹੈ। ਅਪਰੈਲ ਤੋਂ ਜੁਲਾਈ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 1492.65 ਕਰੋੜ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਪੀਰੀਅਡ ਲਈ 2002.21 ਕਰੋੜ ਸੀ, ਜੋ ਕਿ 25.44 ਫ਼ੀ ਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement