ਸ਼ਰਾਬ ਮਾਮਲੇ ਵਿਚ ਮਿਲੀਭੁਗਤ ਵਾਲਾ ਕੋਈ ਵੀ ਸਿਆਸਤਦਾਨ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ
Published : Aug 5, 2020, 9:58 am IST
Updated : Aug 5, 2020, 9:58 am IST
SHARE ARTICLE
Captain Amrinder Singh
Captain Amrinder Singh

ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਦਾ ਕੀਤਾ ਵਾਅਦਾ, ਵਿਰੋਧੀਆਂ ਨੂੰ ਬੇਕਸੂਰ ਲੋਕਾਂ ਦੀ ਮੌਤ 'ਤੇ ਘਟੀਆ ਸਿਆਸਤ ਖੇਡਣੀ ਬੰਦ ਕਰਨ ਨੂੰ ਕਿਹਾ

ਚੰਡੀਗੜ੍ਹ, 4 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿਚ ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਜੇਕਰ ਕਿਸੇ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨਕਲੀ ਸ਼ਰਾਬ ਦੇ ਰੂਪ ਵਿਚ ਜ਼ਹਿਰ ਨਾਲ ਮਾਰਨ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਚ ਨਿਕਲਣ ਦੀ ਆਗਿਆ ਨਹੀਂ ਦਿਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਸਾਰੀ ਫ਼ੋਰਸ ਨੂੰ ਮਾਫ਼ੀਆ ਉਤੇ ਕਾਰਵਾਈ ਕਰਨ ਦੇ ਆਦੇਸ਼ ਦਿਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੁੱਝ ਗ਼ੈਰ ਸਮਾਜੀ ਤੱਤਾਂ ਨੇ ਅਪਣੇ ਲਾਲਚ ਖ਼ਾਤਰ ਪੰਜਾਬੀਆਂ ਦਾ ਜਾਨਾਂ ਨਾਲ ਖੇਡਣ ਵਿਚ ਉਸ ਵੇਲੇ ਲਾਹਾ ਤੱਕਿਆ ਜਦੋਂ ਪੁਲਿਸ ਫ਼ੋਰਸ ਦਾ ਧਿਆਨ ਕੋਵਿਡ ਮਹਾਂਮਾਰੀ ਵਾਲੇ ਪਾਸੇ ਲਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕੋਵਿਡ ਨਾਲ ਨਜਿੱਠਣ ਵਿਚ ਲੱਗੀ ਹੋਈ ਹੈ ਜਿਸ ਨੇ ਸੂਬੇ ਵਿਚ ਹੁਣ ਤਕ 449 ਜਾਨਾਂ ਲੈ ਲਈਆਂ ਅਤੇ ਅਜਿਹੇ ਸਮੇਂ ਵਿਚ ਸ਼ਰਾਬ ਮਾਫ਼ੀਏ ਨੂੰ ਸਾਡੇ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦਾ ਮੌਕਾ ਮਿਲ ਗਿਆ। ਨਕਲੀ ਸ਼ਰਾਬ ਕਾਰਨ ਹੋਈਆਂ 111 ਮੌਤਾਂ (ਤਰਨ ਤਾਰਨ 'ਚ 83, ਅੰਮ੍ਰਿਤਸਰ 'ਚ 15 ਤੇ ਬਟਾਲਾ 'ਚ 13) ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਹ ਸਿੱਧੇ ਤੌਰ 'ਤੇ ਕਤਲ ਹੈ ਅਤੇ ਇਸ ਲਈ ਕਾਤਲ ਬਚ ਨਹੀਂ ਸਕਣਗੇ। ਮੁੱਖ ਮੰਤਰੀ ਨੇ ਕਿਹਾ, ''ਇਨ੍ਹਾਂ ਲੋਕਾਂ ਨੇ ਜਦੋਂ ਬੇਕਸੂਰ ਲੋਕਾਂ ਨੂੰ ਜ਼ਹਿਰ ਸੌਂਪੀ/ਵੇਚੀ, ਉਦੋਂ ਤੋਂ ਹੀ ਉਹ ਜਾਣਦੇ ਸਨ ਕਿ ਇਸ ਨਾਲ ਜਾਨਾਂ ਜਾ ਸਕਦੀਆਂ ਹਨ। ਉਹ ਰਹਿਮ ਦੇ ਹੱਕਦਾਰ ਨਹੀਂ ਹਨ।'' ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਵਾਰਾਂ ਨਾਲ ਖੜੀ ਹੈ ਅਤੇ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Captain Amrinder SinghCaptain Amrinder Singh

ਅਪਣੇ ਸੌੜੇ ਸਿਆਸੀ ਹਿੱਤਾਂ ਲਈ ਦੁਖਾਂਤ ਦਾ ਸੋਸ਼ਣ ਕਰਨ ਲਈ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਸੂਬਾ ਸਰਕਾਰ ਵਲੋਂ ਮਾਫ਼ੀਆ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੁਛਿਆ ਕਿ ਨਕਲੀ ਸ਼ਰਾਬ ਵਿਰੁਧ ਧਰਨੇ ਦੇਣ ਨਾਲ ਕੀ ਮਾਫੀਆ ਵਿਰੁਧ ਲੜਾਈ ਅਤੇ ਪੀੜਤ ਪਰਵਾਰਾਂ ਦੀ ਮਦਦ ਹੋ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਿਆਸੀ ਸ਼ਾਸਨਕਾਲ ਦੌਰਾਨ ਸੂਬਾ ਭਰ ਵਿੱਚ ਵਰ੍ਹਿਆਂ ਤੋਂ ਅਜਿਹੀਆਂ ਤਰਾਸਦੀਆਂ ਵਾਪਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਫੀਏ ਅਤੇ ਅਪਰਾਧੀਆਂ ਦਾ ਕੋਈ ਸਿਆਸੀ ਨਾਤਾ ਨਹੀਂ ਹੁੰਦਾ ਸਗੋਂ ਉਨ੍ਹਾਂ ਦੀ ਲਾਲਸਾ ਹਰ ਹੀਲੇ ਪੈਸਾ ਕਮਾਉਣ ਦੀ ਹੁੰਦੀ ਹੈ।

ਮੁੱਖ ਮੰਤਰੀ ਨੇ ਸਾਲ 2019 ਵਿਚ ਨਕਲੀ ਸ਼ਰਾਬ ਦੇ ਵਾਪਰੇ ਤਿੰਨ ਦੁਖਾਂਤ ਦਾ ਵੀ ਜ਼ਿਕਰ ਕੀਤਾ, ਜੋ ਭਾਜਪਾ ਦੀ ਅਗਵਾਈ ਵਾਲੇ ਸੂਬਿਆਂ ਵਿਚ ਅਸਾਮ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਵਾਪਰੇ ਹਨ ਅਤੇ ਇਨ੍ਹਾਂ ਵਿਚ ਕ੍ਰਮਵਾਰ 168, 97 ਅਤੇ 30 ਜਾਨਾਂ ਗਈਆਂ ਸਨ। ਇਸੇ ਤਰ੍ਹਾਂ ਸਾਲ 2016 ਵਿੱਚ ਜਨਤਾ ਦਲ ਦੀ ਅਗਵਾਈ 'ਚ ਬਿਹਾਰ ਸੂਬੇ ਵਿਚ 16 ਵਿਅਕਤੀਆਂ ਦੀ ਮੌਤ ਹੋਈ ਜਦਕਿ ਸਾਲ 2015 ਵਿਚ ਭਾਜਪਾ ਦੀ ਅਗਵਾਈ ਵਿਚ ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਨਕਲੀ ਸ਼ਰਾਬ ਨਾਲ 102 ਜਾਨਾਂ ਚਲੀਆਂ ਗਈਆਂ ਅਤੇ ਤ੍ਰਿਣਾਮੂਲ ਕਾਂਗਰਸ ਦੀ ਸੱਤਾ ਵਾਲੇ ਪੱਛਮੀ ਬੰਗਾਲ ਵਿਚ ਨਕਲੀ ਸ਼ਰਾਬ ਪੀਣ ਨਾਲ 167 ਵਿਅਕਤੀ ਮੌਤ ਦੇ ਮੂੰਹ ਵਿੱਚ ਜਾ ਪਏ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਗਪਗ ਹਰੇਕ ਸਾਲ ਭਾਰਤ ਵਿੱਚ ਨਕਲੀ ਸ਼ਰਾਬ ਦੇ ਦੁਖਾਂਤ ਦੇਖੇ ਜਾਂਦੇ ਹਨ ਜਿਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ ਕਿ ਉਸ ਸੂਬੇ ਵਿੱਚ ਸੱਤਾ ਕਿਸ ਦੀ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਨਿਰਦੋਸ਼ ਪੰਜਾਬੀਆਂ ਦੀ ਜ਼ਿੰਦਗੀ 'ਤੇ ਸਿਆਸਤ ਖੇਡਣੀ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ''ਸਾਡੇ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਸੱਤਾ ਵਿਚ ਕਿਸ ਪਾਰਟੀ ਦੀ ਸਰਕਾਰ ਹੈ, ਉਹ ਤਾਂ ਆਪਣੇ ਅਜ਼ੀਜ਼ ਜਿਨ੍ਹਾਂ ਨੂੰ ਸ਼ਰਾਬ ਮਾਫ਼ੀਏ ਦੀ ਲਾਲਸਾ ਦਾ ਖਮਿਆਜ਼ਾ ਭੁਗਤਣਾ ਪਿਆ, ਲਈ ਇਨਸਾਫ਼ ਚਾਹੁੰਦੇ ਹਨ।'' ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਵੀ ਅਜਿਹੇ ਦੁਖਾਂਤ ਵਾਪਰਦੇ ਰਹੇ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਅਪਣੇ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉਠ ਕੇ ਲੋਕਾਂ ਲਈ ਇਨਸਾਫ਼ ਵਾਸਤੇ ਲੜਨ ਦੀ ਅਪੀਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement