ਸ਼ਰਾਬ ਕਾਂਡ ਨੇ ਵਧਾਈ ਪੰਜਾਬ ਕਾਂਗਰਸ ਦੀ ਚਿੰਤਾ, ਦਿਗਜ਼ ਆਗੂਆਂ ਵਾਲੇ ਖ਼ਾਨਾਜੰਗੀ ਵਰਗਾ ਮਾਹੌਲ!
Published : Aug 5, 2020, 4:49 pm IST
Updated : Aug 5, 2020, 4:49 pm IST
SHARE ARTICLE
Capt Amrinder Singh, Partap Singh Bajwa
Capt Amrinder Singh, Partap Singh Bajwa

ਪਾਰਟੀ ਆਗੂਆਂ ਵਿਚਾਲੇ ਸ਼ੁਰੂ ਹੋਈ ਖ਼ਾਨਾਜੰਗੀ ਦਾ ਮਾਮਲਾ ਸੋਨੀਆ ਗਾਂਧੀ ਕੋਲ ਪੁੱਜਾ

ਚੰਡੀਗੜ੍ਹ: ਪੰਜਾਬ ਅੰਦਰ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਢ ਨੇ ਸੱਤਾਧਾਰੀ ਧਿਰ ਦੇ ਆਗੂਆਂ ਵਿਚਾਲੇ ਸੁਲਗ ਰਹੀ ਚੰਗਿਆੜੀ ਨੂੰ ਭਾਂਬੜ ਦਾ ਰੂਪ ਦੇ ਦਿਤਾ ਹੈ। ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਕੁੱਝ ਆਗੂ ਪਿਛਲੇ ਦਿਨਾਂ ਦੌਰਾਨ ਅੰਦਰਖਾਤੇ ਸਰਕਾਰ ਨੂੰ ਘੇਰਨ ਲਈ ਮੁੱਦੇ ਦੀ ਭਾਲ 'ਚ ਸਨ। ਜ਼ਹਿਰੀਲੀ ਸ਼ਰਾਬ ਕਾਂਡ ਦਾ ਸਾਰਾ ਠੀਕਰਾ ਸਰਕਾਰ ਸਿਰ ਭੱਜਣ ਬਾਅਦ ਹੁਣ ਇਨ੍ਹਾਂ ਆਗੂਆਂ ਨੇ ਵੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿਤਾ ਹੈ। ਦਿਗਜ਼ ਆਗੂਆਂ ਵਿਚਾਲੇ ਸ਼ੁਰੂ ਹੋਏ ਘਮਾਸਾਨ ਦਾ ਇਹ ਮਾਮਲਾ ਸੋਨੀਆ ਗਾਂਧੀ ਦੇ ਦਰਬਾਰ ਤਕ ਪਹੁੰਚ ਚੁੱਕਾ ਹੈ। ਇਸ ਕਾਰਨ ਆਉਂਦੇ ਦਿਨਾਂ ਦੌਰਾਨ ਕਿਸੇ ਵੱਡਾ ਧਮਾਕੇ ਦੀਆਂ ਕਿਆਸ-ਅਰਾਈਆਂ ਵੀ ਲੱਗਣੀਆਂ ਸ਼ੁਰੂ ਹੋ ਗਈਆਂ ਹਨ।

Capt. Amrinder Singh,Capt. Amrinder Singh,

ਦੱਸ ਦਈਏ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਨੇ ਸ਼ਰਾਬ ਕਾਂਡ ਵਾਲੀ ਘਟਨਾ ਦਾ ਮੁੱਦਾ ਰਾਜਪਾਲ ਕੋਲ ਉਠਾਇਆ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ਦਾ ਬਚਾਅ ਕਰਦਿਆਂ ਉਕਤ ਆਗੂਆਂ ਦੀ ਕਾਰਵਾਈ 'ਤੇ ਸਵਾਲ ਚੁਕੇ ਸਨ।

Partap Singh BajwaPartap Singh Bajwa

ਇਸ ਸਬੰਧੀ ਪਲਟਵਾਰ ਕਰਦਿਆਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਦੀਆਂ ਨੀਤੀਆਂ ਕਾਰਨ ਹੀ ਜ਼ਹਿਰੀਲੀ ਸ਼ਰਾਬ ਕਾਂਡ ਵਾਪਰਿਆ ਹੈ ਜੋ ਸਵਾ ਸੋ ਦੇ ਕਰੀਬ ਜਾਨਾਂ ਲੈ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉਨ੍ਹਾਂ ਨੂੰ ਇਹ ਮਾਮਲਾ ਰਾਜਪਾਲ ਕੋਲ ਚੁੱਕਦਾ ਪਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾ ਇੰਉਂ ਜਾਪਦਾ ਸੀ ਜਿਵੇਂ ਕੈਪਟਨ ਹੀ ਪੰਜਾਬ ਤੇ ਪੰਜਾਬ ਕਾਂਗਰਸ ਦਾ ਖ਼ਾਤਮਾ ਕਰਨ ਦੇ ਰਾਹ ਪਏ ਹੋਏ ਹਨ ਪਰ ਹੁਣ ਤਾਂ ਜਾਖੜ ਦੇ ਰਵੱਈਏ ਤੋਂ ਵੀ ਸਾਫ਼ ਹੋ ਗਿਆ ਹੈ ਕਿ ਉਹ ਵੀ ਇਸ 'ਚ ਬਰਾਬਰ ਦੇ ਭਾਈਵਾਲ ਹਨ।

Capt Amrinder SinghCapt Amrinder Singh

ਇਸੇ ਤਰ੍ਹਾਂ ਸ਼ਮਸ਼ੇਰ ਸਿੰਘ ਦੂਲੋਂ ਨੇ ਵੀ ਜਾਖੜ ਨੂੰ ਪਲਟਵਾਰ ਕਰਦਿਆਂ ਕਿਹਾ ਕਿ ਉਹ ਅਪਣੀ ਮਿਹਨਤ ਅਤੇ ਲਗਨ ਸਦਕਾ ਇਸ ਮੁਕਾਮ 'ਤੇ ਪਹੁੰਚੇ ਹਨ ਜਦਕਿ ਸੁਨੀਲ ਜਾਖੜ ਆਪਣੇ ਪਿਤਾ ਬਲਰਾਮ ਜਾਖੜ ਕਾਰਨ ਇਸ ਅਹੁਦੇ 'ਤੇ ਬਿਰਾਜਮਾਨ ਹਨ। ਦੂਲੋਂ ਨੇ ਕਿਹਾ ਪਾਰਟੀ ਵਰਕਰ ਜਾਖੜ ਵਲੋਂ ਪਾਰਟੀ ਪ੍ਰਧਾਨ ਨਾਤੇ ਬਣਦੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਜਾਨਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਦੀ ਡਰੱਗ, ਕੇਬਲ, ਟਰਾਂਸਪੋਰਟ ਅਤੇ ਸ਼ਰਾਬ ਮਾਫ਼ੀਆ ਬਾਰੇ ਧਾਰਨ ਕੀਤੀ ਚੁੱਪੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ।

Suneel JakharSuneel Jakhar

ਕਾਬਲੇਗੌਰ ਹੈ ਕਿ ਮੌਜੂਦਾ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸਿਆਸੀ ਖਿੱਚੋਤਾਣ ਕਾਫ਼ੀ ਪੁਰਾਣਾ ਹੈ। ਸਾਲ 2012 ਦੌਰਾਨ ਕਾਂਗਰਸ ਵਿਧਾਇਕ ਦਲ ਦੇ ਨੇਤਾ ਹੁੰਦਿਆਂ ਸੁਨੀਲ ਜਾਖੜ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਣ ਸਮੇਂ ਵੀ ਦੋਵਾਂ ਆਗੂਆਂ ਵਿਚਾਲੇ ਤਲਖੀ ਅਪਣੀ ਚਰਮ-ਸੀਮਾ 'ਤੇ ਪਹੁੰਚ ਗਈ ਸੀ। ਹੁਣ ਜ਼ਹਿਰੀਲੀ ਸ਼ਰਾਬ ਵਾਲਾ ਕਾਂਡ ਵਾਪਰਟ ਬਾਅਦ ਦੋਵੇਂ ਆਗੂ ਇਕ ਵਾਰ ਫਿਰ ਆਹਮੋ-ਸਾਹਮਣੇ ਹਨ।

Capt Amrinder Singh-Sukhbir BadalCapt Amrinder Singh-Sukhbir Badal

ਜ਼ਹਿਰੀਲੀ ਸ਼ਰਾਬ ਮਾਮਲੇ ਤੋਂ ਬਾਅਦ ਸਰਕਾਰ ਸਭ ਦੇ ਨਿਸ਼ਾਨੇ 'ਤੇ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ, ਜਿਸ ਦੇ ਜਵਾਬ 'ਚ ਕਾਂਗਰਸੀ ਵਿਧਾਇਕ ਇੰਦਰਜੀਤ ਸਿੰਘ ਬੁਲਾਰੀਆ ਸਮੇਤ ਕਈ ਆਗੂ ਅਕਾਲੀਆਂ ਨੂੰ ਮੋੜਵਾਂ ਜਵਾਬ ਦੇ ਚੁੱਕੇ ਹਨ। ਬੁਲਾਰੀਆ ਨੇ ਅਕਾਲੀ ਦਲ 'ਤੇ  ਗੰਭੀਰ ਦੋਸ਼ ਲਾਉਂਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਕਈ ਤਰ੍ਹਾਂ ਦੇ ਤੰਜ ਕੱਸੇ ਹਨ। ਇਸ ਤਰ੍ਹਾਂ ਜ਼ਹਿਰੀਲੀ ਸ਼ਰਾਬ ਕਾਂਡ ਨੇ ਪੰਜਾਬ ਦੀ ਸਿਆਸਤ 'ਚ ਇਕ ਤਰ੍ਹਾਂ ਦਾ ਭੂਚਾਲ ਜਿਹਾ ਲਿਆ ਦਿਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement