ਜ਼ਹਿਰੀਲੀ ਸ਼ਰਾਬ ਕਾਂਡ: ਭਗਵੰਤ ਮਾਨ ਦੇ ਗੱਲ ਲੱਗ-ਲੱਗ ਰੋਏ ਮ੍ਰਿਤਕਾਂ ਦੇ ਵਾਰਸ
Published : Aug 5, 2020, 6:16 pm IST
Updated : Aug 5, 2020, 6:16 pm IST
SHARE ARTICLE
Punjab Illicit Punjab Captain Amarinder Singh Sukhpal Singh Khaira Sukhbir Badal
Punjab Illicit Punjab Captain Amarinder Singh Sukhpal Singh Khaira Sukhbir Badal

ਸੰਸਦ ਮੈਂਬਰ ਭਗਵੰਤ ਮਾਨ ਨੇ ਤਰਨਤਾਰਨ ਤੇ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ: ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਲਗਾਤਾਰ ਸਿਆਸੀ ਆਗੂ ਪੀੜ੍ਹਤ ਪਰਿਵਾਰਾਂ ਤੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚ ਰਹੇ ਹਨ। ਇਸੇ ਤਰ੍ਹਾਂ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਤਰਨਤਾਰਨ ਤੇ ਅੰਮ੍ਰਿਤਸਰ ਦੇ ਉਹਨਾਂ ਪਿੰਡਾ ਦਾ ਦੌਰਾ ਕੀਤਾ ਜਿੱਥੇ ਜ਼ਹਿਰੀਲੀ ਸ਼ਰਾਬ ਨਾਲ ਵਧੇਰੇ ਮੌਤਾਂ ਹੋਈਆਂ ਹਨ।

AmritsarAmritsar

ਇਸ ਮੌਕੇ ਮਾਨ ਨੇ ਜਿੱਥੇ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਸ਼ਰਾਬ ਪੀਣ ਨਾਲ ਹਸਪਤਾਲ ਵਿਚ ਦਾਖਲ ਮਰੀਜ਼ਾਂ ਦਾ ਵੀ ਹਾਲ ਪੁੱਛਿਆ। ਦਸ ਦਈਏ ਕਿ ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਵੀ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਬੋਲੇ ਹਨ। ਨਾਜ਼ਾਇਜ਼ ਸ਼ਰਾਬ ਦਾ ਕੰਮ ਕਈ ਜ਼ਿਲ੍ਹਿਆਂ ਵਿਚ ਚਲ ਰਿਹਾ ਹੈ ਤੇ ਇਸ ਨਾਲ ਕਈ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ।

AmritsarAmritsar

“ਪੰਜਾਬ ਵਿਚ ਹੋਰ ਵੀ ਕਈ ਨਸ਼ੇ ਸ਼ਰੇਆਮ ਵਿਕਦੇ ਹਨ ਇਸ ਦੀ ਜ਼ਿੰਮੇਵਾਰ ਵੀ ਪੰਜਾਬ ਸਰਕਾਰ ਹੀ ਹੈ ਕਿਉਂ ਕਿ ਉਹਨਾਂ ਦੇ ਨੱਕ ਹੇਠ ਇਹ ਸਭ ਕੁੱਝ ਹੁੰਦਾ ਹੈ ਤੇ ਉਹ ਫਿਰ ਵੀ ਚੁੱਪ ਰਹਿੰਦੇ ਹਨ।” ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਮਾਝੇ ਵਿੱਚ ਜਿਸ ਜ਼ਹਿਰੀਲੀ ਸ਼ਰਾਬ ਕਾਰਨ 86 ਜਾਨਾਂ ਚਲੀਆਂ ਗਈਆ ਹਨ ਉਸ ਨੂੰ ਬਣਾਉਣ ਲਈ ਵਰਤੀ ਗਈ ਐਕਸਟਰਾ ਨਿਊਟਰਲ ਐਲਕੋਹਲ (ਈਐੱਨਏ) ਦੀ ਤਸਕਰੀ ਦੇ ਲਿੰਕ ਪਟਿਆਲਾ ਦੇ ਰਾਜਪੁਰਾ ਅਤੇ ਨੋਇਡਾ ਤੱਕ ਮਿਲੇ ਹਨ।

Sukhpal KhairaSukhpal Khaira

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਦੀ ਪੀੜ ਗੁਰਦਾਸਪੁਰ ਦੇ ਪਿੰਡ ਬਾਹਲੇਵਾਲ ਦੇ ਸ਼ੀਰਾ ਮਸੀਹ ਪਰਿਵਾਰ ਨੇ ਵੀ ਸਹੀ ਹੈ। ਉੱਥੇ ਹੀ ਮਨਦੀਪ ਸਿੰਘ ਮੰਨਾ ਇਹਨਾਂ ਪਰਿਵਾਰਾਂ ਦੀ ਸਾਰ ਲੈਣ ਲਈ ਪਹੁੰਚੇ ਸਨ। ਮਨਦੀਪ ਮੰਨਾ ਨੇ ਕਿਹਾ ਕਿ, “ਇਹ ਬਹੁਤ ਵੱਡੀ ਸਰਕਾਰ ਦੀ ਅਣਗਹਿਲੀ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜਾਬ ਵਿਚ 100 ਦੇ ਕਰੀਬ ਮੌਤਾਂ ਹੋ ਗਈਆਂ ਹਨ।

Mandeep Manna Mandeep Manna

ਜਿਸ ਵਿਅਕਤੀ ਨੇ 3 ਜ਼ਿਲ੍ਹਿਆਂ ਵਿਚ ਸ਼ਰਾਬ ਦੀ ਸਪਲਾਈ ਕੀਤੀ ਹੈ ਉਹਨਾਂ ਨੂੰ ਫੜਨ ਦੀ ਲੋੜ ਹੈ। ਜੇ ਕਿਸੇ ਤੇ ਪਰਚਾ ਕੀਤਾ ਜਾਂਦਾ ਹੈ ਤਾਂ ਉਸ ਨੂੰ 1 ਮਹੀਨੇ ਬਾਅਦ ਛੱਡ ਦਿੱਤਾ ਜਾਵੇਗਾ ਇਸ ਲਈ ਇਸ ਦਾ ਪੱਕਾ ਹੱਲ ਕੀਤਾ ਜਾਵੇ।” ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹਨਾਂ ਨੂੰ ਆਪ ਇਕਜੁੱਟ ਹੋਣਾ ਪੈਣਾ ਹੈ ਤਾਂ ਹੀ ਇਸ ਦਾ ਹੱਲ ਨਿਕਲ ਸਕਦਾ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement