‘ਹਰਸਿਮਰਤ ਦੇ ਕਿਸਾਨ ਵਿਰੋਧੀ ਆਰਡੀਨੈਂਸ 'ਤੇ ਦਸਤਖ਼ਤਾਂ ਨਾਲ ਬਾਦਲਾਂ ਦਾ ਅਸਲ ਚਿਹਰਾ ਬੇਨਕਾਬ ਹੋਇਆ’
Published : Aug 5, 2020, 10:35 am IST
Updated : Aug 5, 2020, 10:35 am IST
SHARE ARTICLE
File Photo
File Photo

ਸੁਖਬੀਰ ਬਾਦਲ ਨੂੰ ਪੁਛਿਆ, ਆਰਡੀਨੈਂਸ ਨੂੰ ਰੋਕਣ ਲਈ ਤੁਸੀ ਕਿਹੜੀ ਕੁਰਬਾਨੀ ਦਿਤੀ?

ਚੰਡੀਗੜ੍ਹ, 4 ਅਗਸਤ (ਨੀਲ ਭਲਿੰਦਰ) : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦਿਆਂ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅਪਣੀ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਨਾਲ ਮੁਹਾਲੀ ਵਿਖੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਦਿਤਾ। ਧਰਨੇ ਵਾਲੀ ਥਾਂ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਖੇਤੀ ਖੇਤਰ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ।

ਉਨ੍ਹਾਂ ਦਸਿਆ ਕਿ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਸੂਬੇ ਵਿੱਚ 500 ਤੋਂ ਵੱਧ ਥਾਵਾਂ 'ਤੇ ਧਰਨੇ ਦਿਤੇ। ਉਨ੍ਹਾਂ ਦਸਿਆ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰਖਦਿਆਂ ਪੰਜਾਬ ਦੇ 117 ਹਲਕਿਆਂ ਵਿਚ ਹਰ ਜਗ੍ਹਾ ਸਿਰਫ਼ 5 ਲੋਕ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਮੰਡੀ ਬੋਰਡ ਦਾ ਮੌਜੂਦਾ ਢਾਂਚਾ ਤਬਾਹ ਹੋ ਜਾਵੇਗਾ ਅਤੇ ਪੰਜਾਬ ਮੰਡੀ ਬੋਰਡ ਦੇ ਵਿਕਾਸ ਕਾਰਜ ਜਾਂ ਮਾਲੀਆ ਉਤਪਾਦਨ ਰੁਕ ਜਾਣਗੇ, ਜੋ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਬਣਨਗੇ। ਸਰਕਾਰੀ ਏਜੰਸੀਆਂ ਦੀ ਖਰੀਦ ਸਿਰਫ਼ ਪੀ.ਡੀ.ਐਸ. ਵੰਡ ਤਕ ਸੀਮਤ ਰਹਿ ਜਾਵੇਗੀ। ਪੰਜਾਬ ਦਾ ਮੌਜੂਦਾ 1 ਕਰੋੜ 27 ਲੱਖ ਮੀਟ੍ਰਿਕ ਟਨ ਦਾ ਕੋਟਾ, ਜੋ ਕੇਂਦਰ ਸਰਕਾਰ ਵਲੋਂ ਖਰੀਦਿਆ ਜਾਂਦਾ ਹੈ, 8.5 ਲੱਖ ਮੀਟ੍ਰਿਕ ਟਨ ਤਕ ਸੀਮਿਤ ਕਰ ਦਿਤਾ ਜਾਵੇਗਾ।

ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਦੋ-ਤਿੰਨ ਕਾਰੋਬਾਰੀ ਘਰਾਣਿਆਂ ਦਾ ਏਕਾਧਿਕਾਰ ਟੈਲੀਕਾਮ, ਕੋਲਾ ਅਤੇ ਪਟਰੌਲੀਅਮ ਖੇਤਰ 'ਤੇ ਬਣਾ ਦਿੱਤਾ ਹੈ ਜਿਸ ਨਾਲ ਵੱਡੀਆਂ ਕੰਪਨੀਆਂ ਬਾਹਰ ਹੋ ਗਈਆਂ ਹਨ। ਜੇ ਖੇਤੀ ਖੇਤਰ ਵਿੱਚ ਵੀ ਅਜਿਹੀ ਹੀ ਪ੍ਰਣਾਲੀ ਲਾਗੂ ਕਰ ਦਿਤੀ ਗਈ ਤਾਂ ਕਿਸਾਨ ਅਪਣੀ ਹੀ ਜ਼ਮੀਨ ਵਿੱਚ ਮਜ਼ਦੂਰ ਬਣ ਕੇ ਰਹਿ ਜਾਵੇਗਾ। ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਤਬਾਹ ਹੋ ਜਾਵੇਗੀ।

File PhotoFile Photo

ਸ਼੍ਰੋਮਣੀ ਅਕਾਲੀ ਦਲ 'ਤੇ ਧਾਵਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸ' ਤੇ ਦਸਤਖਤ ਕਰ ਕੇ ਅਪਣੀ ਸਹਿਮਤੀ ਦਿਤੀ ਹੈ, ਜਦਕਿ ਦੂਜੇ ਬੰਨੇ ਉਸ ਦੇ ਪਤੀ ਸੁਖਬੀਰ ਬਾਦਲ ਇਹ ਕਹਿ ਕੇ ਕਿਸਾਨਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਰੋਕਣ ਲਈ ਕਿਸੇ ਵੀ ਕੁਰਬਾਨੀ ਤੋਂ ਪਿਛੇ ਨਹੀਂ ਹਟੇਗਾ। ਢਿੱਲੋਂ ਨੇ ਸੁਖਬੀਰ ਬਾਦਲ ਨੂੰ ਸੰਬੋਧਨ ਹੁੰਦਿਆਂ ਪੁੱਛਿਆ ਕਿ ਸੁਖਬੀਰ ਬੱਸ ਇਹ ਸਪਸ਼ਟ ਕਰ ਦੇਵੇ ਕਿ ਉਸ ਨੇ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਕਿਹੜੀ ਕੁਰਬਾਨੀ ਦਿੱਤੀ ਹੈ? ਤੁਸੀਂ ਲੰਮੇ ਸਮੇਂ ਤੋਂ ਅਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਤੁਹਾਡੀਆਂ ਚਾਲਾਂ ਕੰਮ ਨਹੀਂ ਆਉਣਗੀਆਂ।

ਢਿੱਲੋਂ ਨੇ ਕੇਂਦਰ ਸਰਕਾਰ 'ਤੇ ਖੇਤੀ ਖੇਤਰ ਨੂੰ ਦਬਾਉਣ ਲਈ ਨੀਤੀਆਂ ਘੜਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨੋ ਆਰਡੀਨੈਂਸ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਹਿਤਾਂ ਵਿਰੁਧ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਨੂੰ ਗੰਭੀਰ ਖਦਸ਼ਾ ਹੈ ਕਿ ਕੇਂਦਰ ਦੁਆਰਾ ਕਾਰਪੋਰੇਟ ਸੈਕਟਰ ਨੂੰ ਲਾਭ ਪਹੁੰਚਾਉਣ ਦੀ ਮਨਸ਼ਾ ਨਾਲ ਘੱਟੋ-ਘੱਟ ਸਮਰਥਨ ਮੁੱਲ ਵਿਧੀ ਅਤੇ ਯਕੀਨਨ ਮੰਡੀਕਰਣ ਪ੍ਰਣਾਲੀ ਨੂੰ ਬਰਬਾਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ 'ਚ ਆਈ ਹੈ, ਕੇਂਦਰ ਵਿਚ ਸਰਕਾਰ ਨਾਲ ਸਬੰਧਤ ਸੰਸਥਾਵਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਤਾਜ਼ਾ ਆਰਡੀਨੈਂਸ ਮਜ਼ਬੂਤ ਮੰਡੀ ਪ੍ਰਣਾਲੀ ਨੂੰ ਵਿਗਾੜਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਮੁੱਖ ਨਤੀਜੇ ਵਜੋਂ ਛੋਟੇ ਵਪਾਰੀਆਂ ਦੁਆਰਾ ਮੰਡੀ ਪ੍ਰਣਾਲੀ ਦਾ ਗਠਨ ਹੋਇਆ ਸੀ ਅਤੇ ਹੁਣ ਮੋਦੀ ਸਰਕਾਰ ਇਸ ਨੂੰ ਵੱਡੇ ਵਪਾਰਕ ਘਰਾਣਿਆਂ ਵਿਚ ਤਬਦੀਲ ਕਰਨ ਜਾ ਰਹੀ ਹੈ, ਜੋ ਸੀਮਾਂਤ ਕਿਸਾਨਾਂ ਲਈ ਬਿਲਕੁਲ ਚੰਗਾ ਨਹੀਂ ਹੈ।

ਢਿੱਲੋਂ ਨੇ ਕਿਹਾ ਕਿ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਰਾਜ ਦੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਹੈ ਅਤੇ ਹੁਣ ਖੇਤੀਬਾੜੀ ਖੇਤਰ ਵਿੱਚ ਇਹ ਭਿਆਨਕ ਤਬਦੀਲੀਆਂ ਕਰਨ ਨਾਲ ਖੇਤੀ ਖੇਤਰ ਹੋਰ ਬਰਬਾਦ ਹੋ ਜਾਵੇਗਾ। ਉਨ੍ਹਾਂ ਹਰਸਿਮਰਤ ਬਾਦਲ ਨੂੰ ਇਹ ਦੱਸਣ ਲਈ ਕਿਹਾ ਕਿ ਕੇਂਦਰ ਵਿਚ ਮੰਤਰੀ ਹੁੰਦਿਆਂ ਹਰਸਿਮਰਤ ਬਾਦਲ ਨੇ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਕੀ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿਤੀ ਕਿ ਜੇ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਨਾ ਲਿਆ ਗਿਆ ਤਾਂ ਹਰਸਿਮਰਤ ਬਾਦਲ ਅਤੇ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਉ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement