
ਟੋਕੀਉ ਉਲੰਪਿਕ ਵਿਚ ਭਾਰਤ ਨੇ 41 ਸਾਲਾਂ ਬਾਅਦ ਹਾਕੀ ਵਿਚ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਦੇਸ਼ ਭਰ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਮਿਲ ਰਹੀਆਂ ਹਨ।
ਚੰਡੀਗੜ੍ਹ: ਟੋਕੀਉ ਉਲੰਪਿਕ ਵਿਚ ਭਾਰਤ ਨੇ 41 ਸਾਲਾਂ ਬਾਅਦ ਹਾਕੀ ਵਿਚ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਦੇਸ਼ ਭਰ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਕੇ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ ਕੀਤੀ ਹੈ।
Tokyo Olympics
ਹੋਰ ਪੜ੍ਹੋ: ਅਦਾਰ ਪੂਨਾਵਾਲਾ ਨੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਮਦਦ ਲਈ 10 ਕਰੋੜ ਰੁਪਏ ਦਾ ਫੰਡ ਬਣਾਇਆ
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ‘ਪ੍ਰਧਾਨ ਮੰਤਰੀ ਜੀ ਉਲੰਪਿਕ ਖੇਡਾਂ ’ਚ ਸਾਡੇ ਦੇਸ਼ ਦੀਆਂ ਹਾਕੀ ਟੀਮਾਂ ਵਿਚ ਸਾਰੇ ਗੋਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਧੀਆਂ-ਪੁੱਤਾਂ ਨੇ ਕੀਤੇ...। ਕ੍ਰਿਪਾ ਕਰਕੇ ਖੇਤੀ ਕਾਨੂੰਨ ਵਾਪਸ ਲੈ ਕੇ ਉਹਨਾਂ ਨੂੰ ਵੱਡਾ ਤੋਹਫਾ ਦਿਓ....’।
Tweet
ਹੋਰ ਪੜ੍ਹੋ: ਪੰਜਾਬ ਸਰਕਾਰ ਨੇ ਕੀਤਾ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ
ਦੱਸ ਦਈਏ ਕਿ ਉਲੰਪਿਕ ਵਿਚ ਖੇਡਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਵਿਚ ਜ਼ਿਆਦਾ ਖਿਡਾਰੀ ਪੰਜਾਬ ਨਾਲ ਸਬੰਧ ਰੱਖਦੇ ਹਨ। ਇਹ ਸਾਰੇ ਖਿਡਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਵਿਚੋਂ ਹਨ। ਦੇਸ਼ ਭਰ ਵਿਚ ਹਰ ਕੋਈ ਇਹਨਾਂ ਪੰਜਾਬੀ ਖਿਡਾਰੀਆਂ ਦੇ ਹੌਂਸਲੇ ਅਤੇ ਜਜ਼ਬੇ ਦੀ ਤਾਰੀਫ ਕਰ ਰਿਹਾ ਹੈ।
India Hockey Team
ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਪਤੀ ਨੂੰ ਦਿਤੀ ਹਦਾਇਤ, ਕਿਹਾ- ਪਤਨੀ ਦਾ ਕਰੋ ਸਨਮਾਨ, ਨਹੀਂ ਤਾਂ ਜਾਣਾ ਪਵੇਗਾ ਜੇਲ੍ਹ
ਜਰਮਨੀ ਨਾਲ ਹੋਏ ਇਸ ਮੁਕਾਬਲੇ ਵਿਚ ਭਾਰਤੀ ਟੀਮ ਨੇ ਪੰਜ ਗੋਲ ਕੀਤੇ, ਜਿਨ੍ਹਾਂ ਵਿਚੋਂ ਸਿਮਰਨਜੀਤ ਸਿੰਘ ਨੇ 2 ਗੋਲ, ਜਦਕਿ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ ਅਤੇ ਰੁਪਿੰਦਰਪਾਲ ਸਿੰਘ ਨੇ 1-1 ਗੋਲ ਕੀਤਾ।