ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਤੇ ਨਾਮਵਰ ਸ਼ਖਸੀਅਤਾਂ ਦੇ ਨਾਂ 'ਤੇ ਰੱਖੇ ਗਏ 14 ਹੋਰ ਸਕੂਲਾਂ ਦੇ ਨਾਂ
Published : Aug 5, 2021, 6:09 pm IST
Updated : Aug 5, 2021, 6:09 pm IST
SHARE ARTICLE
Vijay Inder Singla
Vijay Inder Singla

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦਾ ਨਾਂ ਸੰਵਿਧਾਨ ਦੇ ਪਿਤਾਮਾ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਰੱਖਿਆ : ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਤੇ ਸਮਾਜ ‘ਚ ਪਾਏ ਯੋਗਦਾਨ ਲਈ ਉਹਨਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦਾ ਨਾਂ ਬਦਲਣ ਦਾ ਮੰਤਵ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਹੈ, ਜਿਨ੍ਹਾਂ ਨੇ ਸਾਡੇ ਦੇਸ਼ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

Captain Amarinder Singh Captain Amarinder Singh

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਦਾ ਨਾਂ ਬਦਲ ਕੇ ਸੰਵਿਧਾਨ ਦੇ ਪਿਤਾਮਾ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੇ ਨਾਂ ‘ਤੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੂਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਦਾ ਨਾਂ 1999 ਦੇ ਕਾਰਗਿਲ ਯੁੱਧ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦ ਬਲਦੇਵ ਰਾਜ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਸਕੂਲ ਦਾ ਨਾਂ ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ।

Baba Saheb AmbedkarBaba Saheb Ambedkar

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦਾ ਨਾਂ ਸ਼ਹੀਦ ਰਣਜੀਤ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ ਦਾ ਨਾਂ ਸ਼ਹੀਦ ਅਤਰ ਸਿੰਘ ਸ਼ਹੀਦ ਜਵਾਹਰ ਸਿੰਘ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਦਾ ਨਾਂ ਆਜ਼ਾਦੀ ਘੁਲਾਟੀਆ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਬਰਨਾਲਾ ਦਾ ਨਾਂ ਸ਼ਹੀਦ ਗੁਰਮੇਲ ਸਿੰਘ ਸਰਕਾਰੀ ਮਿਡਲ ਸਕੂਲ ਬਰਨਾਲਾ ਰੱਖਿਆ ਗਿਆ ਹੈ। 

Vijay Inder SinglaVijay Inder Singla

ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ ਦਾ ਨਾਂ ਬਦਲ ਕੇ ਸ਼ਹੀਦ ਲਖਵੀਰ ਸਿੰਘ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ, ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਦਾ ਨਾਂ ਆਜ਼ਾਦੀ ਘੁਲਾਟੀਆ ਹੰਸ ਰਾਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ, ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ ਦਾ ਨਾਂ ਸ਼ਹੀਦ ਸਲੀਮ ਖਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ, ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਕੂਲ ਸਤੌਜ ਦਾ ਨਾਂ ਸ਼ਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਕਾਰੀ ਹਾਈ ਸਕੂਲ ਦੱਪਰ ਦਾ ਨਾਂ ਸ਼ਹੀਦ ਸੂਬੇਦਾਰ ਬਲਵੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ  ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਦਾ ਨਾਂ ਸ਼ਹੀਦ ਮਨਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਰੱਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਸਕੂਲਾਂ ਦਾ ਨਾਂ ਵੀ ਉਨ੍ਹਾਂ ਸ਼ਹੀਦਾਂ ਦੇ ਨਾਂ 'ਤੇ ਰੱਖਿਆ ਗਿਆ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੱਗੜ੍ਹ ਦਾ ਨਾਂ ਸ਼ਹੀਦ ਸੂਬੇਦਾਰ ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਗੱਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਦਾ ਨਾਂ ਸ਼ਹੀਦ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਰੱਖਿਆ ਗਿਆ ਹੈ।   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement