ਪੰਜਾਬ ਸਰਕਾਰ ਨੇ ਕੀਤਾ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ
Published : Aug 5, 2021, 12:13 pm IST
Updated : Aug 5, 2021, 12:13 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।

ਚੰਡੀਗੜ੍ਹ : ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।  

ਭਾਰਤ ਦੀ ਸ਼ਾਨਦਾਰ ਜਿੱਤ 'ਤੇ ਖੇਡ ਮੰਤਰੀ ਨੇ ਟਵੀਟ ਕੀਤਾ, "ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ 'ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਫੁੰਡੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।"

Photo

ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਮਨੋਰੰਜਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ 'ਤੇ ਮਾਣ ਹੈ। ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।

SHARE ARTICLE

ਏਜੰਸੀ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement