ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ 'ਚ ਮਿਲਣਗੇ ਚਾਰ ਮੌਕੇ
Published : Aug 5, 2022, 5:01 pm IST
Updated : Aug 5, 2022, 5:01 pm IST
SHARE ARTICLE
Now, Citizens Attaining 18 years age have four opportunities in a year to register a voter
Now, Citizens Attaining 18 years age have four opportunities in a year to register a voter

- ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ

- ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਕੀਤੀ ਵਿਵਸਥਾ 

- ਸਵੈ ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਨੂੰ ਇਕੱਤਰ ਕਰਨ ਦੀ ਸ਼ੁਰੂਆਤ ਹੋਈ: ਸੀ.ਈ.ਓ. ਪੰਜਾਬ ਡਾ. ਰਾਜੂ

ਚੰਡੀਗੜ੍ਹ :  ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

Voter slip is not identy card to vote at polling stationVoter 

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।

Now, Citizens Attaining 18 years age have four opportunities in a year to register a voterNow, Citizens Attaining 18 years age have four opportunities in a year to register a voter

ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।

ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM
Advertisement