CM ਮਾਨ ਨੇ ਮਸਤੂਆਣਾ ਸਾਹਿਬ ਵਿਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਰੱਖਿਆ ਨੀਂਹ ਪੱਥਰ
Published : Aug 5, 2022, 3:23 pm IST
Updated : Aug 5, 2022, 3:23 pm IST
SHARE ARTICLE
CM Mann lays foundation stone of Sant Attar Singh State Institute of Medical Sciences
CM Mann lays foundation stone of Sant Attar Singh State Institute of Medical Sciences

ਸੰਸਥਾ ਵੱਲੋਂ ਸੂਬੇ ਖ਼ਾਸ ਤੌਰ ਉਤੇ ਮਾਲਵਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਤੇ ਮੈਡੀਕਲ ਸਿੱਖਿਆ ਦੇਣ ਦੀ ਉਮੀਦ ਪ੍ਰਗਟਾਈ

 

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ। 25 ਏਕੜ ਵਿੱਚ ਬਣਨ ਵਾਲੇ ਇਸ ਇੰਸਟੀਚਿਊਟ ਉਤੇ ਤਕਰੀਬਨ 345 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਇਸ ਦਿਸ਼ਾ ਵਿੱਚ ਵਧਾਇਆ ਗਿਆ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਧਾਰਮਿਕ ਆਗੂ ਸੰਤ ਅਤਰ ਸਿੰਘ, ਜਿਨ੍ਹਾਂ ਲੋਕਾਂ ਵਿਚਾਲੇ ਫਿਰਕੂ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਇਆ, ਨੂੰ ਸੱਚੀ ਤੇ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਭਗਵੰਤ ਮਾਨ ਨੇ ਇਸ ਸਮੁੱਚੇ ਖਿੱਤੇ ਵਿੱਚ ਸੰਤ ਅਤਰ ਸਿੰਘ ਵੱਲੋਂ ਸਿੱਖਿਆ ਦਾ ਚਾਨਣ ਫੈਲਾਉਣ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ।

CM Mann lays foundation stone of Sant Attar Singh State Institute of Medical SciencesCM Mann lays foundation stone of Sant Attar Singh State Institute of Medical Sciences

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਮੈਡੀਕਲ ਕਾਲਜ ਨਾਲ ਸੰਗਰੂਰ ਇਸ ਸਮੁੱਚੇ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਅਕਾਦਮਿਕ ਬਲਾਕ ਤੋਂ ਇਲਾਵਾ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰ ਕੇ 360 ਬਿਸਤਰਿਆਂ ਵਾਲਾ ਕਰਨ, ਨਰਸਿੰਗ ਸਕੂਲ ਦਾ ਨਿਰਮਾਣ, ਸੀਨੀਅਰ/ਜੂਨੀਅਰ ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ, ਵਿਦਿਆਰਥੀਆਂ ਲਈ ਖੇਡ ਟਰੈਕ ਤੇ ਪਵੀਲੀਅਨ, ਸਹਾਇਕ ਗਤੀਵਿਧੀਆਂ ਲਈ ਓਪਨ ਏਅਰ ਥੀਏਟਰ, ਸਟਾਫ਼ ਲਈ ਰਿਹਾਇਸ਼ ਤੇ ਸ਼ਾਪਿੰਗ ਕੰਪਲੈਕਸ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਸਟੇਟ ਇੰਸਟੀਚਿਊਟ ਤੇ ਮੈਡੀਕਲ ਸਾਇੰਸਜ਼ ਨੂੰ ਆਉਂਦੇ ਕੌਮੀ ਸ਼ਾਹਰਾਹ ਨੰਬਰ 07 ਨੂੰ ਵੀ 5.50 ਮੀਟਰ ਤੋਂ 7.00 ਮੀਟਰ ਤੱਕ ਚੌੜਾ ਕਰਨਾ ਅਤੇ ਇੰਸਟੀਚਿਊਟ ਦੇ ਸਾਹਮਣੇ ਵਾਲੀ ਸੜਕ ਨੂੰ ਚਹੁੰ-ਮਾਰਗੀ ਕਰਨਾ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ।

CM Mann lays foundation stone of Sant Attar Singh State Institute of Medical SciencesCM Mann lays foundation stone of Sant Attar Singh State Institute of Medical Sciences

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮੈਡੀਕਲ ਇੰਸਟੀਚਿਊਟ ਪੰਜਾਬ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਕੰਮ 31 ਮਾਰਚ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅਗਲਾ ਅਕਾਦਮਿਕ ਸੈਸ਼ਨ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਅਤਿ-ਆਧੁਨਿਕ ਮੈਡੀਕਲ ਇੰਸਟੀਚਿਊਟ ਦੇ ਨਿਰਮਾਣ ਦੌਰਾਨ ਉੱਚ ਮਿਆਰ ਦੇ ਸਾਰੇ ਮਾਪਦੰਡ ਪੂਰੇ ਕੀਤੇ ਜਾਣ।

Bhagwant MannBhagwant Mann

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਮਾਜਿਕ ਸੁਰੱਖਿਆ ਮੁਹੱਈਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਾਂ ਦੀ ਅਦਾਇਗੀ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਘਰਾਂ ਵਿੱਚ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਆਟਾ-ਦਾਲ ਵੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਗਤੀ ਮਿਲੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement