ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ
Published : Aug 5, 2022, 1:13 am IST
Updated : Aug 5, 2022, 1:13 am IST
SHARE ARTICLE
image
image

ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ

ਐਸ.ਏ.ਐਸ. ਨਗਰ, 4 ਅਗੱਸਤ (ਸੁਖਦੀਪ ਸਿੰਘ ਸੋਈ) : ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਸਿਖਿਆ ਮੰਤਰੀ ਜੀ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਹਰ ਮਹੀਨੇ ਪ੍ਰਕਾਸ਼ਤ ਕੀਤੇ ਜਾਂਦੇ ਪੰਖੜੀਆਂ ਅਤੇ ਪ੍ਰਾਇਮਰੀ ਸਿਖਿਆ ਬਾਲ ਰਸਾਲਿਆਂ ਦੇ ਅਗੱਸਤ ਮਹੀਨੇ ਦੇ ਅੰਕ ਵੀ ਲੋਕ ਅਰਪਣ ਕੀਤੇ। 
ਬਾਲ ਰਸਾਲਿਆਂ ਸਬੰਧੀ ਚਰਚਾ ਕਰਦੇ ਹੋਏ ਮਾਨਯੋਗ ਸਿਖਿਆ ਮੰਤਰੀ  ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਅਤੇ ਸਭਿਆਚਾਰ ਨਾਲ ਜੋੜਨ ਲਈ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪ੍ਰਕਾਸ਼ਤ ਕੀਤੇ ਜਾਂਦੇ ਦੋਵੇਂ ਬਾਲ ਰਸਾਲਿਆਂ ਦਾ  ਵਿਸ਼ੇਸ਼ ਯੋਗਦਾਨ ਹੈ ਅਤੇ ਇਨ੍ਹਾਂ ਰਸਾਲਿਆਂ ਰਾਹੀਂ ਪ੍ਰਕਾਸ਼ਤ ਹੁੰਦਾ ਸਾਹਿਤ ਵਿਦਿਆਰਥੀਆਂ ਦੇ ਜੀਵਨ ਅਤੇ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਅਹਿਮ ਰੋਲ ਅਦਾ ਕਰਦਾ ਹੈ। ਉਨ੍ਹਾਂ ਵਲੋਂ ਇਨ੍ਹਾਂ ਬਾਲ ਰਸਾਲਿਆਂ ਦੇ ਵਧੀਆ ਸੰਪਾਦਨ ਲਈ ਸੰਪਾਦਕ ਦਰਸ਼ਨ ਸਿੰਘ ਬਨੂੜ ਦੀ ਵੀ ਸ਼ਲਾਘਾ ਕੀਤੀ ਗਈ। 
ਇਸ ਤੋਂ ਇਲਾਵਾ ਸਿਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ  ਗਏ 131 ਉਮੀਦਵਾਰਾਂ ਨੂੰ  ਨਿਯੁਕਤੀ ਪੱਤਰ ਦਿਤੇ ਗਏ। 
ਇਸ ਮੌਕੇ ਉਨ੍ਹਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ  ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ। 
ਇਸ ਮੌਕੇ ਮਾਨਯੋਗ ਸਿਖਿਆ ਮੰਤਰੀ ਦੇ ਨਾਲ ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਕੰਟਰੋਲਰ ਪ੍ਰੀਖਿਆਵਾਂ ਅਤੇ ਉਪ ਸਕੱਤਰ ਗੁਰਤੇਜ ਸਿੰਘ ਦੇ ਨਾਲ-ਨਾਲ ਸਿਖਿਆ ਬੋਰਡ ਅਤੇ ਸਿਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ।
Photo 4-8-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਕਾਸ਼ਿਤ ਬਾਲ ਰਸਾਲੇ ਲੋਕ ਅਰਪਣ ਕਰਦੇ ਹੋਏ। 
 

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement