ਫਿਰੋਜ਼ਪੁਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਸ਼ੂਆਂ ਨੂੰ ਸੜਕਾਂ 'ਤੇ ਘਮਾਉਣ-ਫਿਰਾਉਣ ਅਤੇ ਚਰਾਉਣ 'ਤੇ ਪਾਬੰਦੀ
Published : Aug 5, 2022, 5:44 pm IST
Updated : Aug 5, 2022, 5:44 pm IST
SHARE ARTICLE
Stray cows
Stray cows

ਪਸ਼ੂਆਂ ਨੂੰ ਸੜਕਾਂ ਤੇ ਚਰਾਉਣ ਕਾਰਨ ਸੜਕਾਂ 'ਤੇ ਲੱਗੇ ਪੌਦਿਆਂ ਦੀ ਭੰਨ ਤੋੜ ਵੀ ਹੋ ਜਾਂਦੀ ਹੈ ਜਾਂ ਕਈ ਪਸ਼ੂ ਪੌਦੇ ਖਾ ਲੈਂਦੇ ਹਨ

 

ਫਿਰੋਜ਼ਪੁਰ : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ, ਅੰਮ੍ਰਿਤ ਸਿੰਘ ਆਈਏਐੱਸ ਵੱਲੋਂ ਫੌਜਦਾਰੀ ਜ਼ਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੜਕਾਂ 'ਤੇ ਆਵਾਰਾ ਪਸ਼ੂਆਂ ਨੂੰ ਘੁਮਾਉਣ, ਫਿਰਾਉਣ ਅਤੇ ਚਰਾਉਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗੁੱਜਰ ਬਰਾਦਰੀ ਦੇ ਲੋਕ ਪਸ਼ੂਆਂ ਨੂੰ ਅਵਾਰਾ ਲੈ ਕੇ ਘੁੰਮਦੇ ਹਨ, ਉਨ੍ਹਾਂ ਨੂੰ ਚਾਰੇ ਦੀ ਖਾਤਰ ਸੜਕਾਂ 'ਤੇ ਲੈ ਕੇ ਆਉਂਦੇ ਹਨ, ਜਿਸ ਨਾਲ ਟਰੈਫਿਕ ਵਿਚ ਰੁਕਾਵਟ ਆਉਂਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਹੀਕਲਾਂ/ਪਸ਼ੂਆਂ ਦਾ ਨੁਕਸਾਨ ਹੋ ਜਾਂਦਾ ਹੈ।

file photo

 

ਇਸ ਤੋਂ ਇਲਾਵਾ ਪਸ਼ੂਆਂ ਨੂੰ ਸੜਕਾਂ ਤੇ ਚਰਾਉਣ ਕਾਰਨ ਸੜਕਾਂ 'ਤੇ ਲੱਗੇ ਪੌਦਿਆਂ ਦੀ ਭੰਨ ਤੋੜ ਵੀ ਹੋ ਜਾਂਦੀ ਹੈ ਜਾਂ ਕਈ ਪਸ਼ੂ ਪੌਦੇ ਖਾ ਲੈਂਦੇ ਹਨ ਅਤੇ ਇਨ੍ਹਾਂ ਪਸ਼ੂਆਂ ਵੱਲੋਂ ਕਈ ਵਾਰ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਵੀ ਕੀਤਾ ਜਾਂਦਾ ਹੈ। ਜਿਸ ਨਾਲ ਕਿਸਾਨਾਂ ਅਤੇ ਚਰਵਾਹਿਆਂ (ਗੁੱਜਰਾਂ) ਦਾ ਆਪਸ ਵਿਚ ਤਕਰਾਰ ਹੋਣ ਦਾ ਖਦਸ਼ਾ ਬਣ ਜਾਂਦਾ ਹੈ। ਇਸ ਲਈ ਸੜਕਾਂ 'ਤੇ ਅਵਾਰਾ ਪਸ਼ੂਆਂ ਦੇ ਘੁੰਮਣ ਫਿਰਨ ਅਤੇ ਚਾਰਨ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 2 ਅਕਤੂਬਰ 2022 ਤਕ ਲਾਗੂ ਰਹਿਣਗੇ।

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement