
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਵਿਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ: ਜ਼ਿਲ੍ਹੇ ਦੀ ਅਪਰਾਧ ਸ਼ਾਖਾ ਨੇ ਮੋਸਟ ਵਾਂਟੇਡ ਗੈਂਗਸਟਰ ਵਿਨੀਤ ਗਹਿਲੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 7 ਨਾਜਾਇਜ਼ ਹਥਿਆਰ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਦੋਸ਼ੀਆਂ 'ਤੇ ਇਨਾਮ ਵੀ ਰੱਖਿਆ ਹੋਇਆ ਹੈ।
ਜਾਣਕਾਰੀ ਮੁਤਾਬਕ ਮੁਲਜ਼ਮ ਵਿਨੀਤ ਗਹਿਲੋਤ ਮਨਜੀਤ ਮਾਹਲ ਗੈਂਗ ਦਾ ਖਾਸ ਦੱਸਿਆ ਜਾ ਰਿਹਾ ਹੈ। ਜਿਸ ਨੇ ਹਰਿਆਣਾ ਅਤੇ ਯੂਪੀ ਵਿਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਹੁਣ ਤੱਕ ਮੁਲਜ਼ਮ ਫਰਾਰ ਸੀ। ਜਿਸ ਨੂੰ ਅੱਜ ਚੰਡੀਗੜ੍ਹ ਦੀ ਕ੍ਰਾਈਮ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਵਿਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।