ਰਾਘਵ ਚੱਢਾ ਨੇ MSP ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਰਾਜ ਸਭਾ ਵਿਚ ਪੇਸ਼ ਕੀਤਾ ਪ੍ਰਾਈਵੇਟ ਮੈਂਬਰ ਬਿੱਲ 
Published : Aug 5, 2022, 4:53 pm IST
Updated : Aug 5, 2022, 4:53 pm IST
SHARE ARTICLE
 Raghav Chadha
Raghav Chadha

-ਸਾਂਸਦ ਰਾਘਵ ਚੱਢਾ ਨੇ ਸਦਨ ਵਿੱਚ ਪੇਸ਼ ਕੀਤਾ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ 

-ਮੈਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਨੁਮਾਇੰਦਾ ਹਾਂ, ਤੁਹਾਡੇ ਹੱਕਾਂ ਲਈ ਆਖਰੀ ਸਾਹ ਤੱਕ ਲੜਦਾ ਰਹਾਂਗਾ: ਰਾਘਵ ਚੱਢਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਦਨ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ, 2022 ਨੂੰ ਯਕੀਨੀ ਬਣਾਉਣ ਲਈ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਗਾਰੰਟੀਸ਼ੁਦਾ ਸਮਰਥਨ ਮੁੱਲ ਦੇਣ ਨੂੰ ਪ੍ਰਸਤਾਵਿਤ ਕਰਦਾ ਹੈ। 

MSPMSP

ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ ਖੇਤੀ ਉਤਪਾਦਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ। ਪਰ ਹੁਣ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦਾ ਖ਼ਿਲਾਫੀ ਕਰ ਰਹੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਭੱਜ ਰਹੀ ਹੈ।

ਰਾਘਵ ਚੱਢਾ ਨੇ ਕਿਹਾ, “ਮੈਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੀ ਨੁਮਾਇੰਦਗੀ ਕਰਦਾ ਹਾਂ ਅਤੇ ਸੰਸਦ ਵਿੱਚ ਉਹਨਾਂ ਲਈ ਆਪਣੀ ਆਵਾਜ਼ ਬੁਲੰਦ ਕਰਾਂਗਾ। ਮੈਂ ਰਾਜ ਸਭਾ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਸਰਕਾਰ ਨੂੰ ਐੱਮ ਐੱਸ ਪੀ ਦੇ ਮੁੱਦੇ 'ਤੇ ਬਹਿਸ ਕਰਨ ਲਈ ਮਜਬੂਰ ਕਰੇਗਾ। ਮੈਂ ਆਪਣੇ ਆਖਰੀ ਸਾਹ ਤੱਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।"

PM ModiPM Modi

ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ 'ਤੇ ਬਣਾਈ ਕਮੇਟੀ ਵਿੱਚ ਪੰਜਾਬ ਦੇ ਮਾਹਿਰਾਂ ਅਤੇ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦਿਆਂ, ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਮੇਟੀਆਂ, ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਲਈ ਗਣਨਾਵਾਂ ਅਤੇ ਪ੍ਰਕਿਰਿਆ ਵਿੱਚ ਸੋਧ ਕੀਤੇ ਜਾਣ ਦੀ ਲੋੜ ਹੈ।

ਚੱਢਾ ਦੇ ਬਿਆਨ ਅਨੁਸਾਰ, “ਸਵਾਮੀਨਾਥਨ ਕਮੇਟੀ ਦੀਆਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਏ2+ਐੱਫ ਐੱਲ ਫਾਰਮੂਲੇ ਦੀ ਥਾਂ ਸੀ2+ 50% ਸੀ2 ਫਾਰਮੂਲਾ ਵਰਤਿਆ ਜਾਣਾ ਚਾਹੀਦਾ ਹੈ। ਵਿਆਪਕ ਲਾਗਤ (ਸੀ 2) ਉਤਪਾਦਨ ਦੀ ਅਸਲ ਲਾਗਤ ਹੈ ਕਿਉਂਕਿ ਇਹ ਏ2+ਐੱਫ ਐੱਲ ਦਰ ਦੇ ਨਾਲ, ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਅਤੇ ਮਸ਼ੀਨਰੀ 'ਤੇ ਕਿਰਾਏ ਅਤੇ ਵਿਆਜ ਨੂੰ ਵੀ ਹਿਸਾਬ ਵਿੱਚ ਲੈਂਦੀ ਹੈ। ਸਵਾਮੀਨਾਥਨ ਕਮੇਟੀ ਦੇ ਅਨੁਸਾਰ, ਐਮਐਸਪੀ ਦੀ ਗਣਨਾ ਕਰਨ ਲਈ ਆਦਰਸ਼ ਫਾਰਮੂਲਾ ਇਹ ਹੋਣਾ ਚਾਹੀਦਾ ਹੈ: ਐਮਐਸਪੀ = ਸੀ2 + ਸੀ2 ਦਾ 50%"

MP Raghav ChaddaMP Raghav Chadda

ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੰਸਦ 'ਚ ਲੋਕ ਪੱਖੀ ਮੁੱਦੇ ਉਠਾਉਂਦੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement