ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ 'ਗੁਰੂ ਕ੍ਰਿਪਾ ਰੇਲ' ਦਾ ਮੁੱਦਾ, ਸਰਕਾਰ ਨੇ ਦਿੱਤਾ ਇਹ ਜਵਾਬ
Published : Aug 5, 2022, 4:31 pm IST
Updated : Aug 5, 2022, 4:31 pm IST
SHARE ARTICLE
Raghav Chadha
Raghav Chadha

ਸਿੱਖ ਸੱਭਿਆਚਾਰ ਨਾਲ ਸਬੰਧਤ ਗੁਰੂ ਕ੍ਰਿਪਾ ਰੇਲ ਸਬੰਧੀ ਵੱਖ-ਵੱਖ ਧਿਰਾਂ ਨਾਲ ਗੱਲਬਾਤ ਜਾਰੀ : ਵੈਸ਼ਨਵ

ਨਵੀਂ ਦਿੱਲੀ -  ਅੱਜ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿਚ ਗੁਰੂ ਕ੍ਰਿਪਾ ਟਰੇਨ ਦਾ ਮੁੱਦਾ ਚੁੱਕਿਆ ਜੋ ਕਿ ਭਾਰਤ ਸਰਕਾਰ ਨੇ ਸ਼ੁਰੂ ਕਰਨੀ ਸੀ। ਇਸ ਟਰੇਨ ਰਾਂਹੀ ਸਿੱਖ ਸੰਗਤਾਂ ਨੂੰ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਦਾ ਅਵਸਰ ਪ੍ਰਾਪਤ ਹੋਣਾ ਸੀ ਪਰ ਇਹ ਟਰੇਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਹੈ। 

ਰਾਘਵ ਚੱਢਾ ਦੇ ਇਸ ਸਵਾਲ ਦੇ ਜਵਾਬ ਵਿਚ ਸਰਕਾਰ ਨੇ ਕਿਹਾ ਕਿ ਸਿੱਖ ਸੱਭਿਆਚਾਰ ਦੇ ਮਹੱਤਵਪੂਰਨ ਸਥਾਨਾਂ ਨੂੰ ਕਵਰ ਕਰਨ ਵਾਲੀ ਗੁਰੂ ਕ੍ਰਿਪਾ ਰੇਲ ਗੱਡੀ ਦੇ ਸਬੰਧ 'ਚ ਵੱਖ-ਵੱਖ ਧਿਰਾਂ ਨਾਲ ਗੱਲਬਾਤ ਜਾਰੀ ਹੈ ਅਤੇ ਜਿਵੇਂ ਹੀ ਕੋਈ ਠੋਸ ਸਿੱਟਾ ਨਿਕਲਦਾ ਹੈ, ਉਸ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਪਰਲੇ ਸਦਨ ਵਿਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਭਾਰਤੀ ਸੰਸਕ੍ਰਿਤੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਣ ਲਈ ਭਾਰਤ ਗੌਰਵ ਟਰੇਨ ਸ਼ੁਰੂ ਕੀਤੀ ਹੈ ਅਤੇ ਇਸ ਤਹਿਤ ਰਾਮਾਇਣ ਸਰਕਟ ਪਹਿਲੀ ਰੇਲ ਗੱਡੀ ਹੈ ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ।

Raghav ChadhaRaghav Chadha

ਵੈਸ਼ਨਵ ਨੇ ਦੱਸਿਆ ਕਿ ਇਸੇ ਲੜੀ ਵਿਚ ਦਿਵਿਆ ਕਾਸ਼ੀ ਅਤੇ ਸ਼ਿਰਡੀ ਸਾਈਂ ਬਾਬਾ ਰੇਲ ਗੱਡੀਆਂ ਵੀ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸਬੰਧ ਵਿਚ ਟੂਰ ਆਪਰੇਟਰਾਂ, ਰਾਜ ਸੈਰ ਸਪਾਟਾ ਨਿਗਮਾਂ ਅਤੇ ਹੋਰ ਹਿੱਸੇਦਾਰਾਂ ਨੂੰ ਵੱਖ-ਵੱਖ ਰਾਜ ਸਰਕਾਰਾਂ ਨਾਲ ਜੋੜਿਆ ਜਾਵੇ।
ਉਨ੍ਹਾਂ ਕਿਹਾ ਕਿ ਗੁਰੂ ਕ੍ਰਿਪਾ ਰੇਲਗੱਡੀ ਸਬੰਧੀ ਦਿੱਲੀ, ਅੰਮ੍ਰਿਤਸਰ ਅਤੇ ਨਾਂਦੇੜ ਸਾਹਿਬ ਵਿਚ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਨਤੀਜਾ ਆਉਣ ’ਤੇ ਇਹ ਰੇਲ ਗੱਡੀ ਸ਼ੁਰੂ ਕਰ ਦਿੱਤੀ ਜਾਵੇਗੀ।

Ashwani VaishnavAshwani Vaishnav

ਜ਼ਿਕਰਯੋਗ ਹੈ ਕਿ ਸਰਕਾਰ ਨੇ ਪਿਛਲੇ ਸਾਲ ਥੀਮ ਆਧਾਰਿਤ ਟੂਰਿਸਟ ਸਰਕਟ ਟਰੇਨ ''ਭਾਰਤ ਗੌਰਵ ਟਰੇਨ'' ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਰੇਲਗੱਡੀ ਦਾ ਉਦੇਸ਼ ਭਾਰਤ ਅਤੇ ਦੁਨੀਆ ਦੇ ਲੋਕਾਂ ਨੂੰ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਇਤਿਹਾਸਕ ਸਥਾਨਾਂ ਨੂੰ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ। ਦੱਸ ਦਈਏ ਕਿ ਰਾਘਵ ਚੱਢਾ ਨੇ ਸਵਾਲ ਕੀਤਾ ਸੀ ਕਿ ਹੁਣ ਤੱਕ ਇਸ ਪ੍ਰੋਜੈਕਟ ਤੇ ਕਿੰਨਾ ਕੰਮ ਕੀਤਾ ਗਿਆ ਹੈ? ਇਸ ਬਾਰੇ ਜਾਣਕਾਰੀ ਸੰਸਦ ਵਿਚ ਦਿੱਤੀ ਜਾਵੇ।  

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement