3 ਨੌਜਵਾਨ ਹੋਏ ਗੰਭੀਰ ਜ਼ਖ਼ਮੀ
ਬਰਨਾਲਾ: ਬਰਨਾਲਾ ਸ਼ਹਿਰ ਵਿਚ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ 3 ਹੋਰ ਨੌਜਵਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਮਨੀਪੁਰ ਹਿੰਸਾ: ਬਿਸ਼ਨੂਪੁਰ ’ਚ ਪਿਓ-ਪੁੱਤ ਸਣੇ ਤਿੰਨ ਦੀ ਹਤਿਆ; ਹਮਲਾਵਰਾਂ ਨੇ ਸੁੱਤੇ ਪਏ ਲੋਕਾਂ ’ਤੇ ਚਲਾਈ ਗੋਲੀ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਸਵੇਰੇ ਕਰੀਬ 1 ਵਜੇ ਗੁਰਦੁਆਰਾ ਨਾਨਕਸਰ ਨੇੜੇ ਸੜਕ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨਾਲ ਕਾਰ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਾਟ ਵਿਚ ਪਲਟ ਗਈ।
ਇਹ ਵੀ ਪੜ੍ਹੋ: ਕੈਨੇਡਾ ਵਿਚ ਚਮਕੀ ਪੰਜਾਬੀ ਦੀ ਕਿਸਮਤ: ਜਸਵਿੰਦਰ ਸਿੰਘ ਬਾਸੀ ਦੀ ਨਿਕਲੀ 6 ਕਰੋੜ ਰੁਪਏ ਦੀ ਲਾਟਰੀ
ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਦੋਂਕਿ ਕਾਰ ਚਾਲਕ ਗਗਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਗੁਰਜੀਤ, ਕੁਲਜੀਤ ਅਤੇ ਇਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।