ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਤੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ
ਅੰਮ੍ਰਿਤਸਰ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਬੀਤੇ ਦਿਨੀਂ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4 ਕਿਲੋਗ੍ਰਾਮ ਹੈਰੋਇਨ ਹੋਰ ਕਾਬੂ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਜ਼ਰੀਏ ਦਿਤੀ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਦੀ ਕੀਮਤ 28 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ
ਡੀ.ਜੀ.ਪੀ. ਨੇ ਟਵੀਟ ਵਿਚ ਲਿਖਿਆ, “ ਕਾਊਂਟਰ ਇੰਟੈਲੀਜੈਂਸ ਵਲੋਂ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਤੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਕੁੱਲ 10 ਕਿਲੋ ਹੈਰੋਇਨ ਸਮੇਤ #SSOC #Amritsar ਵਲੋਂ 1.5 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸਾਡੀਆਂ ਟੀਮਾਂ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਡਰੱਗ ਸਪਲਾਈ-ਚੇਨ ਨੂੰ ਤੋੜਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ”।
ਇਹ ਵੀ ਪੜ੍ਹੋ: ਹਿੰਸਾ ਪ੍ਰਭਾਵਤ ਨੂਹ ’ਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਮੁਹਿੰਮ ਜਾਰੀ
ਇਸ ਤੋਂ ਪਹਿਲਾਂ ਟੀਮ ਨੇ 3 ਅਗੱਸਤ ਨੂੰ ਨਸ਼ਾ ਤਸਕਰਾਂ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਜ਼ਬਤ ਕੀਤੀ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਉਸ ਵਿਰੁਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਅਪਰਾਧਿਕ ਕੇਸ ਦਰਜ ਹਨ। ਪੁਲਿਸ ਅਨੁਸਾਰ ਤਸਕਰਾਂ ਨੂੰ ਰਿਮਾਂਡ 'ਤੇ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਲਜ਼ਮ ਕੋਲੋਂ 4 ਕਿਲੋ ਹੋਰ ਹੈਰੋਇਨ ਬਰਾਮਦ ਹੋਈ ਹੈ।