ਮੱਧ ਪ੍ਰਦੇਸ਼ ਤੋਂ ਸੰਚਾਲਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼; 17 ਪਿਸਤੌਲ ਤੇ 35 ਮੈਗਜ਼ੀਨ ਸਣੇ 2 ਗ੍ਰਿਫ਼ਤਾਰ
Published : Aug 5, 2023, 7:35 pm IST
Updated : Aug 5, 2023, 7:35 pm IST
SHARE ARTICLE
 Counter Intelligence team busted an illegal weapon smuggling module operating from Madhya Pradesh
Counter Intelligence team busted an illegal weapon smuggling module operating from Madhya Pradesh

ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਦੇ ਗਰੋਹਾਂ ਨੂੰ ਸਪਲਾਈ ਕੀਤੇ ਜਾਣੇ ਸਨ ਇਹ ਹਥਿਆਰ

 

ਚੰਡੀਗੜ੍ਹ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੱਧ ਪ੍ਰਦੇਸ਼ ਤੋਂ ਸੰਚਾਲਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ 17 ਪਿਸਤੌਲ ਤੇ 35 ਮੈਗਜ਼ੀਨ ਸਣੇ 2 ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਲਿਖਿਆ, “ ਇਕ ਵੱਡੀ ਸਫਲਤਾ ਵਿਚ, ਕਾਊਂਟਰ ਇੰਟੈਲੀਜੈਂਸ ਟੀਮ ਨੇ ਮੱਧ ਪ੍ਰਦੇਸ਼ ਤੋਂ ਸੰਚਾਲਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਰੋਹ ਹਥਿਆਰ ਬਣਾਉਣ ਅਤੇ ਅੱਗੇ ਹੋਰ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿਚ ਸ਼ਾਮਲ ਸਨ। 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 17 ਪਿਸਤੌਲਾਂ ਸਮੇਤ 35 ਮੈਗਜ਼ੀਨ ਬਰਾਮਦ ਕੀਤੇ ਗਏ”।

ਡੀ.ਜੀ.ਪੀ. ਨੇ ਅੱਗੇ ਲਿਖਿਆ, “ਮੁੱਢਲੀ ਜਾਂਚ ਤੋਂ ਪਤਾ ਲਗਿਆ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਦੇ ਅਪਰਾਧਕ ਗਰੋਹਾਂ ਨੂੰ ਸਪਲਾਈ ਕੀਤੇ ਜਾਣੇ ਸਨ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement