ਕੰਧ 'ਤੇ ਸੁਸਾਈਡ ਨੋਟ 'ਚ ਲਿਖਿਆ- ਮੇਰੀ ਮੌਤ ਲਈ ਸਹੁਰਾ ਪ੍ਰਵਾਰ ਜ਼ਿੰਮੇਵਾਰ
ਫਿਰੋਜ਼ਪੁਰ : ਫਿਰੋਜ਼ਪੁਰ 'ਚ ਦੋ ਬੱਚਿਆਂ ਦੀ ਮਾਂ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੇ ਬੈੱਡਰੂਮ ਦੀ ਕੰਧ 'ਤੇ ਸੁਸਾਈਡ ਨੋਟ ਲਿਖਿਆ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਛਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ 'ਤੇ ਪਤੀ, ਸੱਸ ਅਤੇ ਦਿਓਰ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: 1 ਮਹੀਨਾ ਪਹਿਲਾਂ ਕਮਾਂਡੋ ਟਰੇਨਿੰਗ 'ਤੇ ਆਏ ਨੌਜਵਾਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ
ਪੁਲਿਸ ਨੂੰ ਦਿਤੇ ਬਿਆਨ ਵਿਚ 30 ਸਾਲਾ ਛਿੰਦਰ ਕੌਰ ਦੀ ਮਾਤਾ ਵੀਰੋ ਰਾਣੀ ਵਾਸੀ ਖਾਲਸਾ ਕਲੋਨੀ ਫਿਰੋਜ਼ਪੁਰ ਨੇ ਦਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 9 ਸਾਲ ਪਹਿਲਾਂ ਕੁਲਵਿੰਦਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਝੁੱਗੇ ਕੇਸਰ ਸਿੰਘ ਵਾਲਾ ਫਿਰੋਜ਼ਪੁਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦੀ ਛੇ ਸਾਲ ਦੀ ਬੇਟੀ ਅਤੇ ਚਾਰ ਸਾਲ ਦਾ ਬੇਟਾ ਹੈ। ਉਸ ਨੂੰ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ: ਨੌਜਵਾਨ ਨੇ ਅਪਣੇ ਹੀ ਦੋਸਤ ਦਾ ਕੀਤਾ ਕਤਲ, ਥਾਪਰ ਯੂਨੀਵਰਸਿਟੀ ਦੇ ਬਾਹਰੋਂ ਮਿਲੀ ਲਾਸ਼
ਉਸ ਦੇ ਦਿਓਰ ਵੱਲੋਂ ਉਸ ਦੇ ਚਰਿੱਤਰ ਨੂੰ ਲੈ ਕੇ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਸਨ। ਇਸ ਵਿਚ ਉਸ ਦੇ ਪਤੀ ਅਤੇ ਸੱਸ ਨੇ ਵੀ ਉਸ ਦੀ ਧੀ ਦੀ ਕੁੱਟਮਾਰ ਕੀਤੀ ਅਤੇ ਤਸ਼ੱਦਦ ਕੀਤਾ। ਜਿਸ ਕਾਰਨ ਬੇਟੀ ਨੇ ਕੰਧ 'ਤੇ ਸੁਸਾਈਡ ਨੋਟ ਲਿਖਿਆ, ਜਿਸ 'ਚ ਲਿਖਿਆ ਹੈ ਕਿ ਮੇਰੀ ਮੌਤ ਲਈ ਮੇਰਾ ਸਹੁਰਾ ਪਰਿਵਾਰ ਜ਼ਿੰਮੇਵਾਰ ਹੈ। ਇਸ ਤੋਂ ਬਾਅਦ ਬੇਟੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਦੇ ਏ.ਐਸ.ਆਈ ਵਿਨੋਦ ਕੁਮਾਰ ਨੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਪਤੀ ਕੁਲਵਿੰਦਰ ਸਿੰਘ, ਸੱਸ ਪ੍ਰੀਤੋ ਅਤੇ ਦਿਓਰ ਰਾਜੂ ਦੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਸ਼ਨੀਵਾਰ ਦੁਪਹਿਰ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ।