ਨੌਜਵਾਨ ਦਾ ਮਾਨਸਿਕ ਸੰਤੁਲਨ ਦੱਸਿਆ ਜਾ ਰਿਹਾ ਹੈ ਖਰਾਬ
ਲੁਧਿਆਣਾ: ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਇਕ ਹੋਰ ਨਵਾਂ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਇੰਦਰਾ ਪੁਰੀ ਇਲਾਕੇ ਦੀ ਗਲੀ ਨੰਬਰ 3 ਤੋਂ ਸਾਹਮਣੇ ਆਇਆ ਹੈ। ਇਥੇ ਗੁਰਦੁਆਰਾ ਜੋਰਾਵਰ ਸਿੰਘ ਫਤਿਹ ਸਿੰਘ ਸਾਹਿਬ ਦੇ ਅੰਦਰ ਨਸ਼ੇੜੀ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਤਣਾਅ ਪੈਦਾ ਹੋ ਗਿਆ।
ਇਹ ਵੀ ਪੜ੍ਹੋ: ਪਛਮੀ ਦੇਸ਼ਾਂ ’ਚ ਮੁੜ ਪੈਰ ਪਸਾਰਨ ਲੱਗਾ ਕੋਵਿਡ-19
ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਤੇ ਪੁਲਿਸ ਹਵਾਲੇ ਕਰ ਦਿਤਾ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਈਡਬਲਿਊਐਸ ਕਾਲੋਨੀ ਵਜੋਂ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਵੀ ਠੀਕ ਨਹੀਂ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ
ਜਾਣਕਾਰੀ ਅਨੁਸਾਰ ਇਹ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਇਆ। ਉਥੇ ਬੈਠੀਆਂ ਬੀਬੀਆਂ ਨਾਲ ਵੀ ਬਦਸਲੂਕੀ ਵੀ ਕੀਤੀ। ਇਸ ਤੋਂ ਬਾਅਦ ਸੇਵਾਦਾਰਾਂ ਨੇ ਉਸ ਨੂੰ ਫੜ੍ਹ ਕੇ ਉਸਦਾ ਕੁਟਾਪਾ ਚਾੜਿਆ। ਇਸ ਮੌਕੇ ਮੌਕੇ 'ਤੇ ਸੇਵਾਦਾਰਾਂ ਨੇ ਆਰੋਪੀ ਨੌਜਵਾਨ ਨੂੰ ਫੜ ਕੇ ਉਸ ਦਾ ਕੁਟਾਪਾ ਚਾੜਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿਤਾ। ਪੁਲਿਸ ਵੱਲੋਂ ਮੌਕੇ ਉਤੇ ਪੁੱਜ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।