
ਲੱਗੇਗਾ ਮੋਟਾ ਜੁਰਮਾਨਾ
ਪਠਾਨਕੋਟ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੜਕ ਹਾਦਸਿਆਂ ਨਾਲ ਨਜਿੱਠਣ ਲਈ ਰੋਡ ਸੇਫਟੀ ਫੋਰਸ ਦਾ ਗਠਨ ਕੀਤਾ ਗਿਆ ਹੈ, ਉਥੇ ਹੀ ਚੰਡੀਗੜ੍ਹ ਦੀ ਤਰਜ਼ 'ਤੇ ਪੰਜਾਬ 'ਚ ਵੀ ਓਵਰ ਸਪੀਡ ਵਾਹਨਾਂ ਦੇ ਚਲਾਨ ਕੀਤੇ ਜਾਣਗੇ। ਇਸ ਦੀ ਸ਼ੁਰੂਆਤ ਪਠਾਨਕੋਟ ਪੁਲਿਸ ਨੇ ਕਰ ਦਿਤੀ ਹੈ। ਪਠਾਨਕੋਟ ਟ੍ਰੈਫਿਕ ਪੁਲਿਸ ਨੇ ਹਾਈਵੇਅ 'ਤੇ ਲਗਾਏ ਸਪੀਡੋਮੀਟਰ ਦੀ ਮਦਦ ਨਾਲ ਵਾਹਨਾਂ ਦੀ ਸਪੀਡ ਚੈੱਕ ਕੀਤੀ ਅਤੇ ਓਵਰ ਸਪੀਡ ਵਾਲੇ ਵਾਹਨਾਂ ਦੇ ਚਲਾਨ ਕੱਟੇ |
ਇਹ ਵੀ ਪੜ੍ਹੋ: ਪਠਾਨਕੋਟ: BSF ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਸ਼ੱਕੀ ਨੂੰ ਗ੍ਰਿਫਤਾਰ
ਜਾਣਕਾਰੀ ਦਿੰਦਿਆਂ ਬ੍ਰਹਮਦੱਤ (ਟਰੈਫਿਕ ਇੰਚਾਰਜ) ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਨੈਸ਼ਨਲ ਹਾਈਵੇਅ 'ਤੇ ਨਾਕਾਬੰਦੀ ਕਰਕੇ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ | ਸਾਡਾ ਮਕਸਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਦਾ ਇਕ ਵਾਰ ਚਲਾਨ ਕੀਤਾ ਜਾਂਦਾ ਹੈ ਤਾਂ ਸਾਰੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਸੰਦੇਸ਼ ਭੇਜਿਆ ਜਾਵੇਗਾ ਅਤੇ ਲੋਕ ਸਪੀਡ ਲਿਮਟ ਦੇ ਅੰਦਰ ਗੱਡੀ ਚਲਾਉਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ ਵਿਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਦੂਜੇ ਪਾਸੇ ਜਦੋਂ ਇਸ ਸਬੰਧੀ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪੰਜਾਬ ਪੁਲਿਸ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਸਥਾਨਕ ਲੋਕਾਂ ਨਰੇਸ਼ ਕੁਮਾਰ, ਸੰਦੀਪ ਸੈਣੀ, ਰਕਸ਼ਿਤ ਕੁਮਾਰ, ਸਪਨਾ ਦੇਵੀ, ਆਰਤੀ ਜੰਡਵਾਲ, ਅਨਮੋਲ ਸ਼ਰਮਾ ਆਦਿ ਨੇ ਦਸਿਆ ਕਿ ਪੁਲfਸ ਦੇ ਇਸ ਫੈਸਲੇ ਨਾਲ ਸੜਕ ਹਾਦਸਿਆਂ ਵਿਚ ਕਮੀ ਆਵੇਗੀ ਅਤੇ ਲੋਕ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਹੋਣਗੇ।